ਨਵੀਂ ਦਿੱਲੀ (ਸਮਾਜ ਵੀਕਲੀ) : ਚੋਣ ਕਮਿਸ਼ਨ ਨੇ ਅੱਜ ਕਿਹਾ ਹੈ ਕਿ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ‘ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨਕਦੀ, ਸ਼ਰਾਬ ਅਤੇ ਮੁਫ਼ਤ ਤੋਹਫ਼ੇ ਰਿਕਾਰਡ ਪੱਧਰ ’ਤੇ ਜ਼ਬਤ ਕੀਤੇ ਗੲੇ ਹਨ। ਹਿਮਾਚਲ ਵਿੱਚ 12 ਨਵੰਬਰ ਨੂੰ ਵੋਟਾਂ ਪੈਣਗੀਆਂ, ਜਦਕਿ ਗੁਜਰਾਤ ਵਿੱਚ 1 ਅਤੇ 5 ਦਸੰਬਰ ਨੂੰ ਵੋਟਾਂ ਪੈਣਗੀਆਂ। ਚੋਣ ਕਮਿਸ਼ਨ ਨੇ ਕਿਹਾ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਦੇ ਮੁਕਾਬਲੇ ਹਿਮਾਚਲ ਪ੍ਰਦੇਸ਼ ਵਿੱਚ ਅਜਿਹੀਆਂ ਵਸਤੂਆਂ ਦੀ ਬਰਾਮਦਗੀ ਵਿੱਚ ਪੰਜ ਗੁਣਾ ਵਾਧਾ ਹੋਇਆ ਹੈ। ਕਮਿਸ਼ਨ ਨੇ ਕਿਹਾ ਕਿ ਗੁਜਰਾਤ ਵਿੱਚ ਚੋਣਾਂ ਦੇ ਐਲਾਨ ਤੋਂ ਕੁਝ ਦਿਨਾਂ ਦੇ ਅੰਦਰ 71.88 ਕਰੋੜ ਰੁਪਏ ਦੀ ਨਕਦੀ ਜ਼ਬਤ ਕੀਤੀ ਗਈ, ਜੋ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਦੇ ਪੂਰੇ ਸਮੇਂ ਦੌਰਾਨ ਕੀਤੀ ਗਈ ਰਕਮ ਨਾਲੋਂ ਵੱਧ ਹੈ। ਉਸ ਸਮੇਂ ਇਹ 27.21 ਕਰੋੜ ਰੁਪਏ ਸੀ। ਇਸੇ ਤਰ੍ਹਾਂ ਹਿਮਾਚਲ ਪ੍ਰਦੇਸ਼ ਵਿੱਚ ਵੀ 2017 ਦੇ 9.03 ਕਰੋੜ ਰੁਪਏ ਦੇ ਮੁਕਾਬਲੇ 50.28 ਕਰੋੜ ਰੁਪਏ ਬਰਾਮਦ ਕੀਤੇ ਗਏ ਹਨ, ਜੋ ਪਿਛਲੇ ਨਾਲੋ ਪੰਜ ਗੁਣਾ ਵੱਧ ਹੈ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly