ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਆਸ਼ਿਕਾ ਜੈਨ ਨੇ ਦੱਸਿਆ ਕਿ ਰੈਡ ਕਰਾਸ ਸੁਸਾਇਟੀ ਵੱਲੋਂ ਦਿਵਿਆਂਗਜਨਾਂ ਦੀ ਭਲਾਈ ਲਈ ਇੱਕ ਮੈਗਾ ਕੈਂਪ ਲਗਾਇਆ ਰਿਹਾ ਹੈ। ਇਸ ਕੈਂਪ ਵਿੱਚ ਦਿਵਿਆਂਗ ਵਿਅਕਤੀਆਂ ਨੂੰ ਸਹਾਇਕ ਉਪਕਰਨ ਜਿਵੇਂ ਕਿ ਵੀਲ੍ਹ ਚੇਅਰ, ਕੰਨਾਂ ਦੀਆਂ ਮਸ਼ੀਨਾਂ, ਕੈਲੀਪਰ ਫਾਰ ਪੋਲੀਓ ਪੇਸ਼ੈਂਟ, ਬੈਸਾਖੀਆਂ, ਕੂਹਣੀ ਬੈਸਾਖੀਆਂ ਅਤੇ ਬਨਵਾਟੀ ਅੰਗ ਜਿਵੇਂ ਬਨਵਾਟੀ ਹੱਥ ਅਤੇ ਬਨਾਵਟੀ ਲੱਤਾ ਆਦਿ ਮੁਫ਼ਤ ਵੰਡੇ ਜਾਣਗੇ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਕੱਤਰ ਜ਼ਿਲ੍ਹਾ ਰੈਡ ਕਰਾਸ ਮੰਗੇਸ਼ ਸੂਦ ਨੇ ਦੱਸਿਆ ਕਿ ਜਿਹੜੇ ਦਿਵਿਆਂਗ ਵਿਅਕਤੀ ਇਸ ਕੈਂਪ ਦਾ ਲਾਭ ਲੈਣਾ ਚਾਹੁੰਦੇ ਹਨ, ਉਹ 07 ਮਾਰਚ ਤੱਕ ਆਪਣੀਆਂ ਅਰਜ਼ੀਆਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਦਫ਼ਤਰ ਵਿਖੇ ਦਿਨ ਸੋਮਵਾਰ ਤੋਂ ਸ਼ੁੱਕਰਵਾਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਨਿੱਜੀ ਤੌਰ ‘ਤੇ ਹਾਜ਼ਰ ਹੋ ਕੇ ਜਮ੍ਹਾਂ ਕਰਵਾ ਸਕਦੇ ਹਨ ਜਾਂ ਮੋਬਾਇਲ ਨੰਬਰ 81462-41296 ‘ਤੇ ਫੋਨ ਕਰਕੇ ਆਪਣਾ ਨਾਮ ਦਰਜ ਕਰਵਾ ਸਕਦੇ ਹਨ। ਇਸ ਕੈਂਪ ਵਿੱਚ ਸ਼ਾਮਲ ਹੋਏ ਦਿਵਿਆਂਗਾਂ ਨੂੰ 30 ਦਿਨਾਂ ਦੇ ਅੰਦਰ- ਅੰਦਰ ਸਹਾਇਕ ਉਪਕਰਣ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਸਮੂਹ ਦਿਵਿਆਂਗਜਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਸੁਨਹਿਰੀ ਮੌਕੇ ਦਾ ਲਾਭ ਉਠਾਉਣ ਅਤੇ ਆਪਣੀ ਜ਼ਰੂਰਤ ਅਨੁਸਾਰ ਸਹਾਇਕ ਉਪਕਰਣ ਲੈਣ ਲਈ ਨਿਰਧਾਰਤ ਮਿਤੀ ਤੱਕ ਆਪਣੀ ਰਜਿਸਟ੍ਰੇਸ਼ਨ ਰੈੱਡ ਕਰਾਸ ਦਫਤਰ, ਹੁਸ਼ਿਆਰਪੁਰ ਵਿਖੇ ਕਰਵਾਉਣ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



