ਮੁੰਬਈ (ਸਮਾਜ ਵੀਕਲੀ): ਭਾਰਤੀ ਰਿਜ਼ਰਵ ਬੈਂਕ ਦੀ ਮੁਦਰਾ ਨੀਤੀ ਕਮੇਟੀ ਨੇ ਨੀਤੀਗਤ ਦਰ ਰੈਪੋ ਨੂੰ ਚਾਰ ਫ਼ੀਸਦ ’ਤੇ ਬਰਕਰਾਰ ਰੱਖਿਆ ਹੈ। ਆਰਬੀਆਈ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਦੱਸਿਆ ਕਿ ਰਿਜ਼ਰਵ ਬੈਂਕ ਵਿਕਾਸ ਦਰ ਨੂੰ ਲੀਹ ’ਤੇ ਲਿਆਉਣ ਤੇ ਉਸ ਨੂੰ ਹੋਰ ਮਜ਼ਬੂਤ ਅਧਾਰ ਦੇਣ ਲਈ ਉਦਾਰ ਰੁਖ਼ ਅਪਣਾਉਂਦਾ ਰਹੇਗਾ। ਉਨ੍ਹਾਂ ਕਿਹਾ ਕਿ ਭਾਰਤੀ ਆਰਥਿਕਤਾ ਢਹਿੰਦੀ ਕਲਾਂ ਤੋਂ ਉਭਰ ਚੁੱਕੀ ਹੈ ਤੇ ਦੇਸ਼ ਕੋਵਿਡ ਮਹਾਮਾਰੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਬੈਂਕ ਨੇ 2021-22 ਵਿੱਚ ਜੀਡੀਪੀ ਵਿਕਾਸ ਦਰ ਦਾ ਟੀਚਾ 9.5 ਫ਼ੀਸਦ ਰੱਖਿਆ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly