ਨਵੀਂ ਦਿੱਲੀ (ਸਮਾਜ ਵੀਕਲੀ):ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਅੱਜ ਕਿਹਾ ਕਿ ਸਰਕਾਰ ਕੋਲ ਜੇਕਰ ਕਿਸਾਨ ਅੰਦੋਲਨ ਦੌਰਾਨ ਸ਼ਹੀਦੇ ਹੋਏ ਸੱਤ ਸੌ ਦੇ ਕਰੀਬ ਕਿਸਾਨਾਂ ਬਾਰੇ ਕੋਈ ਜਾਣਕਾਰੀ/ਅੰਕੜੇ ਨਹੀਂ ਹਨ ਤਾਂ ਸੰਯੁਕਤ ਕਿਸਾਨ ਮੋਰਚਾ ਇਹ ਸੂਚੀ ਸਰਕਾਰ ਨੂੰ ਮੁਹੱਈਆ ਕਰਵਾਉਣ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਦੇ ਪਵਿੱਤਰ ਸਦਨ ’ਚ ਕੇਂਦਰੀ ਖੇਤੀ ਮੰਤਰੀ ਨੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਬਾਰੇ ਸਰਕਾਰ ਕੋਲ ਕੋਈ ਵੇਰਵੇ ਨਾ ਹੋਣ ਬਾਰੇ ਕੁਫਰ ਤੋਲ ਕੇ ਦੇਸ਼ ਦੇ ਸਾਹਮਣੇ ਦੂਜੀ ਵਾਰ ਲੋਕ ਸਭਾ ’ਚ ਸ਼ਰਮਨਾਕ ਝੂਠ ਬੋਲਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਸ਼ਹੀਦ ਕਿਸਾਨਾਂ ਨੂੰ ਕੋਈ ਮੁਆਵਜ਼ਾ ਨਾ ਦੇਣਾ ਕਿਸਾਨਾਂ ਦੇ ਬਲਿਦਾਨ ਤੋਂ ਮੁਕਰਨ ਦੇ ਬਰਾਬਰ ਹੈ, ਜਿਸ ਨੂੰ ਕਿਸੇ ਵੀ ਕੀਮਤ ’ਤੇ ਸਹਿਣ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਕੋਲ ਕਿਸਾਨਾਂ ਨੂੰ ਐੱਨਆਰਆਈਜ਼ ਤੋਂ ਮਿਲ ਰਹੀ ਮਦਦ ਦੇ ਅੰਕੜੇ ਮੌਜੂਦ ਹਨ, ਪਰ ਸ਼ਹੀਦ ਹੋਏ ਕਿਸਾਨਾਂ ਦੇ ਅੰਕੜੇ ਸਰਕਾਰ ਕੋਲ ਨਾ ਹੋਣਾ, ਇਸ ਤੋਂ ਵੱਡੀ ਗੱਪ ਹੋਰ ਕੀ ਹੋ ਸਕਦੀ ਹੈ?
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly