ਭੀਖੀ (ਸਮਾਜ ਵੀਕਲੀ) ( ਕਮਲ ਜਿੰਦਲ) ਰੈੱਡ ਕਰਾਸ ਸੁਸਾਇਟੀ ਪੰਜਾਬ ਵੱਲੋਂ ਮਿਤੀ 12 ਦਸੰਬਰ ਤੋਂ 14 ਦਸੰਬਰ ਤੱਕ ਭਾਈ ਘਨੱਈਆ ਜੀ ਦੀ ਯਾਦ ਨੂੰ ਸਮਰਪਿਤ ਸ਼੍ਰੀ ਗੁਰੂ ਗੋਬਿੰਦ ਸਿੰਘ ਵਿੱਦਿਆ ਮੰਦਰ ਰਤਵਾੜਾ ਸਾਹਿਬ (ਮੁਹਾਲੀ)ਵਿਖੇ ਤਿੰਨ ਰੋਜ਼ਾ ਰਾਜ ਪੱਧਰੀ ਕੈਂਪ ਲਗਾਇਆ ਗਿਆ। ਜਿਸ ਵਿੱਚ ਵੱਖ-ਵੱਖ ਸਕੂਲਾਂ,ਕਾਲਜਾਂ,ਅਤੇ ਯੂਨੀਵਰਸਿਟੀਆਂ ਦੇ ਵਲੰਟੀਅਰਾਂ ਨੇ ਭਾਗ ਲਿਆ। ਕੈਂਪ ਡਾਇਰੈਕਟਰ ਸ. ਅਮਰਜੀਤ ਸਿੰਘ ਦੀ ਅਗਵਾਈ ਵਿੱਚ ਲੱਗੇ ਇਸ ਕੈਂਪ ਵਿੱਚ ਵੱਖ-ਵੱਖ ਸੰਸਥਾਵਾਂ ਦੇ 250 ਦੇ ਲੱਗਭੱਗ ਵਲੰਟੀਅਰਾਂ ਨੇ ਭਾਗ ਲਿਆ। ਇਸ ਕੈਂਪ ਵਿੱਚ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਦੇ 14 ਵਿਦਿਆਰਥੀ ਸ.ਗੁਰਪ੍ਰੀਤ ਸਿੰਘ ਅਤੇ ਸ਼੍ਰੀਮਤੀ ਹੀਨਾ ਸ਼ਰਮਾ ਦੀ ਦੇਖ-ਰੇਖ ਹੇਠ ਸ਼ਾਮਿਲ ਹੋਏ । ਦੱਸਣਯੋਗ ਹੈ ਕਿ ਮਾਨਸਾ,ਬਠਿੰਡਾ, ਫਿਰੋਜ਼ਪੁਰ,ਪਟਿਆਲਾ ਆਦਿ ਜ਼ਿਲ੍ਹਿਆਂ ਵਿੱਚੋਂ ਕੇਵਲ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਦੇ ਬੱਚੇ ਹੀ ਇਸ ਕੈਂਪ ਦਾ ਹਿੱਸਾ ਬਣੇ। ਇਸ ਕੈਂਪ ਦੌਰਾਨ ਸੀਨੀਅਰ ਅਤੇ ਜੂਨੀਅਰ ਵਰਗ ਦੇ ਵੱਖ-ਵੱਖ ਈਵੈਂਟਸ ਦੇ ਮੁਕਾਬਲੇ ਕਰਵਾਏ ਗਏ।ਜੂਨੀਅਰ ਈਵੈਂਟਸ ਮੁਕਾਬਲਿਆਂ ਵਿੱਚ ਸਥਾਨਕ ਸਕੂਲ ਦੇ ਵਿਦਿਆਰਥੀਆਂ ਦਾ ਬਹੁਤ ਸ਼ਾਨਦਾਰ ਪ੍ਰਦਰਸ਼ਨ ਰਿਹਾ। ਇਹਨਾਂ ਮੁਕਾਬਲਿਆਂ ਵਿੱਚ ਜਸ਼ਨਪ੍ਰੀਤ ਸਿੰਘ ਨੇ ਲਿਖਤੀ ਕੁਇੱਜ਼ ਮੁਕਾਬਲੇ ਵਿੱਚ ਤੀਸਰਾ,ਸਹਿਜਦੀਪ ਸਿੰਘ ਨੇ ਪੋਸਟਰ ਬਣਾਉਣ ਦੇ ਮੁਕਾਬਲੇ ਵਿੱਚ ਤੀਸਰਾ ਅਤੇ ਲੜਕਿਆਂ ਦੀ ਗਰੁੱਪ ਡਾਂਸ ਟੀਮ ਨੇ ਕੌਂਸੋਲੇਸ਼ਨ ਸਥਾਨ ਹਾਸਿਲ ਕੀਤਾ। ਸਵੇਰ ਦੀ ਸਭਾ ਵਿੱਚ ਸਕੂਲ ਪ੍ਰਿੰਸੀਪਲ ਡਾ. ਗਗਨਦੀਪ ਪਰਾਸ਼ਰ ਨੇ ਇਹਨਾਂ ਜੇਤੂ ਵਾਲੰਟੀਅਰਾਂ ਨੂੰ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਅਤੇ ਵਧਾਈ ਦਿੱਤੀ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਉਹਨਾਂ ਕਿਹਾ ਕਿ ਸਕੂਲ ਵਿੱਚ ਚਾਰ ਤਰ੍ਹਾਂ ਦੀਆਂ ਯੂਨਿਟਾਂ ਬਹੁਤ ਸਰਗਰਮੀ ਨਾਲ ਕੰਮ ਰਹੀਆ ਹਨ। ਇਹਨਾਂ ਤੋਂ ਇਲਾਵਾ ਸਕੂਲ ਵੱਲੋਂ ਵੱਖ-ਵੱਖ ਤਰ੍ਹਾਂ ਦੇ ਮੁਕਾਬਲੇ ਕਰਵਾਏ ਜਾਂਦੇ ਹਨ। ਸਾਰੇ ਵਿਦਿਆਰਥੀਆਂ ਨੂੰ ਇਹਨਾਂ ਮੁਕਾਬਲਿਆਂ ਵਿੱਚ ਵੱਧ-ਚੜ੍ਹ ਕੇ ਭਾਗ ਲੈਣਾ ਚਾਹੀਦਾ ਹੈ।ਅਜਿਹੇ ਮੁਕਾਬਲੇ ਸਾਡੀ ਸ਼ਖਸ਼ੀਅਤ ਦਾ ਬਹੁ-ਪੱਖੀ ਵਿਕਾਸ ਕਰਦੇ ਹਨ ਅਤੇ ਨੈਤਿਕ ਗੁਣਾਂ ਤੇ ਕਦਰਾਂ ਕੀਮਤਾਂ ਦਾ ਵੀ ਵਿਕਾਸ ਕਰਦੇ ਹਨ। ਸਕੂਲ ਵੱਲੋਂ ਮੁਹੱਈਆ ਕਰਵਾਏ ਜਾਂਦੇ ਇਸ ਪਲੇਟਫਾਰਮ ਦਾ ਵਿਦਿਆਰਥੀਆਂ ਨੂੰ ਵੱ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ। ਇਸ ਮੌਕੇ ਉਪ- ਪ੍ਰਿੰਸੀਪਲ ਸ੍ਰੀ ਹਰਸ਼ਦੇਵ ਅਤੇ ਸਮੂਹ ਸਟਾਫ ਹਾਜ਼ਰ ਸੀ।‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



