ਗੁਰਦੁਆਰਾ ਸ਼ਹੀਦ ਬੁੰਗਾ ਸਾਹਿਬ ਦਾ ਨਵੀਨੀਕਰਨ ਆਰੰਭ

ਅੰਮ੍ਰਿਤਸਰ (ਸਮਾਜ ਵੀਕਲੀ):  ਸ਼੍ਰੋਮਣੀ ਕਮੇਟੀ ਵੱਲੋਂ ਹਰਿਮੰਦਰ ਸਾਹਿਬ ਦੀ ਪਰਿਕਰਮਾ ’ਚ ਸਥਿਤ ਸ਼ਹੀਦ ਬਾਬਾ ਦੀਪ ਸਿੰਘ ਦੀ ਯਾਦਗਾਰ ਗੁਰਦੁਆਰਾ ਸ਼ਹੀਦ ਬੁੰਗਾ ਸਾਹਿਬ ਦੇ ਨਵੀਨੀਕਰਨ ਦੀ ਸੇਵਾ ਅੱਜ ਸ਼ੁਰੂ ਕੀਤੀ ਗਈ ਹੈ। ਇਸ ਸਬੰਧੀ ਯਾਦਗਾਰ ਰੂਪੀ ਗੁਰਦੁਆਰਾ ਹੁਣ ਇੱਥੇ ਪਰਿਕਰਮਾ ਵਿਚ ਵੀ ਸਥਾਪਿਤ ਹੋਵੇਗਾ। ਇਸ ਵੇਲੇ ਇਹ ਗੁਰਦੁਆਰਾ ਪਰਿਕਰਮਾ ਵਿਚ ਪਹਿਲੀ ਮੰਜ਼ਿਲ ’ਤੇ ਹੈ। ਨਵੀਨੀਕਰਨ ਦੀ ਸੇਵਾ ਤੋਂ ਪਹਿਲਾ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਹਜ਼ੂਰੀ ਰਾਗੀ ਭਾਈ ਸੁਖਜਿੰਦਰ ਸਿੰਘ ਨੇ ਗੁਰਬਾਣੀ ਦਾ ਕੀਰਤਨ ਕੀਤਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਹਰਿਮੰਦਰ ਸਾਹਿਬ ਦੀਆਂ ਪਰਿਕਰਮਾਂ ਵਿਚ ਵੱਖ-ਵੱਖ ਯਾਦਗਾਰਾਂ ਸਥਾਪਿਤ ਹਨ, ਜੋ ਸਿੱਖ ਇਤਿਹਾਸ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨਾਲ ਸਬੰਧਤ ਹਨ। ਸੰਗਤ ਦੀ ਲੰਬੇ ਸਮੇਂ ਤੋਂ ਮੰਗ ਸੀ ਕਿ ਸ਼ਹੀਦ ਬਾਬਾ ਦੀਪ ਸਿੰਘ ਦੇ ਸਥਾਨ ਦਾ ਨਵੀਨੀਕਰਨ ਕਰ ਕੇ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਜਾਵੇ। ਇਸ ਸਬੰਧੀ ਸ਼੍ਰੋਮਣੀ ਕਮੇਟੀ ਨੇ ਸਿੰਘ ਸਾਹਿਬਾਨ ਨਾਲ ਵਿਚਾਰ ਕਰ ਕੇ ਗੁਰਦੁਆਰਾ ਸ਼ਹੀਦ ਬੁੰਗਾ ਸਾਹਿਬ ਦਾ ਨਵੀਨੀਕਰਨ ਕਰਨ ਦਾ ਫ਼ੈਸਲਾ ਕੀਤਾ ਸੀ ਜਿਸ ਦੀ ਅੱਜ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਸੇਵਾ ਕਰਨਲ ਬਲਬੀਰ ਸਿੰਘ ਸਰਹਾਲੀ ਦੇ ਪਰਿਵਾਰ ਵੱਲੋਂ ਕਰਵਾਈ ਜਾਵੇਗੀ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸੁਮੇਧ ਸੈਣੀ ਨੂੰ ਬਚਾਅ ਰਹੀ ਹੈ ਪੰਜਾਬ ਸਰਕਾਰ: ‘ਆਪ’
Next articleਆਜ਼ਾਦੀ ਘੁਲਾਟੀਏ ਦੇ ਪਰਿਵਾਰ ਦੇ ਮੈਂਬਰ ਵੱਲੋਂ ਖੁਦਕੁਸ਼ੀ ਦੀ ਕੋਸ਼ਿਸ਼