ਕਪੂਰਥਲਾ (ਸਮਾਜ ਵੀਕਲੀ) (ਕੌੜਾ)–ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਕਰਮਜੀਤ ਸਿੰਘ ਕੌੜਾ ਨੇ ਕਿਹਾ ਕਿ ਖੇਤੀ ਸੰਦਾ ’ਤੇ ਦਿੱਤੀ ਜਾਣ ਵਾਲੀ ਸਬਸਿਡੀ ਪੰਜਾਬ ਸਰਕਾਰ ਵੱਲੋਂ 80 ਫੀਸਦੀ ਤੋਂ ਘਟਾ ਕੇ 50 ਫੀਸਦੀ ਕਰਨ ਨਾਲ ਕਾਂਗਸਰ ਦਾ ਕਿਸਾਨ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ, ਜੋ ਬਹੁਤ ਹੀ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਮੰਦਹਾਲੀ ਦੇ ਦੌਰ ਵਿੱਚੋਂ ਗੁਜ਼ਰ ਰਹੀ ਪੰਜਾਬ ਦੀ ਕਿਸਾਨੀ ਨੂੰ ਕਾਂਗਰਸ ਸਰਕਾਰ ਕੇਂਦਰ ਵਿਚਲੀ ਮੋਦੀ ਸਰਕਾਰ ਨਾਲ ਮਿਲ ਕੇ ਖਤਮ ਕਰਨ ਦੇ ਰਾਹ ਤੁਰ ਪਈ ਹੈ।
ਉਨ੍ਹਾਂ ਕਿਹਾ ਕਿ ਝੋਨੇ ਦਾ ਸੀਜਨ ਬਿਲਕੁਲ ਸਿਰ ’ਤੇ ਖੜ੍ਹਾ ਹੈ ਅਤੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ ਸੰਭਾਲ ਲਈ ਖੇਤੀ ਸੰਦਾਂ ਦੀ ਦੀ ਵਧੇਰੇ ਜਰੂਰੂਤ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਨੂੰ ਰਾਹਤ ਦੇਣ ਦੀ ਬਜ਼ਾਏ ਖੇਤੀ ਸੰਦਾਂ ’ਤੇ ਦਿੱਤੀ ਜਾਣ ਵਾਲੀ ਸਬਸਿਡੀ ਘਟਾ ਕੇ ਕਿਸਾਨਾਂ ਨਾਲ ਧ੍ਰੋਹ ਕਮਾਇਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਖੜਨ ਦੀ ਗੱਲ ਤਾਂ ਬੜੇ ਜ਼ੋਰਸ਼ੋਰ ਨਾਲ ਕੀਤੀ ਜਾ ਰਹੀ ਹੈ ਪਰ ਅਜੇ ਤੱਕ ਸਾਲ 2020 ਦੌਰਾਨ ਖਰੀਦੇ ਗਏ ਖੇਤੀ ਸੰਦਾਂ ਦੀ ਸਬਸਿਡੀ ਨਹੀਂ ਦਿੱਤੀ ਗਈ। ਉਨ੍ਹਾਂ ਅਪੀਲ ਕੀਤੀ ਕਿ ਸਰਕਾਰ ਤੁਰੰਤ ਖੇਤੀ ਸੰਦਾਂ ’ਤੇ ਦਿੱਤੀ ਜਾਣ ਵਾਲੀ 80 ਫੀਸਦੀ ਸਬਸਿਡੀ ਬਹਾਲ ਕਰੇ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly