(ਸਮਾਜ ਵੀਕਲੀ): ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਕਿਹਾ ਕਿ ਬਿਕਰਮ ਮਜੀਠੀਆ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਨਵਜੋਤ ਸਿੱਧੂ ਗ਼ਲਤ ਬੋਲ ਰਹੇ ਹਨ ਜਦੋਂ ਕਿ ਕਾਨੂੰਨ ਮੁਤਾਬਕ ਕਾਰਵਾਈ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਜਿਸ ਦਿਨ ਤੋਂ ਉਹ ਗ੍ਰਹਿ ਮੰਤਰੀ ਬਣੇ ਹਨ, ਉਸ ਦਿਨ ਤੋਂ ਹੀ ਸਿੱਧੂ ਨਾਖ਼ੁਸ਼ ਹਨ। ਉਨ੍ਹਾਂ ਕਿਹਾ ਕਿ ਜੇ ਨਵਜੋਤ ਸਿੱਧੂ ਗ੍ਰਹਿ ਮੰਤਰੀ ਬਣਨਾ ਚਾਹੁੰਦੇ ਹਨ ਤਾਂ ਉਹ ਹਾਈਕਮਾਨ ਦੇ ਕਹਿਣ ’ਤੇ ਅਸਤੀਫ਼ਾ ਦੇਣ ਲਈ ਵੀ ਤਿਆਰ ਹਨ। ਰੰਧਾਵਾ ਨੇ ਅਰਵਿੰਦ ਕੇਜਰੀਵਾਲ ਨੂੰ ਘੇਰਦਿਆਂ ਕਿਹਾ ਕਿ ਉਸ ਨੇ ਖ਼ੁਦ ਬਿਕਰਮ ਮਜੀਠੀਆ ਤੋਂ ਮੁਆਫ਼ੀ ਮੰਗੀ ਸੀ।