ਨਵੀਂ ਦਿੱਲੀ – ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਾਹਲ ਨੂੰ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਹੈ। ਅਦਾਲਤ ਨੇ ਉਸ ਦੀ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਹੈ (ਸੁਪਰੀਮ ਕੋਰਟ ਨੇ ਗ੍ਰਿਫਤਾਰੀ ਰੋਕ ਦਿੱਤੀ ਹੈ)। ਸੁਪਰੀਮ ਕੋਰਟ ਨੇ ਹੁਕਮ ‘ਚ ਕਿਹਾ ਹੈ ਕਿ ਪਟੀਸ਼ਨਕਰਤਾ ਦੇ ਖਿਲਾਫ ਕੋਈ ਦੰਡਕਾਰੀ ਕਾਰਵਾਈ ਨਹੀਂ ਕੀਤੀ ਜਾਣੀ ਚਾਹੀਦੀ। ਚਾਹਲ ਨੂੰ ਵੀ ਜਾਂਚ ਵਿੱਚ ਪੂਰਾ ਸਹਿਯੋਗ ਦੇਣ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਤੋਂ ਚਾਰ ਹਫ਼ਤਿਆਂ ਵਿੱਚ ਜਵਾਬ ਮੰਗਿਆ ਗਿਆ ਹੈ। 25 ਅਕਤੂਬਰ ਨੂੰ ਪਟਿਆਲਾ ਅਦਾਲਤ ਵੱਲੋਂ ਉਸ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਗਏ ਸਨ।
ਚਾਹਲ ਦੇ ਵਕੀਲ ਵੱਲੋਂ ਅਦਾਲਤ ਵਿੱਚ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ 76 ਸਾਲਾ ਚਾਹਲ ਕਈ ਬਿਮਾਰੀਆਂ ਤੋਂ ਪੀੜਤ ਹਨ। ਨਾਲ ਹੀ ਜਾਂਚ ‘ਚ ਸਹਿਯੋਗ ਕਰਨ ਲਈ ਤਿਆਰ ਹਨ। ਹਾਲਾਂਕਿ, ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 4 ਅਕਤੂਬਰ ਨੂੰ ਜ਼ਮਾਨਤ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ।ਤੁਹਾਨੂੰ ਦੱਸ ਦੇਈਏ ਕਿ ਵਿਜੀਲੈਂਸ ਦੇ ਅਨੁਸਾਰ ਮਾਰਚ 2017 ਤੋਂ ਸਤੰਬਰ 2021 ਤੱਕ ਚਾਹਲ ਅਤੇ ਉਸਦੇ ਪਰਿਵਾਰਕ ਮੈਂਬਰਾਂ ਦੀ ਆਮਦਨ 7,85,16,905 ਰੁਪਏ ਸੀ। ਜਦਕਿ 31,79,89,011 ਰੁਪਏ ਖਰਚ ਕੀਤੇ ਗਏ, ਜੋ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਤੋਂ ਲਗਭਗ 305 ਫੀਸਦੀ ਵੱਧ ਹੈ। ਇਲਜ਼ਾਮ ਹਨ ਕਿ ਭਰਤ ਇੰਦਰ ਸਿੰਘ ਚਾਹਲ ਨੇ ਆਪਣੇ ਅਤੇ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਂ ‘ਤੇ ਕਈ ਜਾਇਦਾਦਾਂ ਬਣਾਈਆਂ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly