ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ‘ਚ ਗਣਤੰਤਰ ਦਿਵਸ ਮਨਾਇਆ

ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਗਣਤੰਤਰ ਦਿਵਸ ਸਬੰਧੀ ਆਯੋਜਿਤ ਸਮਾਗਮ ਦੀ ਝਲਕ ।

ਕਪੂਰਥਲਾ (ਕੌੜਾ ) – ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ ਦੀ ਅਗਵਾਈ ਵਿੱਚ ਗਣਤੰਤਰ ਦਿਵਸ ਸਬੰਧੀ ਸਮਾਗਮ ਦਾ ਆਯੋਜਨ ਕੀਤਾ ਗਿਆ । ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਡਾਇਰੈਕਟਰ ਸਕੂਲ ਇੰਜ. ਹਰਨਿਆਮਤ ਕੌਰ ਅਤੇ ਐਡਮਨਿਸਟੇਟਰ ਇੰਜ. ਨਿਮਰਤਾ ਕੌਰ ਸਮਾਗਮ ਵਿਚ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ । ਇਸ ਦੌਰਾਨ ਝੰਡੇ ਦੀ ਰਸਮ ਨਿਭਾਉਣ ਉਪਰੰਤ ਬੀਬੀ ਗੁਰਪ੍ਰੀਤ ਕੌਰ ਨੇ ਸਮੂਹ ਸਟਾਫ ਮੈਂਬਰਾਂ ਅਤੇ ਇਲਾਕਾ ਨਿਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ ।

ਇਸ ਦੌਰਾਨ ਸਟਾਫ ਮੈਂਬਰਾਂ ਵੱਲੋਂ ਦੇਸ਼ ਭਗਤੀ ਦੇ ਗੀਤਾਂ ਰਾਹੀਂ ਦੇਸ਼ ਪ੍ਰਤੀ ਆਪਣੇ ਪਿਆਰ ਦਾ ਇਜ਼ਹਾਰ ਕੀਤਾ ਗਿਆ । ਸਕੂਲ ਦੇ ਵਿਦਿਆਰਥੀ ਆਨਲਾਈਨ ਸਮਾਗਮ ਵਿੱਚ ਸ਼ਾਮਲ ਹੋਏ । ਇਸ ਮੌਕੇ ਜਸਵਿੰਦਰ ਸਿੰਘ, ਹਰਜਿੰਦਰ ਸਿੰਘ, ਅਸ਼ੋਕ ਕੁਮਾਰ, ਰਣਜੀਤ ਸਿੰਘ, ਮੈਡਮ ਦਲਜੀਤ ਕੌਰ, ਸ਼ਵੇਤਾ ਮਹਿਤਾ, ਰੇਨੂੰ ਬਾਲਾ, ਅਰਚਨਾ, ਅਨੀਤਾ ਸਹਿਗਲ, ਕਮਲਜੀਤ ਕੌਰ, ਪਰਮਿੰਦਰ ਕੌਰ, ਨੀਲਮ ਕਾਲੜਾ, ਹਰਪ੍ਰੀਤ ਕੌਰ, ਰਣਧੀਰ ਸਿੰਘ ਆਦਿ ਸਟਾਫ ਮੈਂਬਰ ਹਾਜ਼ਰ ਸਨ ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸਾਬਿਤ ਤਾਂ ਕਰ
Next articleਵਿਧਾਨ ਸਭਾ ਹਲਕਾ ਕਪੂਰਥਲਾ ਵਿੱਚ ਭਾਜਪਾ ਨੇ ਖੋਲ੍ਹਿਆ ਚੋਣ ਪ੍ਰਚਾਰ ਦਫ਼ਤਰ