ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਭਾਜਪਾ ਦੇ ਕਿਸਾਨ ਮੋਰਚਾ ਪੰਜਾਬ ਦੇ ਸੈਕਟਰੀ ਸੰਨੀ ਮਲਿਕ ਨੇ ਦਾਣਾ ਮੰਡੀਆਂ ਦਾ ਦੌਰਾ ਕਰਕੇ ਹਾਲਾਤ ਦਾ ਜਾਇਜ਼ਾ ਲਿਆ। ਗਿੱਲ ਰੋਡ ‘ਤੇ ਅਰੋੜਾ ਪੈਲੇਸ ਦੇ ਪਿੱਛੇ ਸਥਿਤ ਮੰਡੀ ਸਮੇਤ ਕਈ ਮੰਡੀਆਂ ‘ਚ ਪਾਈਆਂ ਜਾ ਰਹੀਆਂ ਗੰਭੀਰ ਬੇਤਰਤੀਬੀਆਂ ਅਤੇ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ‘ਤੇ ਚਿੰਤਾ ਜਤਾਈ । ਸੰਨੀ ਮਲਿਕ ਨੇ ਕਿਹਾ ਕਿ ਗਿੱਲ ਰੋਡ ‘ਤੇ ਅਰੋੜਾ ਪੈਲੇਸ ਦੇ ਪਿੱਛੇ ਸਥਿਤ ਮੰਡੀ ‘ਚ ਜਿੱਥੇ ਕਿਸਾਨ ਤੇ ਆੜ੍ਹਤੀ ਆਪਣਾ ਰੋਜ਼ਾਨਾ ਕੰਮ ਕਰਦੇ ਹਨ, ਉੱਥੇ ਸੀਮਿੰਟ ਨਾਲ ਭਰੇ ਟਰੱਕ ਖੜ੍ਹੇ ਰਹਿੰਦੇ ਹਨ, ਜਿਸ ਨਾਲ ਮੰਡੀ ਦਾ ਮਾਹੌਲ ਖਰਾਬ ਹੋ ਰਿਹਾ ਹੈ ਅਤੇ ਆਵਾਜਾਈ ਵਿੱਚ ਵੀ ਭਾਰੀ ਰੁਕਾਵਟ ਪੈ ਰਹੀ ਹੈ। ਉਨ੍ਹਾਂ ਨੇ ਇਸ ਨੂੰ ਮੰਡੀ ਪ੍ਰਬੰਧਨ ਦੀ ਵੱਡੀ ਲਾਪਰਵਾਹੀ ਦੱਸਦਿਆਂ ਕਿਹਾ ਕਿ ਇਸ ਮਸਲੇ ਦਾ ਤੁਰੰਤ ਹੱਲ ਕੀਤਾ ਜਾਣਾ ਚਾਹੀਦਾ ਹੈ। ਜ਼ਿਲ੍ਹੇ ਦੀਆਂ ਹੋਰ ਮੰਡੀਆਂ ‘ਚ ਬਾਰਦਾਨੇ ਦੀ ਕਮੀ ਕਾਰਨ ਕਿਸਾਨ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



