ਨਵੀਂ ਦਿੱਲੀ — ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਬੁੱਧਵਾਰ ਨੂੰ ਆਪਣੀ ਮੁਦਰਾ ਨੀਤੀ ਸਮੀਖਿਆ ‘ਚ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਹੈ। ਹੁਣ ਕਿਸਾਨ ਬਿਨਾਂ ਵਿਆਜ ਦੇ 2 ਲੱਖ ਰੁਪਏ ਤੱਕ ਦਾ ਖੇਤੀ ਕਰਜ਼ਾ ਲੈ ਸਕਣਗੇ। ਪਹਿਲਾਂ ਇਹ ਸੀਮਾ 1.6 ਲੱਖ ਰੁਪਏ ਸੀ। ਇਹ ਫੈਸਲਾ ਵਧਦੀ ਮਹਿੰਗਾਈ ਅਤੇ ਖੇਤੀ ਲਾਗਤਾਂ ਦੇ ਮੱਦੇਨਜ਼ਰ ਲਿਆ ਗਿਆ ਹੈ, ਆਰਬੀਆਈ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਕਿਹਾ ਕਿ ਇਸ ਫੈਸਲੇ ਨਾਲ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਵਿੱਤੀ ਸੰਸਥਾਵਾਂ ਤੋਂ ਕਰਜ਼ਾ ਲੈਣ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਇਹ ਕਦਮ ਮਹਿੰਗਾਈ ਅਤੇ ਖੇਤੀਬਾੜੀ ਵਿੱਚ ਵਰਤੇ ਜਾਣ ਵਾਲੇ ਕੱਚੇ ਮਾਲ ਦੀ ਕੀਮਤ ਵਿੱਚ ਵਾਧੇ ਦੇ ਮੱਦੇਨਜ਼ਰ ਚੁੱਕਿਆ ਗਿਆ ਹੈ, ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਸ਼ੁੱਕਰਵਾਰ ਨੂੰ ਚਾਲੂ ਵਿੱਤੀ ਸਾਲ ਦੀ ਪੰਜਵੀਂ ਮੁਦਰਾ ਨੀਤੀ ਮੀਟਿੰਗ ਵਿੱਚ ਕਟੌਤੀ ਕੀਤੀ ਹੈ। ਨੇ ਲਗਾਤਾਰ 11ਵੀਂ ਵਾਰ ਨੀਤੀਗਤ ਦਰ ‘ਚ ਕੋਈ ਬਦਲਾਅ ਨਹੀਂ ਕੀਤਾ ਅਤੇ ਇਸ ਨੂੰ 6.5 ਫੀਸਦੀ ‘ਤੇ ਰੱਖਿਆ। ਹਾਲਾਂਕਿ ਅਰਥਵਿਵਸਥਾ ‘ਚ ਨਕਦੀ ਵਧਾਉਣ ਦੇ ਉਦੇਸ਼ ਨਾਲ ਕੇਂਦਰੀ ਬੈਂਕ ਨੇ ਸੀਆਰਆਰ (ਕੈਸ਼ ਰਿਜ਼ਰਵ ਰੇਸ਼ੋ) ਨੂੰ 4.5 ਫੀਸਦੀ ਤੋਂ ਘਟਾ ਕੇ ਚਾਰ ਫੀਸਦੀ ਕਰ ਦਿੱਤਾ ਹੈ। ਇਹ ਕਦਮ ਬੈਂਕਾਂ ਨੂੰ 1.16 ਲੱਖ ਕਰੋੜ ਰੁਪਏ ਦੀ ਵਾਧੂ ਨਕਦੀ ਪ੍ਰਦਾਨ ਕਰੇਗਾ, CRR ਦੇ ਤਹਿਤ, ਵਪਾਰਕ ਬੈਂਕਾਂ ਨੂੰ ਕੇਂਦਰੀ ਬੈਂਕ ਕੋਲ ਨਕਦ ਭੰਡਾਰ ਦੇ ਰੂਪ ਵਿੱਚ ਇੱਕ ਖਾਸ ਹਿੱਸਾ ਰੱਖਣਾ ਹੋਵੇਗਾ। ਇਸ ਦੇ ਨਾਲ ਹੀ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਆਰਬੀਆਈ ਨੇ ਚਾਲੂ ਵਿੱਤੀ ਸਾਲ ਲਈ ਆਰਥਿਕ ਵਿਕਾਸ ਦਰ ਦੇ ਅਨੁਮਾਨ ਨੂੰ 7.2 ਫੀਸਦੀ ਤੋਂ ਘਟਾ ਕੇ 6.6 ਫੀਸਦੀ ਕਰ ਦਿੱਤਾ ਹੈ। RBI ਨੇ ਚਾਲੂ ਵਿੱਤੀ ਸਾਲ ‘ਚ ਪ੍ਰਚੂਨ ਮਹਿੰਗਾਈ ਦਰ ਦਾ ਅਨੁਮਾਨ ਵੀ 4.5 ਫੀਸਦੀ ਤੋਂ ਵਧਾ ਕੇ 4.8 ਫੀਸਦੀ ਕਰ ਦਿੱਤਾ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly