ਨਵੀਂ ਦਿੱਲੀ— ਕਾਂਗਰਸ ਸਾਂਸਦ ਰਾਹੁਲ ਗਾਂਧੀ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਰਾਹੁਲ ਗਾਂਧੀ ਨੂੰ ਮਾਣਹਾਨੀ ਮਾਮਲੇ ‘ਚ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਅਗਲੇ ਹੁਕਮਾਂ ਤੱਕ ਹੇਠਲੀ ਅਦਾਲਤ ਦੀ ਕਾਰਵਾਈ ‘ਤੇ ਅੰਤ੍ਰਿਮ ਰੋਕ ਲਗਾ ਦਿੱਤੀ ਹੈ। ਜਸਟਿਸ ਵਿਕਰਮ ਨਾਥ ਅਤੇ ਜਸਟਿਸ ਸੰਦੀਪ ਮਹਿਤਾ ਦੀ ਬੈਂਚ ਨੇ ਗਾਂਧੀ ਦੀ ਪਟੀਸ਼ਨ ‘ਤੇ ਝਾਰਖੰਡ ਸਰਕਾਰ ਅਤੇ ਸ਼ਿਕਾਇਤਕਰਤਾ ਤੋਂ ਵੀ ਜਵਾਬ ਮੰਗਿਆ ਹੈ।
ਇਸ ਦੇ ਨਾਲ ਹੀ ਮਾਣਹਾਨੀ ਮਾਮਲੇ ‘ਚ ਰਾਹੁਲ ਗਾਂਧੀ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਝਾਰਖੰਡ ਸਰਕਾਰ ਅਤੇ ਸ਼ਿਕਾਇਤਕਰਤਾ ਭਾਜਪਾ ਵਰਕਰ ਨਵੀਨ ਝਾਅ ਨੂੰ ਨੋਟਿਸ ਭੇਜਿਆ ਹੈ। ਪਟੀਸ਼ਨ ਵਿੱਚ ਝਾਰਖੰਡ ਹਾਈ ਕੋਰਟ ਦੇ 22 ਫਰਵਰੀ 2024 ਦੇ ਫੈਸਲੇ ਨੂੰ ਚੁਣੌਤੀ ਦਿੱਤੀ ਗਈ ਹੈ। ਹਾਈ ਕੋਰਟ ਨੇ ਮਾਣਹਾਨੀ ਦੇ ਕੇਸ ਨੂੰ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਦਰਅਸਲ ਭਾਜਪਾ ਵਰਕਰ ਨਵੀਨ ਝਾਅ ਨੇ ਰਾਹੁਲ ਗਾਂਧੀ ‘ਤੇ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਸੀ। ਦੱਸ ਦੇਈਏ ਕਿ 2019 ਦੀਆਂ ਲੋਕ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਰਾਹੁਲ ਗਾਂਧੀ ‘ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਕਾਤਲ ਕਹਿਣ ਦਾ ਦੋਸ਼ ਲੱਗਾ ਸੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly