HOME *ਸਵ: ਡਾ: ਮਨਮੋਹਨ ਸਿੰਘ ਦੀ ਯਾਦ ਨੂੰ ਸਮਰਪਿਤ ਕਰਵਾਇਆ ਗਿਆ ਵਿਸ਼ੇਸ਼ ਗੁਰਮਤਿ...

*ਸਵ: ਡਾ: ਮਨਮੋਹਨ ਸਿੰਘ ਦੀ ਯਾਦ ਨੂੰ ਸਮਰਪਿਤ ਕਰਵਾਇਆ ਗਿਆ ਵਿਸ਼ੇਸ਼ ਗੁਰਮਤਿ ਸਮਾਗਮ*

* ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਸਵ: ਡਾ: ਮਨਮੋਹਨ ਸਿੰਘ ਨਿਮਰਤਾ, ਸਾਦਗੀ  ਤੇ ਇਮਾਨਦਾਰੀ ਦੇ ਮੁਜੱਸਮਾ ਸਨ- ਗਿਆਨੀ ਕੇਵਲ ਸਿੰਘ
 *ਸਮਾਗਮ ਦੌਰਾਨ ਪ੍ਰਮੁੱਖ ਸ਼ਖਸ਼ੀਅਤਾਂ ਨੂੰ ਵਿਸ਼ੇਸ਼ ਤੌਰ ਤੇ ਕੀਤਾ ਗਿਆ ਸਨਮਾਨਿਤ* 
 *ਪੰਥ ਪ੍ਰਸਿੱਧ ਕੀਰਤਨੀ ਜੱਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਕੀਤਾ ਨਿਹਾਲ* 
ਲੁਧਿਆਣਾ (ਸਮਾਜ ਵੀਕਲੀ)  (ਕਰਨੈਲ ਸਿੰਘ ਐੱਮ.ਏ.)   ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਸਵ: ਡਾ: ਮਨਮੋਹਨ ਸਿੰਘ ਕੇਵਲ ਇੱਕ ਸੂਝਵਾਨ ਸਿੱਖ ਅਰਥਸ਼ਾਸਤਰੀ ਹੀ ਨਹੀਂ ਸਨ ਬਲਕਿ ਨਿਮਰਤਾ, ਸਾਦਗੀ  ਤੇ ਇਮਾਨਦਾਰੀ ਦੇ ਮੁਜੱਸਮਾ ਸਨ। ਜਿਨ੍ਹਾਂ ਨੇ ਆਪਣੀ ਕਾਬਲੀਅਤ ਦੇ ਸਦਕਾ ਦੇਸ਼ ਦੇ ਉੱਚ ਅਹੁਦਿਆਂ ਤੇ ਕਾਰਜ ਕਰਕੇ ਸਮੁੱਚੇ ਸੰਸਾਰ ਅੰਦਰ ਸਿੱਖੀ ਸਰੂਪ  ਤੇ ਦਸਤਾਰ ਦੀ ਸ਼ਾਨ ਨੂੰ ਹੋਰ ਵਧਾਇਆ।ਬੇਸ਼ੱਕ ਡਾ: ਮਨਮੋਹਨ ਸਿੰਘ ( ਸਾਬਕਾ ਪ੍ਰਧਾਨ ਮੰਤਰੀ) ਸਰੀਰਕ ਤੌਰ ਤੇ ਸਾਨੂੰ ਵਿਛੋੜਾ ਦੇ ਗਏ ਹਨ ਪਰ ਉਨ੍ਹਾਂ ਦੀਆਂ ਨਿੱਘੀਆਂ ਯਾਦਾਂ ਖਾਸ ਕਰਕੇ ਉਨ੍ਹਾਂ ਦੇ ਵੱਲੋਂ ਦੇਸ਼, ਕੌਮ ਅਤੇ ਨਿਮਾਣੇ ਸਿੱਖ ਵਜੋਂ ਗੁਰੂ ਘਰ ਲਈ ਕੀਤੇ ਗਏ ਵੱਡੇ ਸੇਵਾ ਕਾਰਜ ਹਮੇਸ਼ਾਂ ਆਪਣੀ ਸਨੇਹ ਭਰੀ ਹੋਂਦ ਦਾ ਅਹਿਸਾਸ ਕਰਵਾਉਦੇ ਰਹਿਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਉੱਘੇ ਸਿੱਖ ਵਿਦਵਾਨ ਪ੍ਰੋ: ਜਗਦੀਪ ਸਿੰਘ (ਨਿਰਦੇਸ਼ਕ ਨਾਦ ਪ੍ਰਗਾਸ ਸ਼੍ਰੀ ਅੰਮ੍ਰਿਤਸਰ ਸਾਹਿਬ) ਤੇ ਸਿੱਖ ਸਕਾਲਰ ਸ੍ਰ: ਲਖਵੀਰ ਸਿੰਘ (ਜੇ.ਐਨ.ਯੂ. ਦਿੱਲੀ) ਅਤੇ ਗਿਆਨੀ ਕੇਵਲ ਸਿੰਘ ਸਾਬਕਾ ਜੱਥੇ.ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਨੇ ਬੀਤੀ ਰਾਤ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ, ਲੁਧਿਆਣਾ ਵਿਖੇ ਸੰਸਾਰ ਪੱਧਰ ਤੇ ਸਿੱਖੀ ਦਾ ਮਾਣ ਵਧਾਉਣ ਵਾਲੀ ਮਹਾਨ ਸ਼ਖਸ਼ੀਅਤ ਸਵ: ਡਾਕਟਰ ਮਨਮੋਹਨ ਸਿੰਘ ਦੀ ਯਾਦ ਨੂੰ ਸਮਰਪਿਤ ਆਯੋਜਿਤ ਕੀਤੇ ਗਏ ਵਿਸ਼ੇਸ਼ ਗੁਰਮਤਿ ਸਮਾਗਮ ਅੰਦਰ ਵੱਡੀ ਗਿਣਤੀ ਵਿੱਚ ਇਕੱਤਰ ਹੋਈਆਂ ਪ੍ਰਮੁੱਖ ਸ਼ਖਸ਼ੀਅਤਾਂ ਤੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆਂ ਕੀਤਾ। ਸਮੂਹ ਵਿਦਵਾਨ ਸ਼ਖਸ਼ੀਅਤਾਂ ਨੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਸਵ: ਡਾ: ਮਨਮੋਹਨ ਸਿੰਘ ਜੀ ਦੇ ਜੀਵਨ, ਪ੍ਰਾਪਤੀਆਂ ਅਤੇ ਉਨ੍ਹਾਂ ਵੱਲੋਂ ਕੌਮ ਦੀ ਚੜ੍ਹਦੀਕਲਾ ਲਈ ਕੀਤੇ ਗਏ ਵੱਡਮੁੱਲੇ ਕਾਰਜਾਂ ਦੀ ਖੋਜ ਭਰਪੂਰ ਜਾਣਕਾਰੀ ਜਿੱਥੇ ਸੰਗਤਾਂ ਦੇ ਨਾਲ ਸਾਂਝੀ ਕਰਦਿਆਂ ਹੋਇਆਂ ਉਨ੍ਹਾਂ ਨੂੰ ਆਪਣਾ ਸਤਿਕਾਰ ਅਰਪਿਤ ਕੀਤਾ ਉੱਥੇ ਨਾਲ ਹੀ ਸੰਗਤਾਂ ਨੂੰ ਸਵ: ਡਾਕਟਰ ਮਨਮੋਹਨ ਸਿੰਘ ਦੀ ਯਾਦ ਨੂੰ ਸਮਰਪਿਤ  ਵੱਧ ਤੋਂ ਵੱਧ ਸਮਾਗਮ ਤੇ ਸੈਮੀਨਾਰ ਕਰਵਾਉਣ ਦੀ ਅਪੀਲ ਵੀ ਕੀਤੀ ਤਾਂ ਕਿ ਮੌਜੂਦਾ ਸਮੇਂ ਦੀ ਨੌਜਵਾਨ ਪੀੜ੍ਹੀ ਉਨ੍ਹਾਂ ਦੇ ਆਦਰਸ਼ਾਂ ਤੇ ਸਿਧਾਂਤਾਂ ਤੇ ਚੱਲ ਕੇ ਦੇਸ਼ ਤੇ ਕੌਮ ਦਾ ਨਾਮ ਰੋਸ਼ਨ ਕਰ ਸਕੇ। ਇਸ ਦੌਰਾਨ ਗੁ. ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ: ਇੰਦਰਜੀਤ ਸਿੰਘ ਮੱਕੜ, ਉੱਘੇ ਕਥਾਵਾਚਕ ਗਿਆਨੀ ਦਵਿੰਦਰਪਾਲ ਸਿੰਘ, ਅੰਮ੍ਰਿਤ ਸਾਗਰ ਪਰਿਵਾਰ ਦੇ ਪ੍ਰਮੁੱਖ ਬਲਬੀਰ ਸਿੰਘ ਭਾਟੀਆ ਅਤੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਸਾਂਝੇ ਉੱਦਮਾਂ ਤੇ ਨਿੱਘੇ ਸਹਿਯੋਗ ਸਦਕਾ ਆਯੋਜਿਤ ਕੀਤੇ ਗਏ ਵਿਸ਼ੇਸ਼ ਗੁਰਮਤਿ ਸਮਾਗਮ ਅੰਦਰ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਲਖਵਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਾਲੇ ਤੇ ਗਿਆਨੀ ਗੁਰਦੇਵ ਸਿੰਘ ਆਸਟ੍ਰੇਲੀਆ ਵਾਲਿਆਂ ਦੇ ਕੀਰਤਨੀ ਜੱਥਿਆਂ ਨੇ ਆਪਣੀਆਂ  ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ।ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ: ਇੰਦਰਜੀਤ ਸਿੰਘ ਮੱਕੜ ਤੇ ਅੰਮ੍ਰਿਤ ਸਾਗਰ ਪਰਿਵਾਰ ਦੇ ਪ੍ਰਮੁੱਖ ਬਲਬੀਰ ਸਿੰਘ ਭਾਟੀਆ, ਕਰਨਪ੍ਰੀਤ ਸਿੰਘ ਭਾਟੀਆ ਵੱਲੋਂ ਸਾਂਝੇ ਰੂਪ ਵਿੱਚ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਸਵ: ਡਾ: ਮਨਮੋਹਨ ਸਿੰਘ ਦੇ ਪਰਿਵਾਰਕ ਰਿਸ਼ਤੇਦਾਰ ਬੀਬੀ ਗੁਰਮੀਤ ਕੌਰ, ਸਿੱਖ ਵਿਦਵਾਨ ਪ੍ਰੋ: ਜਗਦੀਪ ਸਿੰਘ (ਨਿਰਦੇਸ਼ਕ ਨਾਦ ਪ੍ਰਗਾਸ ਸ਼੍ਰੀ ਅੰਮ੍ਰਿਤਸਰ ਸਾਹਿਬ),  ਸਿੱਖ ਸਕਾਲਰ ਸ੍ਰ: ਲਖਵੀਰ ਸਿੰਘ (ਜੇ.ਐਨ.ਯੂ. ਦਿੱਲੀ), ਗਿਆਨੀ ਕੇਵਲ ਸਿੰਘ ਸਾਬਕਾ ਜੱਥੇ.ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਗਿਆਨੀ ਜਗਤਾਰ ਸਿੰਘ ਸਾਬਕਾ ਹੈਡਗ੍ਰੰਥੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅਤੇ ਸ੍ਰ: ਨਰਿੰਦਰਪਾਲ ਸਿੰਘ (ਵਿਰਾਸਤੀ ਸਿੱਕਿਆਂ ਦੀ ਪ੍ਰਦਰਸ਼ਨੀ ਵਾਲੇ)  ਤੇ ਗਿਆਨੀ ਦਵਿੰਦਰਪਾਲ ਸਿੰਘ ਕਥਾਵਾਚਕ ਨੂੰ ਜੈਕਾਰਿਆਂ ਦੀ ਗੂੰਜ ਵਿੱਚ ਸਨਮਾਨ ਚਿੰਨ੍ਹ ਤੇ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਉਨਾਂ ਦੇ ਨਾਲ ਪੰਥ ਪ੍ਰਚਾਰਕ ਮਾਤਾ ਵਿਪਨਪ੍ਰੀਤ ਕੌਰ, ਇੰਦਰਜੀਤ ਸਿੰਘ ਰਾਣਾ ਚੇਅਰਮੈਨ ਗੁਰਮਤਿ ਗਿਆਨ ਮਿਸ਼ਨਰੀ ਕਾਲਜ, ਭਾਈ ਮੇਜਰ ਸਿੰਘ ਖਾਲਸਾ ਪ੍ਰਧਾਨ ਇੰਟਰਨੈਸ਼ਨਲ ਸਿੱਖ ਫੈਡਰੇਸ਼ਨ, ਬਲਜੀਤ ਸਿੰਘ ਬੀਤਾ, ਰਣਜੀਤ ਸਿੰਘ ਖਾਲਸਾ, ਤੇਜਿੰਦਰਪਾਲ ਸਿੰਘ, ਮਹਿੰਦਰ ਸਿੰਘ ਡੰਗ , ਅੱਤਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ, ਇੰਦਰਜੀਤ ਸਿੰਘ ਡੰਗ, ਭੁਪਿੰਦਰ ਸਿੰਘ ਅਰੋੜਾ, ਹਰਪਾਲ ਸਿੰਘ ਖਾਲਸਾ, ਸੁਰਿੰਦਰਪਾਲ ਸਿੰਘ ਭੁਟੀਆਨੀ, ਗੁਰਦੀਪ ਸਿੰਘ ਡੀਮਾਰਟੇ, ਨਰਿੰਦਰਪਾਲ ਸਿੰਘ ਕਥੂਰੀਆ, ਇੰਦਰਬੀਰ ਸਿੰਘ ਬੱਤਰਾ, ਹਰਪਾਲ ਸਿੰਘ ਬੱਤਰਾ, ਮਨਮੋਹਨ ਸਿੰਘ, ਰਵਿੰਦਰਪਾਲ ਸਿੰਘ ਡੰਗ, ਹਰਮੀਤ ਸਿੰਘ ਡੰਗ, ਅਵਤਾਰ ਸਿੰਘ ਮਿੱਢਾ , ਪ੍ਰਭਸ਼ਰਨ ਸਿੰਘ, ਮਨਜੋਤ ਸਿੰਘ ਪਾਹਵਾ, ਗੁਰਪ੍ਰੀਤ ਸਿੰਘ ਧਵਨ, ਹਰਭਜਨ ਸਿੰਘ ਬੱਗਾ, ਦਵਿੰਦਰਪਾਲ ਸਿੰਘ ਨਾਮਧਾਰੀ, ਛਤਰਪਾਲ ਸਿੰਘ ਕਾਲੜਾ, ਇੰਦਰਪਾਲ ਸਿੰਘ ਕਾਲੜਾ, ਰਣਜੀਤ ਸਿੰਘ ਭਾਟੀਆ, ਮਨਜੀਤ ਸਿੰਘ ਭਾਟੀਆ, ਮਨਜੀਤ ਸਿੰਘ ਖਾਲਸਾ, ਹਰਬਿੰਦਰ ਸਿੰਘ, ਜੋਗਿੰਦਰ ਸਿੰਘ ਸਲੂਜਾ, ਕਰਨਪ੍ਰੀਤ ਸਿੰਘ ਭਾਟੀਆ, ਜਗਤਾਰ ਸਿੰਘ, ਰਤਨਜੋਤ ਸਿੰਘ, ਦਲਜੀਤ ਕੌਰ, ਜੈਸਮੀਨ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਸਾਹਿਤਕ ਕਲਾਕਾਰ ਦਾ ਸੁਰਿੰਦਰ ਰਾਮਪੁਰੀ ਵਿਸ਼ੇਸ਼ ਅੰਕ ਸਾਂਭਣ ਯੋਗ ਤੇ ਵਿਸ਼ੇਸ਼-ਰਘਬੀਰ ਭਰਤ
Next articleਨਗਰ ਕੌਂਸਲ ਦੇ ਅਧਿਕਾਰੀ ਕਰ ਰਹੇ ਹਨ ਤੰਗ ਪ੍ਰੇਸ਼ਾਨ