ਸਕੂਲ ਆਫ ਐਮੀਨੈਂਸ ਵਿੱਚ 11ਵੀ ਜਮਾਤ ਦਾਖਲੇ ਲਈ ਰਜਿਸਟ੍ਰੇਸ਼ਨ 4 ਤੱਕ ਸੰਭਵ

ਦਾਖਲੇ ਲਈ ਪ੍ਰੀਖਿਆ ਦੀ ਮਿਤੀ ਦਾ ਹੋਵੇਗਾ ਐਲਾਨ ਜਲਦ – ਦਲਜੀਤ ਕੌਰ

ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀ ਵੀ ਕਰ ਸਕਦੇ ਹਨ ਰਜਿਸਟ੍ਰੇਸ਼ਨ- ਬਿਕਰਮਜੀਤ ਥਿੰਦ

ਕਪੂਰਥਲਾ  (ਸਮਾਜ ਵੀਕਲੀ) ( ਕੌੜਾ )- ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵੱਲੋਂ ਸਕੂਲ ਆਫ ਐਮੀਨੈਂਸ ਵਿੱਚ ਦਾਖਲੇ ਸਬੰਧੀ ਪ੍ਰਕ੍ਰਿਆ ਸਫਲਤਾਪੂਰਵਕ ਚੱਲ ਰਹੀ ਹੈ। ਇੰਨ੍ਹਾਂ ਸਕੂਲਾਂ ਵਿਚ 11 ਵੀ ਜਮਾਤ ਵਿਚ ਦਾਖਲੇ ਸਬੰਧੀ ਵਿਦਿਆਰਥੀ 4 ਅਪ੍ਰੈਲ ਤੱਕ ਰਜਿਸਟ੍ਰੇਸ਼ਨ ਕਰ ਸਕਦੇ ਹਨ । ਇਸਦੇ ਨਾਲ ਹੀ ਚਲਦੇ ਪ੍ਰਵੇਸ਼ ਪ੍ਰੀਖਿਆ ਦੀ ਮਿਤੀ ਦਾ ਐਲਾਨ ਵੀ ਕਰ ਦਿੱਤਾ ਜਾਵੇਗਾ। ਇਹ ਜਾਣਕਾਰੀ ਜ਼ਿਲ੍ਹਾ ਸਿੱਖਿਆ ਅਧਿਕਾਰੀ ਦਲਜੀਤ ਕੌਰ ਨੇ ਵਿਦਿਆਰਥੀਆਂ ਨੂੰ ਦਿੰਦਿਆਂ ਕਿਹਾ ਕਿ ਇਹ ਸਕੂਲ ਜਿੱਥੇ ਮਿਆਰੀ ਸਿੱਖਿਆ ਅਤੇ ਅਨੇਕਾਂ ਸੁਵਿਧਾਵਾਂ ਨਾਲ ਲੈਸ ਹੋਣਗੇ। ਉਥੇ ਹੀ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਬਣਾਉਣ ਵਿੱਚ ਵੀ ਸਹਾਈ ਹੋਣਗੇ। ਉਨ੍ਹਾਂ ਕਿਹਾ ਕਿ ਜਿਹੜੇ ਵਿਦਿਆਰਥੀ 10ਵੀਂ ਚ ਪੜਦੇ ਹਨ ਜਾਂ ਉਹ ਪੇਪਰ ਦੇ ਰਹੇ ਹਨ ਉਹ ਰਜਿਸਟ੍ਰੇਸ਼ਨ ਜ਼ਰੂਰ ਕਰਵਾਉਣ ਤਾਂ ਜੋ ਪ੍ਰਵੇਸ਼ ਪ੍ਰੀਖਿਆ ਦੇਣਾ ਸੰਭਵ ਹੋ ਸਕੇ। ਦਲਜੀਤ ਕੌਰ ਜ਼ਿਲ੍ਹਾ ਸਿੱਖਿਆ ਅਧਿਕਾਰੀ ਕਪੂਰਥਲਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਕਪੂਰਥਲਾ ਤੋਂ ਫਗਵਾੜਾ ਸਕੂਲ ਆਫ਼ ਐਮੀਨੈਂਸ ਬਣਾਏ ਗਏ ਹਨ । ਜਿਨ੍ਹਾਂ ਵਿਚ ਪੜ੍ਹਾਈ ਸ਼ੁਰੂ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਨੌਵੀਂ ਜਮਾਤ ਦੇ ਦਾਖਲੇ ਦੀ ਪ੍ਰਵੇਸ਼ ਪ੍ਰੀਖਿਆ ਦੀ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ ਅਤੇ ਜਲਦ ਹੀ ਗਿਆਰਵੀਂ ਜਮਾਤ ਦੀ ਪ੍ਰਕਿਰਿਆ ਵੀ ਸਮਾਪਤ ਹੋ ਜਾਵੇਗੀ।

ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀ ਵੀ ਕਰ ਸਕਦੇ ਹਨ ਰਜਿਸਟ੍ਰੇਸ਼ਨ- ਬਿਕਰਮਜੀਤ ਸਿੰਘ ਥਿੰਦ

ਸਕੂਲ ਆਫ ਐਮੀਨੈਂਸ ਵਿੱਚ ਦਾਖਲੇ ਸਬੰਧੀ ਜ਼ਿਲ੍ਹਾ ਨੋਡਲ ਅਧਿਕਾਰੀ ਬਿਕਰਮਜੀਤ ਸਿੰਘ ਥਿੰਦ ਨੇ ਦੱਸਿਆ ਕਿ 11 ਵੀ ਜਮਾਤ ਵਿਚ ਦਾਖਲੇ ਸਬੰਧੀ ਵਿਦਿਆਰਥੀ 4 ਅਪ੍ਰੈਲ ਤੱਕ ਰਜਿਸਟ੍ਰੇਸ਼ਨ ਕਰ ਸਕਦੇ ਹਨ। ਇਸ ਦੇ ਨਾਲ ਹੀ ਸੀ ਬੀ ਐਸ ਸੀ ਈ, ਆਈ ਸੀ ਐਸ ਸੀ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਸਬੰਧਿਤ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀ ਵੀ ਦਾਖਲਾ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜੇ ਕਿਸੇ ਵਿਦਿਆਰਥੀ ਨੂੰ ਸਕੂਲ ਰਜਿਸਟ੍ਰੇਸ਼ਨ ਸਬੰਧੀ ਸਮੱਸਿਆ ਆ ਰਹੀ ਹੈ ਕਪੂਰਥਲਾ ਤੇ ਫਗਵਾੜੇ ਦੇ ਸਕੂਲ ਆਫ ਐਮੀਨੈਂਸ ਜਾ ਕੇ ਇਹ ਪ੍ਰਕਿਰਿਆ ਪੂਰੀ ਕਰਵਾ ਸਕਦੇ ਹਨ। ਨੋਡਲ ਅਧਿਕਾਰੀ ਬਿਕਰਮਜੀਤ ਸਿੰਘ ਥਿੰਦ ਨੇ ਦੱਸਿਆ ਕਿ ਸਕੂਲ ਆਫ ਐਮੀਨੈਂਸ ਗਿਆਰਵੀਂ ਜਮਾਤ ਦੇ ਵਿਦਿਆਰਥੀ ਮੈਡੀਕਲ ਨਾਨ-ਮੈਡੀਕਲ ਵੋਕੇਸ਼ਨਲ ਸਟਰੀਮ ਵਿਚ ਦਾਖਲਾ ਲੈ ਸਕਦੇ ਹਨ ਅਤੇ ਜਿੱਥੇ ਸਰਕਾਰ ਵੱਲੋਂ ਇਹਨਾਂ ਅਧਿਆਪਕਾਂ ਨੂੰ ਪੜ੍ਹਾਉਣ ਲਈ ਟਰੇਂਡ ਕੀਤਾ ਗਿਆ ਹੈ। ਉਥੇ ਸ਼ਾਨਦਾਰ ਇਨਫਰਾਸਟਕਚਰ ਵੀ ਮਹੁੱਈਆ ਕਰਵਾਇਆ ਜਾ ਰਿਹਾ ਹੈ। ਬਿਕਰਮਜੀਤ ਸਿੰਘ ਥਿੰਦ ਨੇ ਸਕੂਲ ਮੁਖੀਆਂ ਨੂੰ ਅਪੀਲ ਕੀਤੀ ਕਿ ਉਹ 10ਵੀਂ ਜਮਾਤ ਦੀ ਪ੍ਰੀਖਿਆ ਦੇ ਰਹੇ ਵਿਦਿਆਰਥੀਆਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਵਾਉਣ ਤਾਂ, ਜੋ ਸਕੂਲ ਆਫ਼ ਐਮੀਨੈਂਸ ਹੋ ਕੇ ਇੱਕ ਨਰੋਏ ਸਮਾਜ ਦੀ ਸਿਰਜਕ ਬਣ ਸਕਣ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleरेल कोच फैक्ट्री में आयोजित आल इंडिया रेलवे पुरुष हॉकी चैंपियनशिप समाप्त
Next articleਸਮਾਂ ਪੜ੍ਹਨ ਦਾ