ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਧਰਮ ਤੇ ਵਿਰਸਾ ਕਲੱਬ ਦੀ ਸਮੁੱਚੀ ਟੀਮ ਵੱਲੋਂ ਅੱਜ ਸ਼ਹੀਦੇ ਆਜ਼ਮ ਸ੍ਰ: ਭਗਤ ਸਿੰਘ ਦਾ 118ਵਾਂ ਜਨਮ-ਦਿਨ ਮਿਲਰਗੰਜ ਵਿਖੇ ਕੇਕ ਕੱਟ ਕੇ ਮਨਾਇਆ ਗਿਆ । ਸਮੁੱਚੀ ਟੀਮ ਨੇ ਗੱਲ ਕਰਦਿਆਂ ਕਿਹਾ ਕਿ ਕੌਮੀ ਸ਼ਹੀਦਾਂ ਦੇ ਦਿਹਾੜੇ ਸਮੁੱਚੇ ਭਾਰਤ ਵਾਸੀਆਂ ਨੂੰ ਮਨਾਉਣੇ ਚਾਹੀਦੇ ਹਨ । ਉਨ੍ਹਾਂ ਕਿਹਾ ਕਿ ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ-ਨਾਲ ਮੌਲਿਕ ਚਿੰਤਕ ਵੀ ਸਨ। ਉਸ ਨੇ ਸਮਾਜਿਕ, ਸਿਆਸੀ ਅਤੇ ਸੱਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੌਖਿਆ ਅਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕਲੱਬ ਚੇਅਰਮੈਨ ਇੰਦਰਪ੍ਰੀਤ ਸਿੰਘ ਟਿਵਾਣਾ, ਵਾਈਸ ਚੇਅਰਮੈਨ ਮਨਜੀਤ ਸਿੰਘ ਹਰਮਨ, ਪ੍ਰਧਾਨ ਸਰੂਪ ਸਿੰਘ ਮਠਾੜੂ ਕੈਸ਼ੀਅਰ ਸੁਰਜੀਤ ਸਿੰਘ ਨੈਬਸਨ, ਹਰਜੀਤ ਸਿੰਘ ਤੱਗੜ, ਪ੍ਰਿੰਸ ਉੱਪਲ, ਹਰਮਨ ਸਿੰਘ, ਮਨੀ ਮਠਾੜੂ, ਸੁਖਵਿੰਦਰ ਸਿੰਘ ਮੁੱਖਾ, ਹਨੀ ਮਠਾੜੂ, ਸਤਨਾਮ ਸਿੰਘ, ਬਲਜਿੰਦਰ ਸਿੰਘ, ਸ਼ਿਵ ਕੁਮਾਰ, ਅਭੈ ਵਰਮਾ, ਅਮਨ ਯਾਦਵ, ਲਵਜੋਤ ਸਿੰਘ, ਰਵੀ ਸਿੰਘ ਖਾਲਸਾ, ਹਰਪ੍ਰੀਤ ਸਿੰਘ, ਗਗਨਦੀਪ ਸਿੰਘ, ਰਮਨਜੋਤ ਸਿੰਘ, ਜਪਨੀਤ ਸਿੰਘ, ਵਿਸ਼ਾਲ ਕੁਮਾਰ, ਅੰਮਿਤ ਕੁਮਾਰ, ਰਾਜਦੀਪ ਸਿੰਘ, ਗੁਰਚਰਨ ਸਿੰਘ, ਕਮਲ, ਜਗਦਿਆਲ ਸਿੰਘ ਰੂਬੀ, ਜਸਕਰਨ ਸਿੰਘ, ਵਿੱਕੀ ਵਰਮਾ, ਹਰਬੀਰ ਸਿੰਘ, ਪ੍ਰਦੀਪ ਸਿੰਘ ਵੀ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



