*ਅਧਿਆਪਕ ਜੋੜੇ ਦਾ ਸਸਕਾਰ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇ* ਇਹਨਾਂ ਨੂੰ ਸ਼ਹੀਦ ਮੰਨ ਕੇ ਪਰਿਵਾਰ ਨੂੰ 1-1 ਕਰੋੜ ਰੁਪਏ ਦੀ ਸਹਾਇਤਾ ਦਿੱਤੀ ਜਾਵੇ*ਬੱਚਿਆਂ ਦੀ ਸਿੱਖਿਆ ਫਰੀ ਕਰਕੇ ਨੌਕਰੀਆਂ ਰਿਜ਼ਰਵ ਕੀਤੀਆਂ ਜਾਣ*
ਫਿਲੌਰ /ਅੱਪਰਾ (ਸਮਾਜ ਵੀਕਲੀ) (ਦੀਪਾ)-ਗੌਰਮਿੰਟ ਟੀਚਰਜ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਜਨਰਲ ਸਕੱਤਰ ਗੁਰਬਿੰਦਰ ਸਿੰਘ ਸਸਕੌਰ,ਵਿੱਤ ਸਕੱਤਰ ਮਨੋਹਰ ਲਾਲ ਸ਼ਰਮਾ ਅਤੇ ਪ੍ਰੈਸ ਸਕੱਤਰ ਕਰਨੈਲ ਫਿਲੌਰ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਮੋਗਾ ਵਿਖੇ ਇਲੈਕਸ਼ਨ ਡਿਊਟੀ ਨਿਭਾਉਣ ਜਾ ਰਹੇ ਅਧਿਆਪਕ ਜੋੜੇ ਜਸਕਰਨ ਸਿੰਘ ਭੁੱਲਰ ਅਤੇ ਉਹਨਾਂ ਦੀ ਪਤਨੀ ਦੀ ਐਕਸੀਡੈਂਟ ਵਿੱਚ ਮੌਤ ਹੋਣ ਤੇ ਪੂਰੇ ਅਧਿਆਪਕ ਵਰਗ ਵਿੱਚ ਸ਼ੋਕ ਦੀ ਲਹਿਰ ਹੈ ਗੌਰਮਿੰਟ ਟੀਚਰਜ ਯੂਨੀਅਨ ਪੰਜਾਬ ਇਸ ਤੇ ਡੂੰਘਾ ਦੁੱਖ ਪ੍ਰਗਟ ਕਰਦੀ ਹੈ ਅਤੇ ਇਸ ਐਕਸੀਡੈਂਟ ਨੂੰ ਜ਼ਿਲਾ ਪ੍ਰਸ਼ਾਸਨ ਮੋਗਾ ਦੀ ਅਣਗਹਿਲੀ ਮੰਨਦੀ ਹੈ! ਗੌਰਤਲਬ ਹੈ ਕਿ ਜੀਟੀਯੂ ਪੰਜਾਬ ਸਮੇਤ ਪੰਜਾਬ ਦੀਆਂ ਵੱਖ ਵੱਖ ਅਧਿਆਪਕ ਜਥੇਬੰਦੀਆਂ ਵੱਲੋਂ ਮੁੱਖ ਚੋਣ ਕਮਿਸ਼ਨ ਅਤੇ ਜ਼ਿਲ੍ਾ ਪ੍ਰਸ਼ਾਸਨ ਨੂੰ ਵਾਰ-ਵਾਰ ਬੇਨਤੀ ਕੀਤੀ ਗਈ ਸੀ ਕਿ ਧੁੰਦ ਦਾ ਸਮਾਂ ਚੱਲ ਰਿਹਾ ਹੈ ਅਧਿਆਪਕਾਂ ਖਾਸ ਕਰਕੇ ਲੇਡੀਜ ਅਧਿਆਪਕਾਂ ਦੀ ਡਿਊਟੀ ਬਲਾਕਾਂ ਵਿੱਚ ਹੀ ਲਗਾਈ ਜਾਵੇ ਪਰ ਪ੍ਰਸ਼ਾਸਨ ਨੇ ਇਸ ਨੂੰ ਟਿਚ ਜਾਣਦਿਆਂ ਅਧਿਆਪਕਾਂ ਨੂੰ ਖੱਜਲ ਕਰਨ ਲਈ ਇਹਨਾਂ ਦੀ ਡਿਊਟੀ ਦੂਰ ਦੁਰਾਡੇ ਬਲਾਕਾਂ ਵਿੱਚ ਲਗਾਈ ਗਈ ਜਦੋਂ ਕਿ ਬੂਥਾਂ ਦੇ ਉੱਪਰ ਲੇਡੀਜ ਅਧਿਆਪਕਾਂ ਦੇ ਠਹਿਰਨ ਦਾ ਕੋਈ ਵੀ ਪ੍ਰਬੰਧ ਨਹੀਂ ਕੀਤਾ ਗਿਆ ਮਜਬੂਰ ਉਹਨਾਂ ਨੂੰ ਆਪਣੇ ਘਰਾਂ ਨੂੰ ਵਾਪਸ ਆਉਣਾ ਪਿਆ ਇਸੇ ਤਹਿਤ ਹੀ ਜਸਕਰਨ ਸਿੰਘ ਆਪਣੀ ਪਤਨੀ ਕਮਲਜੀਤ ਕੌਰ ਨੂੰ ਇਲੈਕਸ਼ਨ ਡਿਊਟੀ ਤੇ ਸਵੇਰੇ ਛੱਡਣ ਜਾ ਰਹੇ ਸਨ। ਜਿਸ ਕਾਰਨ ਇਹ ਘਟਨਾ ਵਾਪਰੀ ਜੀਟੀਯੂ ਪੰਜਾਬ ਨੇ ਪੰਜਾਬ ਸਰਕਾਰ ਅਤੇ ਜਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਅਧਿਆਪਕ ਜੋੜੇ ਦਾ ਸਸਕਾਰ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇ ਤੇ ਇਸ ਜੋੜੇ ਨੂੰ ਸ਼ਹੀਦ ਮੰਨਦੇ ਹੋਏ ਪਰਿਵਾਰ ਨੂੰ 1-1 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇ। ਦੋਨੇ ਪਤੀ ਪਤਨੀ ਦੇ ਤੁਰ ਜਾਣ ਨਾਲ ਛੋਟੇ ਬੱਚਿਆਂ ਦੀ ਪੜ੍ਹਾਈ ਬਿਲਕੁਲ ਫਰੀ ਕੀਤੀ ਜਾਵੇ ਅਤੇ ਉਹਨਾਂ ਦੀਆਂ ਨੌਕਰੀਆਂ ਰਾਖਵੀਆਂ ਰੱਖੀਆਂ ਜਾਣ ਤਾਂ ਜੋ ਸਮਾਂ ਪੈਣ ਤੇ ਉਹ ਇਹ ਨੌਕਰੀਆਂ ਪ੍ਰਾਪਤ ਕਰ ਸਕਣ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



