HOME ਨਾਮਵਰ ਵਕੀਲ ਪ੍ਰਵੇਸ਼ ਖੋਸਲਾ ਨੇ ਅਕਾਲੀ ਦਲ (ਵਾਰਿਸ ਪੰਜਾਬ) ਵਿੱਚ ਸ਼ਾਮਲ

ਨਾਮਵਰ ਵਕੀਲ ਪ੍ਰਵੇਸ਼ ਖੋਸਲਾ ਨੇ ਅਕਾਲੀ ਦਲ (ਵਾਰਿਸ ਪੰਜਾਬ) ਵਿੱਚ ਸ਼ਾਮਲ

1

​ਬਲਾਚੌਰ,  (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ):​ਹਲਕਾ ਬਲਾਚੌਰ ਦੀ ਸਿਆਸਤ ਵਿੱਚ ਅੱਜ ਉਸ ਵੇਲੇ ਇੱਕ ਅਹਿਮ ਮੋੜ ਆਇਆ ਜਦੋਂ ਇਲਾਕੇ ਦੇ ਨਾਮਵਰ ਵਕੀਲ ਅਤੇ ਸਰਗਰਮ ਸਿਆਸੀ ਆਗੂ ਪ੍ਰਵੇਸ਼ ਖੋਸਲਾ ਨੇ ਦੂਜੀਆਂ ਪਾਰਟੀਆਂ ਦਾ ਸਾਥ ਛੱਡ ਕੇ ਅਕਾਲੀ ਦਲ (ਵਾਰਿਸ ਪੰਜਾਬ) ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਉਹ ਅੱਜ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਸਿੰਘ ਰਾਹੋਂ ਦੀ ਹਾਜ਼ਰੀ ਵਿੱਚ ਰਸਮੀ ਤੌਰ ‘ਤੇ ਪਾਰਟੀ ਵਿੱਚ ਸ਼ਾਮਲ ਹੋਏ।​ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਖੋਸਲਾ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਸਿਆਸੀ ਸਫ਼ਰ ਦੀ ਸ਼ੁਰੂਆਤ ‘ਆਮ ਆਦਮੀ ਪਾਰਟੀ’ ਤੋਂ ਕੀਤੀ ਸੀ, ਜਿੱਥੇ ਉਨ੍ਹਾਂ ਨੇ ਹਲਕਾ ਯੂਥ ਇੰਚਾਰਜ ਵਜੋਂ ਸੇਵਾਵਾਂ ਨਿਭਾਈਆਂ। ਇਸ ਤੋਂ ਬਾਅਦ ਉਹ ‘ਆਪਣਾ ਪੰਜਾਬ ਪਾਰਟੀ’ ਵਿੱਚ ਬਤੌਰ ਜ਼ਿਲ੍ਹਾ ਪ੍ਰਧਾਨ ਵੀ ਸਰਗਰਮ ਰਹੇ ਹਨ।​ਖੋਸਲਾ ਨੇ ਸਪੱਸ਼ਟ ਕੀਤਾ ਕਿ ਉਹ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਵਲੋਂ ਚਲਾਈਆਂ ਜਾ ਰਹੀਆਂ ਪੰਥਕ ਅਤੇ ਸਮਾਜਿਕ ਗਤੀਵਿਧੀਆਂ ਤੋਂ ਬੇਹੱਦ ਪ੍ਰਭਾਵਿਤ ਹਨ। ਉਨ੍ਹਾਂ ਕਿਹਾ ਕਿ​”ਇਲਾਕੇ ਦੇ ਵਿਕਾਸ ਅਤੇ ਕੌਮ ਦੇ ਹਿੱਤਾਂ ਦੀ ਰਾਖੀ ਲਈ ਮੈਂ ਅਕਾਲੀ ਦਲ (ਵਾਰਿਸ ਪੰਜਾਬ) ਨਾਲ ਜੁੜ ਕੇ ਨਵੀਂ ਸਿਆਸੀ ਪਾਰੀ ਸ਼ੁਰੂ ਕਰਨ ਦਾ ਮਨ ਬਣਾਇਆ ਹੈ।”​ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਸਿੰਘ ਰਾਹੋਂ ਨੇ ਐਡਵੋਕੇਟ ਖੋਸਲਾ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਇਹ ਪਾਰਟੀ ਕਿਸੇ ਇੱਕ ਵਿਸ਼ੇਸ਼ ਧਰਮ ਦੀ ਨਹੀਂ, ਸਗੋਂ ਸਮੂਹ ਧਰਮਾਂ ਅਤੇ ਜਾਤਾਂ ਦੀ ਸਾਂਝੀ ਪਾਰਟੀ ਹੈ। ਉਨ੍ਹਾਂ ਵੱਡਾ ਐਲਾਨ ਕਰਦਿਆਂ ਕਿਹਾ ਕਿ ​ਅਕਾਲੀ ਦਲ (ਵਾਰਿਸ ਪੰਜਾਬ) ਆਉਣ ਵਾਲੀਆਂ ਚੋਣਾਂ ਵਿੱਚ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜੇਗੀ।​ਕੋਈ ਵੀ ਵਿਅਕਤੀ ਜੋ ਪੰਜਾਬ ਹਿਤੈਸ਼ੀ ਸੋਚ ਰੱਖਦਾ ਹੈ, ਉਹ ਪਾਰਟੀ ਦੀ ਮੈਂਬਰਸ਼ਿਪ ਲੈ ਸਕਦਾ ਹੈ।​ਪ੍ਰਭਜੋਤ ਸਿੰਘ ਨੇ ਕਿਹਾ ਕਿ ਖੋਸਲਾ ਵਰਗੇ ਪੜ੍ਹੇ-ਲਿਖੇ ਅਤੇ ਸੂਝਵਾਨ ਆਗੂ ਦੇ ਆਉਣ ਨਾਲ ਬਲਾਚੌਰ ਇਲਾਕੇ ਵਿੱਚ ਜਥੇਬੰਦੀ ਬਹੁਤ ਮਜ਼ਬੂਤ ਹੋਵੇਗੀ। ਇਸ ਮੌਕੇ ਐਡਵੋਕੇਟ ਪ੍ਰਵੇਸ਼ ਖੋਸਲਾ ਨੂੰ ਪਾਰਟੀ ਮੈਂਬਰ ਵਜੋਂ ਬਲਾਚੌਰ ਤੋਂ ਨਿਯੁਕਤ ਕੀਤਾ ਗਿਆ ਅਤੇ ਵਿਸ਼ਵਾਸ ਦਿਵਾਇਆ ਗਿਆ ਕਿ ਪਾਰਟੀ ਵਿੱਚ ਉਨ੍ਹਾਂ ਦੀ ਮਿਹਨਤ ਅਤੇ ਕਾਬਲੀਅਤ ਅਨੁਸਾਰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਮੌਕੇ ਤੇ ਸਾਬਕਾ ਸਰਪੰਚ ਮੱਕੋਵਾਲ ਨਰਾਇਣ ਚੰਦ,ਸੁਖਵਿੰਦਰ ਸਿੰਘ ਬਾਬਾ, ਚਮਨ ਲਾਲ ਮੁੱਤੋਂ,ਗੁਰਮੁਖ ਸਿੰਘ,ਜਿੰਦਰ ਬੂਥਗੜੀਆ ਗੁਰਮਤ ਸਿੰਘ ਰੈਲ ਮਾਜਰਾ, ਬਿੱਕਰ ਸਿੰਘ ਪਰਾਗਪੁਰ ਹੋਰ ਬਹੁਤ ਸਾਰੇ ਮੈਂਬਰ ਸ਼ਾਮਿਲ ਹੋਏ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਲੈਸਟਰ ‘ਚ ਵਿਸਾਖੀ ਮੌਕੇ ਗੁਰਦੁਆਰਾ ਰਾਮਗੜ੍ਹੀਆ ਸਾਹਿਬ ਵਿਖੇ ਵਿਸ਼ਾਲ ਜੋੜ ਮੇਲ, ਹਜ਼ਾਰਾਂ ਸੰਗਤਾਂ ਦੀ ਹਾਜ਼ਰੀ ਨਾਲ ਖਾਲਸਾਹੀ ਰੰਗ ਚ ਰੰਗਿਆ ਗਿਆ ਇਲਾਕਾ
Next articleਗੇਂਟਾ ਰਿਪੋਰਟ ਲਾਗੂ ਨਾ ਕਰਨ ਵਿਰੁੱਧ ਵਿਧਾਨ ਸਭਾ ਚੋਣਾਂ ਵਿੱਚ ” ਆਪ” ਵਿਰੁੱਧ ਆਵਾਜ਼ ਬੁਲੰਦ ਕਰਨ ਦਾ ਐਲਾਨ