HOME ਆਰ ਸੀ ਐਫ ਵਿੱਚ ਠੇਕਾ ਕਰਮੀ ਨੌਜਵਾਨ ਦਲੇਰ ਸਿੰਘ ਦੀ ਕਰੰਟ ਲੱਗਣ...

ਆਰ ਸੀ ਐਫ ਵਿੱਚ ਠੇਕਾ ਕਰਮੀ ਨੌਜਵਾਨ ਦਲੇਰ ਸਿੰਘ ਦੀ ਕਰੰਟ ਲੱਗਣ ਨਾਲ ਮੌਤ, ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੇ ਪੁਲਿਸ ਨੇ ਅਗਲੇਰੀ ਕਾਰਵਾਈ ਕੀਤੀ ਸ਼ੁਰੂ

3
ਕਪੂਰਥਲਾ  (ਸਮਾਜ ਵੀਕਲੀ)  (ਕੌੜਾ)– ਰੇਲ ਕੋਚ ਫੈਕਟਰੀ (ਆਰ ਸੀ ਐਫ) ਵਿੱਚ  ਇੱਕ ਬੇਹੱਦ ਦੁਖਦਾਈ ਅਤੇ ਦਿਲ ਦਹਿਲਾ ਦੇਣ ਵਾਲੀ ਘਟਨਾ ਵਿੱਚ ਠੇਕੇਦਾਰੀ ਪ੍ਰਥਾ ਤਹਿਤ ਕੰਮ ਕਰ ਰਹੇ 21 ਸਾਲਾ ਨੌਜਵਾਨ ਕਰਮਚਾਰੀ ਦਲੇਰ ਸਿੰਘ ਦੀ ਮੌਤ ਹੋ ਗਈ। ਇਸ ਘਟਨਾ ਨੇ ਇੱਕ ਵਾਰ ਫਿਰ ਫੈਕਟਰੀ ਵਿੱਚ ਸੁਰੱਖਿਆ ਮਾਪਦੰਡਾਂ ਤੇ ਪ੍ਰਸ਼ਨ ਚਿੰਨ੍ਹ ਲਗਾ ਦਿੱਤਾ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨ ਅਨੁਸਾਰ, ਦਲੇਰ ਸਿੰਘ ਦੀ ਮੌਤ ਕਰੰਟ ਲੱਗਣ ਕਾਰਨ ਹੋਈ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨ ਅਨੁਸਾਰ, ਦਲੇਰ ਸਿੰਘ ਅਪ੍ਰੈਲ ਮਹੀਨੇ ਤੋਂ ਠੇਕੇਦਾਰੀ ਸਿਸਟਮ ਤਹਿਤ ਕੰਮ ਕਰ ਰਿਹਾ ਸੀ।ਇਹ ਘਟਨਾ ਤੋਂ ਬਾਅਦ ਉਸਨੂੰ ਹਸਪਤਾਲ ਲਿਜਾਇਆ ਗਿਆ  ਜਿੱਥੇ ਡਾਕਟਰਾਂ ਨੇ ਦਲੇਰ ਸਿੰਘ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਉਧਰ ਦੂਸਰੇ ਪਾਸੇ ਭੁਲਾਣਾ ਚੌਕੀ ਦੇ ਇੰਚਾਰਜ ਦਵਿੰਦਰਪਾਲ ਸਿੰਘ ਨੇ ਮ੍ਰਿਤਕ ਦਲੇਰ ਸਿੰਘ ਦੇ ਕਰੰਟ ਲੱਗਣ ਦੀ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨ ਕਲਮਬੰਦ ਕਰਨ ਲਏ ਗਏ ਹਨ ਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇੰਪਲਾਈਜ਼ ਯੂਨੀਅਨ ਨੇ ਪ੍ਰਸ਼ਾਸਨ ‘ਤੇ ਲਾਏ ਗੰਭੀਰ ਦੋਸ਼ ਪ੍ਰਸ਼ਾਸਨ ਅਤੇ ਠੇਕੇਦਾਰ ਦੀ ਮਿਲੀਭੁਗਤ ਨਾਲ ਹੋ ਰਿਹਾ ਹੈ ਕਰਮਚਾਰੀਆਂ ਦੀ ਜਾਨ ਨਾਲ ਖਿਲਵਾੜ- ਸਰਵਜੀਤ ਸਿੰਘ  ਇੰਪਲਾਈਜ਼ ਯੂਨੀਅਨ ਆਰ ਸੀ ਐੱਫ ਜਨਰਲ ਸਕੱਤਰ ਸਰਵਜੀਤ ਸਿੰਘ ਨੇ ਦੱਸਿਆ ਕਿ ਹੈਰਾਨੀ ਦੀ ਗੱਲ ਇਹ ਹੈ ਕਿ ਪਿਛਲੇ ਕਈ ਮਹੀਨਿਆਂ ਤੋਂ ਕੰਮ ਕਰਨ ਦੇ ਬਾਵਜੂਦ ਉਸ ਦੀ ਮਾਸਿਕ ਈ ਐਸ ਆਈ  ਜਾਂ ਪੀ ਐਫ  ਵਰਗੀ ਕੋਈ ਵੀ ਕਾਨੂੰਨੀ ਕਟੌਤੀ ਨਹੀਂ ਹੋਈ ਸੀ। ਜੋ ਉਸ ਦੇ ਅਤੇ ਉਸ ਦੇ ਪਰਿਵਾਰ ਨਾਲ ਹੋ ਰਹੇ ਆਰਥਿਕ ਸ਼ੋਸ਼ਣ ਨੂੰ ਸਪੱਸ਼ਟ ਰੂਪ ਵਿੱਚ ਦਰਸਾਉਂਦਾ ਹੈ। ਖੁਸ਼ਨੁਮਾ ਪ੍ਰਸ਼ਾਸਨ ਅਤੇ ਠੇਕੇਦਾਰਾਂ ਦੀ ਮਿਲੀਭੁਗਤ ਨਾਲ ਠੇਕੇਦਾਰਾਂ ਦੀ ਲੇਬਰ ਦਾ ਭਾਰੀ ਆਰਥਿਕ ਸ਼ੋਸ਼ਣ ਦਾ ਸਿਸਟਮ ਲਗਾਤਾਰ ਚੱਲ ਰਿਹਾ ਹੈ।
ਆਰਸੀਐਫ ਇੰਪਲਾਈਜ਼ ਯੂਨੀਅਨ ਇਨ੍ਹਾਂ ਗੰਭੀਰ ਮਾਮਲਿਆਂ ਨੂੰ ਲਗਾਤਾਰ ਅਤੇ ਵਾਰ-ਵਾਰ ਪ੍ਰਸ਼ਾਸਨ ਦੇ ਸਾਹਮਣੇ ਉਠਾਉਂਦੀ ਰਹੀ ਹੈ। ਅਸੀਂ ਕਈ ਵਾਰ ਲਿਖਤੀ ਅਤੇ ਜ਼ੁਬਾਨੀ ਗੱਲਬਾਤ ਵਿੱਚ ਪ੍ਰਸ਼ਾਸਨ ਸਾਹਮਣੇ ਸੁਰੱਖਿਆ ਦੇ ਗੰਭੀਰ ਮਾਮਲੇ ਉਠਾਏ ਹਨ ਅਤੇ ਪ੍ਰੈਸ ਰਾਹੀਂ ਵੀ ਇਨ੍ਹਾਂ ਮਾਮਲਿਆਂ ਨੂੰ ਉਜਾਗਰ ਕੀਤਾ ਹੈ, ਪਰ ਪ੍ਰਸ਼ਾਸਨ ਨੇ ਇਨ੍ਹਾਂ ਗੱਲਾਂ ਵੱਲ ਕੋਈ ਧਿਆਨ ਨਹੀਂ ਦਿੱਤਾ। ਯੂਨੀਅਨ ਦੇ ਜਨਰਲ ਸਕੱਤਰ ਸਰਵਜੀਤ ਸਿੰਘ ਨੇ ਇਸ ਘਟਨਾ ‘ਤੇ ਗੰਭੀਰ ਰੋਸ ਪ੍ਰਗਟ ਕਰਦਿਆਂ ਕਿਹਾ, “ਸੁਰੱਖਿਆ ਦੇ ਨਾਂ ‘ਤੇ ਪੂਰੀ ਵਰਕਸ਼ਾਪ ਵਿੱਚ ਕਰਮਚਾਰੀਆਂ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਸੇਫਟੀ ਦੇ ਨਿਯਮਾਂ ਦੀ ਸ਼ਰੇਆਮ ਉਲੰਘਣਾ ਹੋ ਰਹੀ ਹੈ। ਜਦੋਂ ਪ੍ਰਸ਼ਾਸਨ ਲੰਬੇ ਸਮੇਂ ਤੋਂ ਸਰਕਾਰੀ ਕਰਮਚਾਰੀਆਂ ਦੀ ਸੁਰੱਖਿਆ ਨੂੰ ਨਜ਼ਰਅੰਦਾਜ਼ ਕਰ ਰਿਹਾ ਹੈ, ਤਾਂ ਤੁਸੀਂ ਸੋਚ ਸਕਦੇ ਹੋ ਕਿ ਠੇਕੇਦਾਰੀ ਪ੍ਰਣਾਲੀ ਦੇ ਅਧੀਨ ਕੰਮ ਕਰ ਰਹੇ ਕਰਮਚਾਰੀਆਂ ਦਾ ਕੀ ਹਾਲ ਹੋਵੇਗਾ।” ਉਨ੍ਹਾਂ ਅੱਗੇ ਕਿਹਾ ਕਿ ਪ੍ਰਸ਼ਾਸਨ ਸਿਰਫ਼ 3000 ਕੋਚਾਂ ਦੇ ਅਭਿਲਾਸ਼ੀ ਟੀਚੇ ਨੂੰ ਹਾਸਲ ਕਰਨ ਦੇ ਪਿੱਛੇ ਇਨ੍ਹਾਂ ਮਾਮਲਿਆਂ ਨੂੰ ਸ਼ਰੇਆਮ ਲਗਾਤਾਰ ਨਜ਼ਰਅੰਦਾਜ਼ ਕਰ ਰਿਹਾ ਹੈ। ਕਰਮਚਾਰੀਆਂ ਦੀ ਜਾਨ ਉਸ ਲਈ ਕੋਈ ਮਾਇਨੇ ਨਹੀਂ ਰੱਖਦੀ। ਯੂਨੀਅਨ ਨੇ ਇਸ ਨੂੰ ਸਿੱਧੇ ਤੌਰ ‘ਤੇ ਪ੍ਰਸ਼ਾਸਨ ਅਤੇ ਠੇਕੇਦਾਰਾਂ ਦੀ ਮਿਲੀਭੁਗਤ ਦਾ ਨਤੀਜਾ ਦੱਸਿਆ ਹੈ, ਜਿਸ ਕਾਰਨ ਇੱਕ ਨੌਜਵਾਨ ਦੀ ਜਾਨ ਚਲੀ ਗਈ। ਯੂਨੀਅਨ ਵੱਲੋਂ ਪ੍ਰਸ਼ਾਸਨ ਤੋਂ ਇਸ ਦੁਖਦਾਈ ਘਟਨਾ ਦੀ ਨਿਰਪੱਖ ਅਤੇ ਉੱਚ ਪੱਧਰੀ ਜਾਂਚ ਦੇ ਨਾਲ-ਨਾਲ ਪੀੜਤ ਪਰਿਵਾਰ ਨੂੰ ਜਲਦ ਤੋਂ ਜਲਦ ਮੁਆਵਜ਼ਾ ਦੇਣ ਦੀ ਮੰਗ ਜ਼ੋਰਦਾਰ ਤਰੀਕੇ ਨਾਲ ਉਠਾਈ ਗਈ ਹੈ ਅਤੇ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਉਮੀਦ ਰੱਖਦੀ ਹੈ। ਇਹ ਘਟਨਾ ਸਾਬਤ ਕਰਦੀ ਹੈ ਕਿ ਜਦੋਂ ਤੱਕ ਠੇਕੇਦਾਰੀ ਪ੍ਰਣਾਲੀ ਖਤਮ ਨਹੀਂ ਹੁੰਦੀ ਅਤੇ ਸੁਰੱਖਿਆ ਮਾਪਦੰਡਾਂ ਨੂੰ ਸਖ਼ਤੀ ਨਾਲ ਲਾਗੂ ਨਹੀਂ ਕੀਤਾ ਜਾਂਦਾ, ਉਦੋਂ ਤੱਕ ਅਜਿਹੇ ਹਾਦਸੇ ਹੁੰਦੇ ਰਹਿਣਗੇ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਸਕਿਉਰਟੀ ਲੈਣ ਦਾ ਚੱਕਰ…. ਆਹ ਬਾਬੇ ਦੇ ਕੰਮ ਨਿਆਰੇ ਆਪਣੇ ਉੱਤੇ ਆਪ ਹੀ ਫਾਇਰ ਮਾਰੇ
Next articleਸੰਯੁਕਤ ਕਿਸਾਨ ਮੋਰਚੇ ਵੱਲੋਂ 24 ਅਗਸਤ ਨੂੰ ਸਮਰਾਲਾ ਮੰਡੀ ਵਿਖੇ ਲੈਂਡ ਪੂਲਿੰਗ ਸਕੀਮ ਨੂੰ ਰੱਦ ਕਰਵਾਉਣ ਲਈ ਕੀਤੀ ਜਾਵੇਗੀ ਕਿਸਾਨ ਮਹਾਂ ਰੈਲੀ