HOME ਡੇਂਗੂ ਦੀ ਰੋਕਥਾਮ ਲਈ ਫਰਿਜਾਂ ਦੀਆਂ ਟਰੇਆਂ ਤੇ ਗਮਲਿਆਂ ਵਿੱਚ ਜਮ੍ਹਾਂ ਪਾਣੀ...

ਡੇਂਗੂ ਦੀ ਰੋਕਥਾਮ ਲਈ ਫਰਿਜਾਂ ਦੀਆਂ ਟਰੇਆਂ ਤੇ ਗਮਲਿਆਂ ਵਿੱਚ ਜਮ੍ਹਾਂ ਪਾਣੀ ਹਫ਼ਤੇ ‘ਚ ਇਕ ਵਾਰ ਜ਼ਰੂਰ ਸੁਕਾਇਆ ਜਾਵੇ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

“ਹਰ ਸ਼ੁੱਕਰਵਾਰ, ਡੇਂਗੂ ‘ਤੇ ਵਾਰ” ਮੁਹਿੰਮ ਤਹਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਨਵਾਂਸ਼ਹਿਰ ਵਿਖੇ ਡੇਂਗੂ ਮੁਹਿੰਮ ਦਾ ਨਿਰੀਖਣ 
ਨਵਾਂਸ਼ਹਿਰ,   (ਸਮਾਜ ਵੀਕਲੀ)   (ਮਨੋਰੰਜਨ ਕਾਲੀਆ): ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਜੀ ਦੇ ਹੁਕਮਾਂ ਅਨੁਸਾਰ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਜ਼ਿਲ੍ਹੇ ਵਿੱਚ ਆਮ ਲੋਕਾਂ ਨੂੰ ਡੇਂਗੂ ਦੀ ਬਿਮਾਰੀ ਤੋਂ ਬਚਾਉਣ ਲਈ ਵਿੱਢੀ ‘ਹਰ ਸ਼ੁੱਕਰਵਾਰ-ਡੇਂਗੂ ‘ਤੇ ਵਾਰ’ ਮੈਗਾ ਮੁਹਿੰਮ ਤਹਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਨਵਾਂਸ਼ਹਿਰ ਵਿਖੇ ਡੇਂਗੂ ਵਿਰੋਧੀ ਮੁਹਿੰਮ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਵੱਖ-ਵੱਖ ਧਾਰਮਿਕ ਸਥਾਨਾਂ ਵਿਖੇ ਪਹੁੰਚ ਕੇ ਡੇਂਗੂ ਲਾਰਵਾ ਚੈੱਕ ਕੀਤਾ ਤੇ ਡੇਂਗੂ ਲਾਰਵੇ ਦੀ ਪਛਾਣ ਤੇ ਲਾਰਵੇ ਨੂੰ ਖਤਮ ਕਰਨ ਦੇ ਤਰੀਕੇ ਬਾਰੇ ਵੀ ਦੱਸਿਆ।ਇਸੇ ਦੌਰਾਨ ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ ਨੇ ਮੌਜੂਦ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਦੱਸਿਆ ਕਿ ਡੇਂਗੂ ਪ੍ਰਤੀ ਹਰ ਕਿਸੇ ਨੂੰ ਸੁਚੇਤ ਰਹਿਣ ਦੀ ਲੋੜ ਹੈ, ਜਿਸ ਨਾਲ ਉਹ ਆਪਣੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇ ਕੇ ਇਸ ਜਾਨਲੇਵਾ ਬਿਮਾਰੀ ਤੋਂ ਆਸਾਨੀ ਨਾਲ ਬਚ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਆਮ ਲੋਕਾਂ ਤੇ ਵਿਦਿਆਰਥੀਆਂ ਨੂੰ ਜਾਗਰੂਕ ਕਰਕੇ ਮੱਛਰ ਦੇ ਲਾਰਵੇ ਨੂੰ ਖਤਮ ਕਰਨਾ ਹੈ।ਇਸ ਮੌਕੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ ਰਾਕੇਸ਼ ਪਾਲ ਨੇ ਦੱਸਿਆ ਕਿ ਡੇਂਗੂ ਇੱਕ ਘਾਤਕ ਬਿਮਾਰੀ ਹੈ ਅਤੇ ਇਸ ਨੂੰ ਤਾਂ ਹੀ ਰੋਕਿਆ ਜਾ ਸਕਦਾ ਹੈ ਜੇਕਰ ਅਸੀਂ ਆਪਣੇ ਆਲੇ-ਦੁਆਲੇ ਪਾਣੀ ਖੜਾ ਨਾ ਹੋਣ ਦੇਈਏ। ਤੇਜ਼ ਬੁਖਾਰ ਹੋਣਾ, ਸਿਰ ਦਰਦ, ਮਾਸਪੇਸ਼ੀਆਂ ਵਿਚ ਦਰਦ, ਅੱਖਾਂ ਦੇ ਪਿਛਲੇ ਹਿੱਸੇ ਵਿਚ ਦਰਦ, ਮਸੂੜ੍ਹਿਆਂ ਅਤੇ ਨੱਕ ਵਿਚੋਂ ਖੂਨ ਵਗਣਾ ਡੇਂਗੂ ਬੁਖਾਰ ਦੇ ਮੁੱਖ ਲੱਛਣ ਹਨ। ਉਨ੍ਹਾਂ ਦੱਸਿਆ ਕਿ ਡੇਂਗੂ ਤੋਂ ਘਬਰਾਉਣ ਦੀ ਲੋੜ ਨਹੀਂ, ਬਲਕਿ ਬਿਮਾਰੀ ਤੋਂ ਸਾਵਧਾਨੀ ਵਰਤਣ ਤੇ ਜਾਗਰੂਕਤਾ ਦੀ ਜ਼ਰੂਰਤ ਹੈ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਹਾਕੀ ਜਗਤ ਨੂੰ ਵੱਡਾ ਝਟਕਾ :ਕਲੌਡ ਲੇਮਿਯੂ ਦਾ 60 ਸਾਲ ਦੀ ਉਮਰ ਵਿੱਚ ਦਿਹਾਂਤ
Next articleNot For Sale सफाई से घिरा प्रतिष्ठित अख़बार The Assam Tribune