ਕਪੂਰਥਲਾ,(ਸਮਾਜ ਵੀਕਲੀ) (ਕੌੜਾ)– ਸੂਬੇ ਦੇ ਸਕੂਲਾਂ ਵਿੱਚ ਚਣੌਤੀ ਗ੍ਰਹਿਸਥ ਬੱਚਿਆਂ ਦੀਆਂ ਸਿੱਖਿਆ ਦੇ ਲਈ ਤੈਨਾਤ ਸਪੈਸ਼ਲ ਐਜੂਕੇਟਰ ਅਧਿਆਪਕਾਂ ਵੱਲੋਂ ਸੈਕਟਰ 62 ਤੇ ਡੀਪੀਆਈ ਦਫਤਰ ਦੇ ਬਾਹਰ ਅਣਮਿਥੇ ਸਮੇਂ ਲਈ ਦਿੱਤੇ ਜਾ ਰਹੇ ਧਰਨੇ ਦੇ ਅੱਜ ਚੌਥੇ ਦਿਨ ਸਿੱਖਿਆ ਮੰਤਰੀ ਤੇ ਪੰਜਾਬ ਸਰਕਾਰ ਦੇ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਸੂਬੇ ਦੀ ਸਪੈਸ਼ਲ ਐਜੂਕੇਟਰ ਯੂਨੀਅਨ ਦੇ ਅਹੁਦੇਦਾਰਾਂ ਦਾ ਕਹਿਣਾ ਹੈ ਕਿ ਸਰਕਾਰ ਸਰਕਾਰ ਤੋਂ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਇਹ ਅਣਮਿਥੇ ਸਮੇਂ ਲਈ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਹਨਾਂ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਆਉਣ ਵਾਲੇ ਦਿਨਾਂ ਵਿੱਚ ਸਰਕਾਰ ਨੇ ਸਪੈਸ਼ਲ ਐਜੂਕੇਟਰ ਅਧਿਆਪਕਾਂ ਨੂੰ ਰੈਗੂਲਰ ਕਰਨ ਦੀ ਮੰਗ ਪੂਰੀ ਨਾ ਕੀਤੀ ਤਾਂ ਸੂਬੇ ਦੇ ਸਾਰੇ ਸਕੂਲਾਂ ਵਿੱਚ ਤੈਨਾਤ ਸਪੈਸ਼ਲ ਐਜੂਕੇਟਰ ਅਧਿਆਪਕ ਡੀ ਪੀ ਆਈ ਦਫਤਰ ਦਾ ਘੇਰਾਓ ਕਰਨਗੇ। ਵਿਸ਼ੇਸ਼ ਅਧਿਆਪਕ ਯੂਨੀਅਨ ਦੀ ਅਗਵਾਈ ਵਿੱਚ ਡੀਪੀਆਈ ਦਫਤਰ ਦੇ ਬਾਹਰ ਸਵੇਰ ਤੋਂ ਹੀ ਸੂਬੇ ਭਰ ਤੋਂ ਅਧਿਆਪਕ ਇਕੱਠੇ ਹੋਏ ਅਤੇ ਦਿਨ ਭਰ ਸਰਕਾਰ ਤੋਂ ਆਪਣੀਆਂ ਜਾਇਜ਼ ਮੰਗਾਂ ਜਿਨ੍ਹਾਂ ਵਿੱਚ ਰੈਗੂਲਰ ਕਰਨਾ, ਤਨਖਾਹ ਵਿੱਚ ਵਾਧਾ ਕਰਨਾ ਨੂੰ ਲੈ ਕੇ ਇਸ ਦੌਰਾਨ ਸਪੈਸ਼ਲ ਐਜੂਕੇਟਰ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਉਹਨਾਂ ਨੂੰ ਜੋ ਤਨਖਾਹ ਸਰਕਾਰ ਦੁਆਰਾ ਦਿੱਤੀ ਜਾ ਰਹੀ ਹੈ । ਉਸ ਵਿੱਚ ਮਹਿੰਗਾਈ ਦੇ ਇਸ ਦੌਰ ਵਿੱਚ ਗੁਜ਼ਾਰਾ ਕਰਨਾ ਬਹੁਤ ਮੁਸ਼ਕਿਲ ਹੈ। ਜੇਕਰ ਅਣਮਿਥੇ ਸਮੇਂ ਲਈ ਦਿੱਤਾ ਜਾ ਰਿਹਾ ਧਰਨਾ ਤੇ ਇਹ ਸੰਘਰਸ਼ ਲੰਬਾ ਚੱਲਦਾ ਹੈ ਤਾਂ ਚੁਨੌਤੀ ਗ੍ਰਸਤ ਬੱਚਿਆਂ ਦੀ ਪੜ੍ਹਾਈ ਵੀ ਪ੍ਰਭਾਵਿਤ ਹੋਵੇਗੀ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly