ਨਵੀਂ ਦਿੱਲੀ (ਸਮਾਜ ਵੀਕਲੀ): ਇਥੋਂ ਦੀ ਇਕ ਅਦਾਲਤ ਨੇ ਨੈਸ਼ਨਲ ਸਟਾਕ ਐਕਸਚੇਂਜ (ਐੱਨਐੱਸਈ) ਦੀ ਸਾਬਕਾ ਮੁੱਖ ਕਾਰਜਕਾਰੀ ਅਧਿਕਾਰੀ ਚਿਤਰਾ ਰਾਮਕ੍ਰਿਸ਼ਨਾ ਨੂੰ ਪੇਸ਼ਗੀ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। ਅਦਾਲਤ ਨੇ ਸੀਬੀਆਈ ਦੀ ਖਿਚਾਈ ਕਰਦਿਆਂ ਕਿਹਾ ਕਿ ਉਸ ਨੇ ਚਾਰ ਸਾਲਾਂ ਤੋਂ ਘੁਟਾਲੇ ਦੇ ਮੁੱਖ ਲਾਭਪਾਤਰੀਆਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ। ਵਿਸ਼ੇਸ਼ ਜੱਜ ਸੰਜੀਵ ਅਗਰਵਾਲ ਨੇ ਕਿਹਾ ਕਿ ਮੁਲਜ਼ਮ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ ਅਤੇ ਜਾਂਚ ਅਜੇ ਸ਼ੁਰੂਆਤੀ ਪੜਾਅ ’ਤੇ ਹੈ। ਉਨ੍ਹਾਂ ਸੇਬੀ ਦੀ ਵੀ ਖਿਚਾਈ ਕਰਦਿਆਂ ਕਿਹਾ ਕਿ ਉਸ ਦਾ ਮੁਲਜ਼ਮਾਂ ਪ੍ਰਤੀ ਰਵੱਈਆ ਨਰਮ ਰਿਹਾ। ਅਦਾਲਤ ਨੇ ਗ੍ਰਿਫ਼ਤਾਰੀ ਤੋਂ ਬਚਣ ਲਈ ਦਾਖ਼ਲ ਅਰਜ਼ੀ ਨੂੰ ਖਾਰਜ ਕਰਦਿਆਂ ਕਿਹਾ ਕਿ ਇਹ ਡੂੰਘੀ ਸਾਜ਼ਿਸ਼ ਹੈ ਜਿਸ ਨਾਲ ਜਨਤਕ ਫੰਡਾਂ ਦਾ ਭਾਰੀ ਨੁਕਸਾਨ ਹੋਇਆ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly