ਬਾਗੀ ਅਤੇ ਦਾਗੀ ਅਕਾਲੀ ਆਗੂ ਸਿੱਖ ਸਿਧਾਂਤਾਂ ਅਤੇ ਸੰਸਥਾਵਾਂ ਦਾ ਲਗਾਤਾਰ ਘਾਣ ਕਰ ਰਹੇ ਹਨ :- ਸਿੰਗੜੀਵਾਲਾ

ਗੁਰਨਾਮ ਸਿੰਘ ਸਿੰਗੜੀਵਾਲਾ

ਹੁਸ਼ਿਆਰਪੁਰ (ਸਮਾਜ ਵੀਕਲੀ) (ਤਰਸੇਮ ਦੀਵਾਨਾ ) 1992 ਦੀਆਂ ਚੋਣਾਂ ਦਾ ਬਾਈਕਾਟ ਕਰਨ ਤੋਂ ਬਾਅਦ ਬਣੀ ਬੇਅੰਤ ਸਿੰਘ ਦੀ ਕਾਂਗਰਸ ਸਰਕਾਰ ਦੇ ਜੁਲਮਾਂ ਸਦਕਾ ਖੇਰੂ ਖੇਰੂ ਹੋਈ ਸਿੱਖ ਸਿਆਸਤ ਨੂੰ ਇਕੱਠਿਆਂ ਕਰਨ ਲਈ 2 ਮਈ 1994 ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਪ੍ਰੋਫੈਸਰ ਮਨਜੀਤ ਸਿੰਘ ਵੱਲੋਂ ਸਾਰੇ ਅਕਾਲੀ ਦਲਾਂ ਦੇ ਪ੍ਰਧਾਨਾਂ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਤੇ ਤਲਬ ਕੀਤਾ ਜਿਨਾਂ ਚ ਜਗਦੇਵ ਸਿੰਘ ਤਲਵੰਡੀ, ਕੈਪਟਨ ਅਮਰਿੰਦਰ ਸਿੰਘ, ਸੁਰਜੀਤ ਸਿੰਘ ਬਰਨਾਲਾ, ਸਿਮਰਨਜੀਤ ਸਿੰਘ ਮਾਨ, ਗੁਰਚਰਨ ਸਿੰਘ ਟੌਹੜਾ, ਕਰਨਲ ਜਸਮੇਤ ਸਿੰਘ ਬਾਲਾ, ਭਾਈ ਮਨਜੀਤ ਸਿੰਘ ਆਦਿ ਨੇ ਆਪਣੇ ਆਪਣੇ ਦਲਾਂ ਨੂੰ ਭੰਗ ਕਰਕੇ ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਸਿਰਜਣਾ ਅਤੇ ਅੰਮ੍ਰਿਤਸਰ ਐਲਾਨਨਾਮੇ ਦੀ ਕਸਮ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਾਜ਼ਰੀ ਚ ਚੁੱਕੀ ਪਰ ਪ੍ਰਕਾਸ਼ ਸਿੰਘ ਬਾਦਲ ਇਸ ਸਮੇਂ ਸ੍ਰੀ ਅਕਾਲ ਤਖਤ ਸਾਹਿਬ ਤੋਂ ਹੋਇ ਹੁਕਮਾਂ ਤੇ ਪੇਸ਼ ਨਾ ਹੋ ਕੇ ਭਗੌੜਾ ਹੋ ਗਿਆ ਅਤੇ ਬਾਅਦ ਵਿੱਚ ਪ੍ਰਕਾਸ਼ ਸਿੰਘ ਬਾਦਲ ਨੇ ਮੋਗਾ ਵਿਖੇ 1996 ਚ ਕਾਨਫਰੰਸ ਕਰਕੇ ਅਕਾਲੀ ਦਲ ਦਾ ਭੋਗ ਪਾ ਕੇ ਆਪਣੀ ਪੰਜਾਬੀ ਪਾਰਟੀ ਬਣਾ ਲਈ ਉਸ ਸਮੇਂ ਤੋਂ ਬਾਅਦ ਅੱਜ ਤੱਕ ਅਖੌਤੀ ਬਾਗੀ ਅਤੇ ਦਾਗੀ ਅਕਾਲੀ ਆਗੂ ਸਿੱਖ ਸਿਧਾਂਤਾਂ ਅਤੇ ਸੰਸਥਾਵਾਂ ਦਾ ਲਗਾਤਾਰ ਘਾਣ ਕਰ ਰਹੇ ਹਨ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਗੁਰਨਾਮ ਸਿੰਘ ਸਿੰਗੜੀਵਾਲਾ ਜ਼ਿਲ੍ਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਵਾਪਰ ਰਹੀਆਂ ਘਟਨਾਵਾਂ ਦਾ ਸਖਤ ਨੋਟਿਸ ਲੈਂਦਿਆਂ ਹੋਇਆਂ ਪ੍ਰੈਸ ਨੋਟ ਰਾਹੀ ਕੀਤਾ। ਇਸ ਸਮੇਂ ਸਿੰਗੜੀਵਾਲਾ ਨੇ ਕਿਹਾ ਕਿ 2015 ਤੋਂ ਬਾਅਦ ਮਿਆਦ ਖਤਮ ਹੋ ਚੁੱਕੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਮੇਟੀ ਤੇ ਜਬਰੀ ਕਾਬਜ਼ ਬਾਦਲ ਲਾਣੇ ਵੱਲੋਂ ਨਿਯੁਕਤ ਕੀਤੇ ਜਥੇਦਾਰਾਂ ਦੁਬਾਰਾ ਦੋ ਦਸੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਅਖੌਤੀ ਅਕਾਲੀ ਲਾਣੇ ਨੂੰ ਸੁਣਾਈ ਗਈ ਧਾਰਮਿਕ ਸਜ਼ਾ ਤਨਖਾਹ ਨੂੰ ਵੀ ਪੂਰਨ ਰੂਪ ਵਿੱਚ ਮੰਨਣ ਤੋਂ ਅਨਕਾਰੀ ਹੋ ਗਏ ਅਤੇ ਸੁਖਬੀਰ ਬਾਦਲ ਦੇ ਟੋਲੇ ਵਲੋਂ ਦਿੱਤੇ ਗਏ ਅਸਤੀਫੇ ਪ੍ਰਵਾਨ ਕਰਨ ਅਤੇ ਅਕਾਲੀ ਦਲ ਦੀ ਨਵੀਂ ਭਰਤੀ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼ਾਂ ਦੀ ਪਾਲਣਾ ਨਾ ਕਰਕੇ ਅਖੌਤੀ ਅਕਾਲੀ ਆਗੂ ਲਗਾਤਾਰ ਸਿੱਖ ਸਿਧਾਂਤਾਂ ਅਤੇ ਸੰਸਥਾਵਾਂ ਦਾ ਘਾਣ ਕਰ ਰਹੇ ਹਨ ਜਿਸ ਨੂੰ ਸਿੱਖ ਕੌਮ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ ਤੇ ਇਹਨਾਂ ਦਾ ਸਖਤੀ ਨਾਲ ਵਿਰੋਧ ਕਰਕੇ ਪੰਥਕ ਸਫਾ ਤੋਂ ਦੂਰ ਕਰੇਗੀ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous articleਐਚਡੀਸੀਏ ਦੀ ਸ਼ਿਵਾਨੀ ਦੀ ਪੰਜਾਬ ਅੰਡਰ-23 ਟੀਮ ਵਿੱਚ ਚੋਣ ਨਾਲ ਹੁਸ਼ਿਆਰਪੁਰ ਦਾ ਮਾਣ ਵਧਿਆ : ਡਾ: ਰਮਨ ਘਈ
Next articleਹਰ ਲੋੜਵੰਦ ਨੂੰ ਸਰਕਾਰੀ ਸਕੀਮਾਂ ਦਾ ਲਾਭ ਪਹੁੰਚਾਉਣਾ ਮੇਰਾ ਉਦੇਸ਼ – ਡਾ. ਇਸ਼ਾਂਕ ਕੁਮਾਰ