‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕਬੱਡੀ ਟੂਰਨਾਮੈਂਟ, ਸੀਨੀਅਰ ਪੁਲਿਸ ਕਪਤਾਨ ਸ. ਹਰਵਿੰਦਰ ਸਿੰਘ ਵਿਰਕ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ
ਜਲੰਧਰ (ਸਮਾਜ ਵੀਕਲੀ) (ਹਰਜਿੰਦਰ ਸਿੰਘ ਚੰਦੀ)-ਜਲੰਧਰ ਦੇ ਪਿੰਡ ਯੂਸਫਪੁਰ ਦਾਰੇਵਾਲ ਵਿਖੇ ਵਿਸਾਖੀ ਪੁਰਬ ਮੌਕੇ ਭਾਈ ਮੋਹਕਮ ਸਿੰਘ ਸਪੋਰਟਸ ਕਲੱਬ ਵੱਲੋਂ ਹਰ ਸਾਲ ਵਾਂਗ ਇਸ ਵਾਰ ਵੀ ਧਾਰਮਿਕ ਦੀਵਾਨ ਅਤੇ ਰਾਸ਼ਟਰੀ ਪੱਧਰੀ ਕਬੱਡੀ ਟੂਰਨਾਮੈਂਟ ਦਾ ਵਿਸ਼ਾਲ ਆਯੋਜਨ ਕੀਤਾ ਗਿਆ। ਸ. ਹਰਵਿੰਦਰ ਸਿੰਘ ਵਿਰਕ ਐਸ ਐਸ ਪੀ ਜਲੰਧਰ ਦਿਹਾਤੀ ਦੇ ਦਿਸ਼ਾ ਨਿਰਦੇਸ਼ ਹੇਠ ਇਸ ਵਾਰ ਸਮਾਰੋਹ ਨੂੰ ਡੀਐਸਪੀ ਓੰਕਾਰ ਸਿੰਘ ਬਰਾੜ ਸਬ ਡਿਵੀਜ਼ਨ ਸ਼ਾਹਕੋਟ ਦੀ ਅਗਵਾਈ ਹੇਠ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਾਲ ਜੋੜਿਆ ਗਿਆ, ਜਿਸ ਤਹਿਤ ਨੌਜਵਾਨ ਪੀੜ੍ਹੀ ਵਿੱਚ ਨਸ਼ਿਆਂ ਦੇ ਖ਼ਿਲਾਫ ਜਾਗਰੂਕਤਾ ਫੈਲਾਉਣ ਲਈ ਖੇਡਾਂ ਰਾਹੀਂ ਉਤਸ਼ਾਹ ਵਧਾਇਆ ਗਿਆ। ਇਸ ਮੌਕੇ ਸੀਨੀਅਰ ਪੁਲਿਸ ਕਪਤਾਨ ਜਲੰਧਰ (ਦਿਹਾਤੀ) ਸ. ਹਰਵਿੰਦਰ ਸਿੰਘ ਵਿਰਕ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਪਹੁੰਚੇ। ਉਨ੍ਹਾਂ ਨੇ ਆਪਣੇ ਸੰਬੋਧਨ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਿਹਤਮੰਦ ਜੀਵਨ ਜੀਊਣ ਵੱਲ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ “ਖੇਡਾਂ ਨੌਜਵਾਨਾਂ ਨੂੰ ਨਿਰਮਲ ਜੀਵਨ ਵਲ ਲੈ ਕੇ ਜਾਂਦੀਆਂ ਹਨ ਤੇ ਨਸ਼ਿਆਂ ਤੋਂ ਬਚਾਉਂਦੀਆਂ ਹਨ।”ਇਸ ਮੌਕੇ ਹਲਕਾ ਸ਼ਾਹਕੋਟ ਇੰਚਾਰਜ ਪਰਮਿੰਦਰ ਸਿੰਘ ਪੰਡੋਰੀ ਅਤੇ ਨੇੜੇ ਦੇ ਪਿੰਡਾਂ ਦੇ ਸਰਪੰਚਾਂ, ਪੰਚਾਂ ਅਤੇ ਮੋਹਤਵਾਰ ਵਿਅਕਤੀ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਸਮਾਰੋਹ ਦੀ ਪ੍ਰਬੰਧਕੀ ਜ਼ਿੰਮੇਵਾਰੀ ਪਿੰਡ ਦੇ ਸਰਪੰਚ ਸਰਬਜੀਤ ਸਿੰਘ ਸਾਬੀ ਅਤੇ ਕਲੱਬ ਦੇ ਪ੍ਰਧਾਨ ਅਮਰਜੀਤ ਸਿੰਘ ਥਾਂਦੀ ਦੀ ਅਗਵਾਈ ਹੇਠ ਨਿਭਾਈ ਗਈ। ਕਲੱਬ ਦੇ ਖਜਾਨਚੀ ਡਾ. ਤਰਲੋਕ ਸਿੰਘ, ਕੁਲਜੀਤ ਸਿੰਘ ਬਿੱਟੂ ਸਮੇਤ ਭਾਈ ਮੋਹਕਮ ਸਿੰਘ ਸਪੋਰਟਸ ਕਲੱਬ ਦੇ ਮੈਂਬਰਾਂ ਨੇ ਵੀ ਸਮਾਗਮ ਦੀ ਸਫਲਤਾ ਲਈ ਅਹਿਮ ਭੂਮਿਕਾ ਨਿਭਾਈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj