ਪੁਰਾਣੀ ਪੈਨਸ਼ਨ ਸਕੀਮ ਲਾਗੂ ਹੋਣ ਤੱਕ ਆਰ ਸੀ ਐੱਫ ਮਜ਼ਦੂਰ ਯੂਨੀਅਨ ਸੰਘਰਸ਼ ਜਾਰੀ ਰੱਖੇਗੀ — ਅਭਿਸ਼ੇਕ 

ਕਪੂਰਥਲਾ,12 ਅਗਸਤ ( ਕੌੜਾ )- ਰੇਲਵੇ ਕਰਮਚਾਰੀਆਂ ਦੀ ਪੁਰਾਣੀ ਪੈਨਸ਼ਨ ਬਹਾਲ ਕਰਵਾਉਣ ਦੇ ਲਈ ਅਤੇ ਐਨ.ਪੀ.ਐਸ ਨਿਊ ਪੈਨਸ਼ਨ ਸਕੀਮ ਨੂੰ ਰੱਦ ਕਰਵਾਉਣ ਦੇ ਲਈ ਨੈਸ਼ਨਲ ਫੈਡਰੇਸ਼ਨ ਔਫ ਇੰਡੀਅਨ ਰੇਲਵੇ ਮੈਨਜ ਸੱਦੇ ਤੇ ਵਿਸ਼ਾਲ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਜਿਸ ਵਿੱਚ ਦੇਸ਼ ਭਾਰਤ ਦੇ ਲੱਖਾਂ ਕਰਮਚਾਰੀਆਂ ਨੇ ਭਾਗ ਲਿਆ। ਸੰਨ 2004 ਤੋਂ ਬਾਅਦ ਕੇਂਦਰੀ ਕਰਮਚਾਰੀਆਂ ਨੂੰ ਪੁਰਾਣੀ ਫੈਮਲੀ ਪੈਨਸ਼ਨ ਨੂੰ ਬੰਦ ਕਰ ਦਿੱਤਾ ਗਿਆ।  ਅਤੇ ਉਸਦੇ ਸਥਾਨ ਤੇ ਨਵੀਂ ਸਕੀਮ ਨੂੰ ਲਾਗੂ ਕਰ ਦਿੱਤਾ ਗਿਆ ਜਿਸ ਨੂੰ ਕਰਮਚਾਰੀਆਂ ਨੂੰ ਰਿਟਾਇਰ ਹੋਣ ਦੇ ਬਾਅਦ ਨਾ ਮਾਤਰ ਹੀ ਰਾਸ਼ੀ ਦਿੱਤੀ ਜਾਂਦੀ ਹੈ। ਜਿਸ ਨਾਲ ਕਰਮਚਾਰੀਆਂ ਨੂੰ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਨ ਵਿੱਚ ਮੁਸ਼ਕਿਲ ਆਉਂਦੀ ਹੈ। ਸਰਕਾਰ ਵੱਲੋਂ ਲਿਆ ਗਿਆ ਇਹ ਫੈਸਲਾ ਕਰਮਚਾਰੀਆਂ ਦੇ ਲਈ ਬਹੁਤ ਹੀ ਨੁਕਸਾਨਦਾਇਕ ਸਾਬਤ ਹੋ ਰਿਹਾ ਹੈ। ਆਰ ਸੀ  ਐੱਫ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਅਭਿਸ਼ੇਖ ਸਿੰਘ, ਸਕੱਤਰ ਰਾਮ ਰਤਨ ਸਿੰਘ ਅਤੇ ਜਨਰਲ ਸਕੱਤਰ ਅਮਰੀਕ ਸਿੰਘ ਦੀ ਅਗਵਾਈ ਵਿੱਚ ਰਾਮਲੀਲਾ ਮੈਦਾਨ ਵਿੱਚ ਵਿਸ਼ਾਲ ਵਿਰੋਧ ਪ੍ਰਦਰਸ਼ਨ ਵਿਚ ਭਾਗ ਲਿਆ ਅਤੇ ਓ ਪੀ ਐੱਸ ਨੂੰ ਲਾਗੂ ਕਰਵਾਉਣ ਦੇ ਲਈ ਅਵਾਜ਼ ਨੂੰ ਬੁਲੰਦ ਕੀਤਾ। ਇਸ ਵਿਰੋਧ ਪ੍ਰਦਰਸ਼ਨ ਵਿਚ ਐੱਨ ਐੱਫ ਆਈ ਆਰ ਦੇ ਮਹਾਂਮੰਤਰੀ ਡਾ ਐੱਮ ਰਾਂਗਲੀਆਂ ਨੇ ਰੇਲਵੇ ਦੇ ਵੱਖ ਵੱਖ ਸੰਗਠਨਾਂ ਦੇ ਆਗੂਆਂ ਨੂੰ ਸੰਬੋਧਿਤ ਕਰਦੇ ਹੋਏ ਹਰ ਸੰਭਵ ਸੰਘਰਸ਼ ਦੇ ਲਈ ਤਿਆਰ ਰਹਿਣ ਦਾ ਵਿਸ਼ਵਾਸ਼ ਦਿਵਾਇਆ। ਪਰਧਾਨ ਅਭਿਸ਼ੇਖ ਸਿੰਘ ਅਤੇ ਸਕੱਤਰ ਰਾਮ ਰਤਨ ਸਿੰਘ ਦੇ ਸੱਦੇ ਤੇ ਨੌਜਵਾਨ ਸਾਥੀਆਂ ਨੂੰ ਮਜ਼ਦੂਰ ਯੂਨੀਅਨ ਵਿੱਚ ਸ਼ਾਮਲ ਹੋ ਕੇ ਯੂਨੀਅਨ ਨੂੰ ਮਜ਼ਬੂਤ ਕਰਨ ਦਾ ਫ਼ੈਸਲਾ ਕੀਤਾ ਤਾਂ ਕਿ ਆਉਣ ਵਾਲੇ ਸਮੇਂ ਵਿੱਚ ਸਘੰਰਸ਼ ਨੂੰ ਹੋਰ ਤ ਕੀਤਾ ਜਾ ਸਕੇ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

 

Previous articleਪੰਜਾਬ  ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਵੱਲੋਂ ਜਾਗਰੂਕਤਾ ਜਥਾ ਮਾਰਚ ਕੱਢਿਆ ਗਿਆ 
Next articleਸਹੋਦਿਆ ਸਾਇੰਸ ਮੇਕਿੰਗ ਮੁਕਾਬਲੇ ‘ਚ ਗੁਰੂ ਹਰਕ੍ਰਿਸ਼ਨ ਸਕੂਲ ਤੀਜੇ ਸਥਾਨ `ਤੇ ਰਿਹਾ