
ਕਪੂਰਥਲਾ, (ਸਮਾਜ ਵੀਕਲੀ) ( ਕੌੜਾ ) – ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵੱਲੋਂ 2024-25 ਦੀ ਪ੍ਰੀਖਿਆ ਵਿੱਚ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਰੇਲ ਕੋਚ ਫੈਕਟਰੀ ਦੇ ਵਿਦਿਆਰਥੀਆਂ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ ਨੇ ਦੱਸਿਆ ਕਿ ਧਾਰਮਿਕ ਪ੍ਰੀਖਿਆ ਵਿਚ ਭਾਗ ਲੈਣ ਵਾਲੇ ਸਾਰੇ ਹੀ ਵਿਦਿਆਰਥੀਆਂ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ, ਜੋ ਅਦਾਰੇ ਅਤੇ ਇਲਾਕੇ ਲਈ ਮਾਣ ਵਾਲੀ ਗੱਲ ਹੈ । ਉਨ੍ਹਾਂ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਪਹਿਲੇ ਗਰੁੱਪ ਵਿੱਚੋਂ ਗੁਰਕੀਰਤ ਸਿੰਘ ਨੇ 75 ਫੀਸਦੀ ਅਤੇ ਅਰਮਾਨਦੀਪ ਸਿੰਘ ਨੇ 60 ਫੀਸਦੀ ਅੰਕ ਪ੍ਰਾਪਤ ਕੀਤੇ, ਦੂਜੇ ਗਰੁੱਪ ਵਿੱਚ ਜਸ਼ਨਪ੍ਰੀਤ ਕੌਰ ਨੇ 89 ਫੀਸਦੀ, ਸੁਭਮਨਪ੍ਰੀਤ ਕੌਰ ਨੇ 87 ਫੀਸਦੀ, ਜਸਪ੍ਰੀਤ ਕੌਰ ਨੇ 70 ਫੀਸਦੀ, ਗੁਰਲੀਨ ਕੌਰ ਨੇ 69 ਫੀਸਦੀ, ਗੁਰਸੀਰਤ ਕੌਰ ਨੇ 68 ਫੀਸਦੀ ਤਰਨਦੀਪ ਕੌਰ ਨੇ 65 ਫੀਸਦੀ, ਪੂਰਵੀ ਨੇ 62 ਫੀਸਦੀ, ਜਸਲੀਨ ਕੌਰ ਨੇ 61 ਫੀਸਦੀ, ਐਸ਼ਮੀਤ ਕੌਰ ਨੇ 60 ਫੀਸਦੀ ਅਤੇ ਗੁਰਦਿੱਤ ਸਿੰਘ ਨੇ 60 ਫੀਸਦੀ ਅੰਕ ਪ੍ਰਾਪਤ ਕੀਤੇ । ਧਾਰਮਿਕ ਪ੍ਰੀਖਿਆ ਵਿਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਤ ਕਰਨ ਲਈ ਸੰਖੇਪ ਸਮਾਗਮ ਦਾ ਆਯੋਜਨ ਕੀਤਾ ਗਿਆ । ਜਿਸ ਵਿਚ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ੍ਰੋਮਣੀ ਕਮੇਟੀ ਵਿਸ਼ੇਸ਼ ਤੌਰ ‘ਤੇ ਪਹੁੰਚੇ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਸਿੱਖ ਮਿਸ਼ਨਰੀ ਕਾਲਜ ਅਤੇ ਅਦਾਰੇ ਵੱਲੋਂ ਸਨਮਾਨਤ ਕੀਤਾ ਗਿਆ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj


