ਜਿਲ੍ਹੇ ਦੇ ਸਕੂਲ ਆਫ਼ ਐਮੀਨੈਂਸ ਵਜੋਂ ਅਪਗ੍ਰੇਡ ਕੀਤੇ ਸਕੂਲਾਂ ਵਿੱਚ ਦਾਖਲੇ ਲਈ ਰਜਿਸਟ੍ਰੇਸ਼ਨ ਸ਼ੁਰੂ

19ਮਾਰਚ ਨੂੰ ਹੋਵੇਗੀ ਇਨ੍ਹਾਂ ਸਕੂਲਾਂ ਵਿੱਚ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ- ਦਲਜੀਤ ਕੌਰ

ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਪੰਜਾਬ ਸਰਕਾਰ ਵੱਲੋਂ ਆਸ਼ਾ ਮਈ ਪ੍ਰੋਜੈਕਟ ਸਕੂਲ ਆਫ ਐਮੀਨੈਂਸ ਤਹਿਤ ਜਿਲ੍ਹਾ ਕਪੂਰਥਲਾ ਦੇ ਸਕੂਲ ਆਫ਼ ਐਮੀਨੈਂਸ ਵਜੋਂ ਅਪਗਰੇਡ ਕੀਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਕਪੂਰਥਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਗਵਾੜਾ ਵਿਚ ਨੌਵੀਂ ਜਮਾਤ ਤੇ ਗਿਆਰਵੀਂ ਜਮਾਤ ਦੇ ਦਾਖਲੇ ਲਈ ਰਜਿਸਟ੍ਰੇਸ਼ਨ 10 ਮਾਰਚ ਤੱਕ ਹੋਵੇਗੀ। ਜਾਣਕਾਰੀ ਦਿੰਦਿਆਂ ਦਲਜੀਤ ਕੌਰ ਜ਼ਿਲਾ ਸਿੱਖਿਆ ਅਧਿਕਾਰੀ ਸੈਕੰਡਰੀ , ਬਿਕਰਮਜੀਤ ਸਿੰਘ ਥਿੰਦ ਉੱਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਸਕੂਲਾਂ ਵਿਚ ਦਾਖਲਾ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 23 ਜ਼ਿਲਿਆਂ ਦੇ 117 ਸਕੂਲਾਂ ਨੂੰ ਸਕੂਲ ਆਫ ਐਮੀਨੈਂਸ ਵਜੋਂ ਅਪਗਰੇਡ ਕਰਕੇ ਬੱਚਿਆਂ ਦੇ ਭਵਿੱਖ ਨੂੰ ਮੁੱਖ ਰੱਖਦਿਆਂ, ਉਨ੍ਹਾਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕੂਲਾਂ ਵਿਚ ਜਿਥੇ ਅਧੁਨਿਕ ਸਹੂਲਤਾਂ ਹੋਣਗੀਆਂ ਅਤੇ ਵਿਦਿਆਰਥੀ ਸਾਇੰਸ , ਕਾਮਰਸ, ਵੋਕੇਸ਼ਨਲ,ਆਰਟਸ ਆਦਿ ਵਿਸ਼ਿਆਂ ਵਿੱਚ ਕਾਬਲ ਅਧਿਆਪਕਾਂ ਤੋਂ ਵਿੱਦਿਆ ਪ੍ਰਾਪਤ ਕਰ ਸਕਣਗੇ। ਉਹਨਾਂ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨੌਵੀਂ ਤੋਂ ਗਿਆਰਵੀਂ ਜਮਾਤ ਦੇ ਬੱਚਿਆਂ ਨੂੰ ਸਕੂਲ ਆਫ ਐਮੀਨੈਂਸ ਵਿੱਚ ਦਾਖਲਾ ਦਿਵਾਉਣ। ਉਹਨਾਂ ਸਕੂਲ ਮੁਖੀਆਂ ਤੇ ਅਧਿਆਪਕਾਂ ਨੂੰ ਵੀ ਆਪਣੇ ਸਕੂਲਾਂ ਦੇ ਬੱਚਿਆਂ ਨੂੰ ਸਕੂਲਾਂ ਵਿਚ ਲਿਆਉਣ ਲਈ ਪ੍ਰੇਰਿਤ ਕੀਤਾ।

ਸਕੂਲ ਆਫ ਐਮੀਨੈਂਸ ਵਿੱਚ ਦਾਖਲੇ ਲਈ ਰਜਿਸਟ੍ਰੇਸ਼ਨ ਬਹੁਤ ਹੀ ਅਸਾਨ ਹੈ- ਬਿਕਰਮਜੀਤ ਸਿੰਘ ਥਿੰਦ

ਉਪ ਜਿਲ੍ਹਾ ਸਿੱਖਿਆ ਅਧਿਕਾਰੀ ਬਿਕਰਮਜੀਤ ਸਿੰਘ ਥਿੰਦ ਨੇ ਦੱਸਿਆ ਕਿ ਸਕੂਲ ਆਫ ਐਮੀਨੈਂਸ ਰੇਲਵੇ ਸਟੇਸ਼ਨ ਕਰਵਾਉਣੀ ਬਹੁਤ ਆਸਾਨ ਹੈ ਉਨ੍ਹਾਂ ਕਿਹਾ ਕਿ ਵਿਦਿਆਰਥੀ www.punjabsssb.gov.in/school-eminence/registration ਲਿੰਕ ਤੇ ਕਲਿਕ ਕਰੇਗਾ ਉਹਨਾਂ ਕਿਹਾ ਕਿ ਹਰ ਵਿਦਿਆਰਥੀ ਦੀ ਆਈ ਡੀ ਤੇ ਕਲਿਕ ਕਰਕੇ ਜਨਮ ਮਿਤੀ ਤੇ ਹੋਰ ਵੇਰਵੇ ਭਰਨ ਤੇ ਰਜਿਸਟਰ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਵਿਦਿਆਰਥੀਆਂ ਨੂੰ ਇਸ ਲਿਖਤ ਦੇ ਦਰਸ਼ਨ ਕਰਵਾਉਣ ਦੇ ਕੰਮ ਮੁਸ਼ਕਿਲ ਆਵੇ ਤਾਂ ਉਹ ਨੇੜਲੇ ਸਕੂਲ ਨਾਲ ਸੰਪਰਕ ਕਰ ਸਕਦਾ ਹੈ। ਅੱਠਵੀਂ ਤੇ ਦਸਵੀਂ ਦੀ ਪ੍ਰੀਖਿਆ ਦੇ ਰਹੇ ਮਾਪਿਆਂ ਨੂੰ ਕਿਹਾ ਕਿ ਉਹ ਆਪਣੇ ਬੱਚਿਆਂ ਦੀ ਸਕੂਲ ਆਫ ਐਮੀਨੈਂਸ ਵਿੱਚ ਦਾਖਲੇ ਲਈ ਰਜਿਸਟ੍ਰੇਸ਼ਨ ਯਕੀਨੀ ਬਣਾਉਣ।

ਦਾਖ਼ਲੇ ਲਈ ਵਿਦਿਆਰਥੀਆਂ ਦੇ ਮਾਪਿਆਂ ਵਿੱਚ ਉਤਸ਼ਾਹ- ਤਜਿੰਦਰਪਾਲ, ਰਣਜੀਤ ਗੋਗਨਾ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਪੂਰਥਲਾ ਦੇ ਪ੍ਰਿੰਸੀਪਲ ਦਵਿੰਦਰ ਪਾਲ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਫਗਵਾੜਾ ਦੇ ਪ੍ਰਿੰਸੀਪਲ ਰਣਜੀਤ ਗੋਗਨਾ ਨੇ ਦੱਸਿਆ ਕਿ ਸਕੂਲ ਆਫ ਐਮੀਨੈਂਸ ਵਿਦਿਆਰਥੀਆਂ ਤੇ ਉਨਾਂ ਦੇ ਮਾਪਿਆਂ ਵੱਲੋਂ ਭਰਵਾਂ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਸਕੂਲ ਮੁਖੀਆਂ ਤੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਕੰਮ ਵਾਲੇ ਦਿਨ ਸਵੇਰੇ 9 ਵਜੇ ਤੱਕ ਜਦੋਂ ਸਕੂਲ ਆ ਕਿ ਆਪਣੇ ਬੱਚੇ ਦੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਦੋਹਾਂ ਸਕੂਲਾਂ ਨੂੰ ਸਰਕਾਰ ਵੱਲੋਂ ਅਤਿ ਆਧੁਨਿਕ ਸਹੂਲਤਾਂ ਪ੍ਰਦਾਨ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।

 

Previous articleਛੱਡ ਦੇ!
Next articleਤੁਹਾਡੀ ਬੋਲੀ ਅਤੇ ਸ਼ਬਦਾਂ ਦੀ ਚੋਣ ਬਹੁਤ ਕੁੱਝ ਦੱਸ ਦਿੰਦੀ ਹੈ