ਨਵਾਂਸ਼ਹਿਰ, (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਰਿਜਨਲ ਟਰਾਂਸਪੋਰਟ ਅਫ਼ਸਰ ਕਮ ਮੈਬਰ ਸਕੱਤਰ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਇੰਦਰਪਾਲ ਨੇ ਸਮੂਹ ਆਟੋ ਰਿਕਸ਼ਾ ਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਟੋ-ਰਿਕਸ਼ਾ ਨੂੰ ਟ੍ਰੈਫਿਕ ਨਿਯਮਾਂ, ਪਰਮਿਟ ਦੀਆਂ ਸ਼ਰਤਾਂ ਅਤੇ ਮਰਿਆਦਾਵਾਂ ਅਨੁਸਾਰ ਹੀ ਚਲਾਉਣ। ਯਾਤਰੀਆਂ ਦੀ ਸੁਰੱਖਿਆ, ਟ੍ਰੈਫਿਕ ਨਿਯਮਾਂ ਦੀ ਪਾਲਣਾ ਅਤੇ ਕਾਨੂੰਨੀ ਪ੍ਰਬੰਧ ਬਣਾਏ ਰੱਖਣ ਲਈ ਨਿਰਧਾਰਿਤ ਰੂਟ ਅਤੇ ਹੋਰ ਨਿਯਮਾਂ ਦਾ ਪੂਰੀ ਤਰ੍ਹਾਂ ਧਿਆਨ ਰੱਖਿਆ ਜਾਵੇ। ਸੜਕ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਬਿਨ੍ਹਾਂ ਦਸਤਾਵੇਜ਼ ਦੇ ਵਾਹਨ ਚਲਾਉਣ ਤੋਂ ਪਰਹੇਜ ਕੀਤਾ ਜਾਵੇ।ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਮੋਟਰ ਵਹੀਕਲ ਐਕਟ 1988 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ। ਇਸ ਲਈ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਮੂਹ ਆਟੋ ਰਿਕਸ਼ਾ ਚਾਲਕ ਸਹਿਯੋਗ ਦੇਣ ਅਤੇ ਜਿੰਮੇਵਾਰ ਨਾਗਰਿਕ ਹੋਣ ਫਰਜ਼ ਨਿਭਾਉਣ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



