ਨਵਾਂਸ਼ਹਿਰ/ਹੁਸ਼ਿਆਰਪੁਰ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਸ੍ਰੀ ਵਿਸ਼ਵਕਰਮਾ ਵੰਸੀ ਰੀਹਲ ਗੋਤ (ਧੀਮਾਨ ਰਾਮਗੜ੍ਹੀਆ ਬਰਾਦਰੀ) ਵਲੋਂ ਸਤੀ ਮਾਤਾ ਦਾ 20 ਵਾਂ ਸਲਾਨਾ ਸਮਾਗਮ ਸਤੀ ਮਾਤਾ ਮੰਦਿਰ ਪਿੰਡ ਗੜ੍ਹੀ ਮਾਨਸੋਵਾਲ ਤਹਿਸੀਲ ਗੜ੍ਹਸ਼ੰਕਰ ਜ਼ਿਲਾਂ ਹੁਸ਼ਿਆਰਪੁਰ ਵਿਖੇ 1 ਮਾਰਚ 2026 ਦਿਨ ਐਤਵਾਰ ਨੂੰ ਕਰਵਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਠੇਕੇਦਾਰ ਤਰਸੇਮ ਸਿੰਘ ਰੀਹਲ ਅਤੇ ਠੇਕੇਦਾਰ ਜਗਨੰਦਨ ਸਿੰਘ ਰੀਹਲ ਨੇ ਦੱਸਿਆ ਕਿ ਇਸ ਸਮਾਗਮ ਸਬੰਧੀ 28 ਫਰਵਰੀ ਦਿਨ ਸ਼ਨੀਵਾਰ ਨੂੰ ਸ੍ਰੀ ਰਮਾਇਣ ਦੇ ਪਾਠ ਆਰੰਭ ਕਰਵਾਏ ਜਾਣਗੇ। ਜਿਨ੍ਹਾਂ ਦੇ ਭੋਗ 1 ਮਾਰਚ ਦਿਨ ਐਤਵਾਰ ਨੂੰ ਪਾਉਣ ਉਪਰੰਤ ਸਵੇਰੇ 10 ਤੋਂ 1 ਵਜੇ ਤੱਕ ਧਾਰਮਿਕ ਪ੍ਰੋਗਰਾਮ ਕਰਵਾਇਆ ਜਾਵੇਗਾ। ਉਪਰੰਤ ਗੁਰੂ ਦੇ ਅਤੁੱਟ ਲੰਗਰ ਵਰਤਾਏ ਜਾਣਗੇ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



