HOME ਗਣਤੰਤਰ ਦਿਵਸ ਮੌਕੇ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਨੂੰ ਕੈਬਨਿਟ ਮੰਤਰੀ ਈਟੀਓ ਵੱਲੋਂ...

ਗਣਤੰਤਰ ਦਿਵਸ ਮੌਕੇ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਨੂੰ ਕੈਬਨਿਟ ਮੰਤਰੀ ਈਟੀਓ ਵੱਲੋਂ ਵਿਸ਼ੇਸ਼ ਸਨਮਾਨ

ਖੂਨਦਾਨ ਦੀ ਜਾਗਰੂਕ ਮੁਹਿੰਮ ਨੂੰ ਪ੍ਰਚੰਡ ਕਰਨ ਤੇ ਨਿਸ਼ਕਾਮ ਸੇਵਾਵਾਂ ਲਈ ਮਿਲਿਆ ਡਿਸਟ੍ਰਿਕਟ ਸੇਵਾ ਅਵਾਰਡ

ਲੁਧਿਆਣਾ  (ਸਮਾਜ ਵੀਕਲੀ)  (ਕਰਨੈਲ ਸਿੰਘ ਐੱਮ.ਏ.) ਬੀਤੇ ਦਿਨੀ ਗਣਤੰਤਰ ਦਿਵਸ ਮੌਕੇ ’ਤੇ  ਜ਼ਿਲ੍ਹਾ ਲੁਧਿਆਣਾ ਵਿਖੇ ਆਯੋਜਿਤ ਕੀਤੇ ਗਏ ਜ਼ਿਲ੍ਹਾ ਪੱਧਰੀ ਸਮਾਰੋਹ ਦੌਰਾਨ ਪੰਜਾਬ ਸਟੇਟ ਅਵਾਰਡੀ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਸੰਸਥਾਪਕ ਅਤੇ ਮੁੱਖ ਸੇਵਾਦਾਰ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ:)  ਨੂੰ ਉਨ੍ਹਾਂ ਦੇ ਵੱਲੋਂ ਸਮਾਜ ਦੇ ਲਈ ਕੀਤੇ ਗਏ ਮਾਣਮੱਤੀ ਕਾਰਜਾਂ ਖਾਸ ਕਰਕੇ ਖੂਨਦਾਨ ਦੀ ਜਾਗਰੂਕ ਮੁਹਿੰਮ ਨੂੰ ਪ੍ਰਚੰਡ ਕਰਨ ਵਿੱਚ ਪਾਏ ਗਏ ਵਡਮੁੱਲੇ ਨਿਸ਼ਕਾਮ ਯੋਗਦਾਨ ਲਈ ਡਿਸਟ੍ਰਿਕਟ ਸੇਵਾ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ। ਸਥਾਨਕ ਪੀ.ਏ.ਯੂ ਦੀ ਗਰਾਊਂਡ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਵਾਏ ਗਏ ਗਣਤੰਤਰ ਦਿਵਸ ਸਮਾਗਮ ਦੌਰਾਨ ਪੰਜਾਬ ਦੇ ਕੈਬਿਨੇਟ ਮੰਤਰੀ ਸ਼੍ਰੀ ਹਰਭਜਨ ਸਿੰਘ ਈਟੀਓ ਨੇ ਉਕਤ ਡਿਸਟ੍ਰਿਕਟ ਸੇਵਾ ਅਵਾਰਡ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਨੂੰ ਭੇਟ ਕਰਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ । ਇਸ ਸਮੇਂ ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀ ਹਿਮਾਂਸ਼ੂ ਜੈਨ ਜੀ, ਸਮੂਹ ਜ਼ਿਲ੍ਹਾ ਪ੍ਰਸ਼ਾਸਨ ਦੇ ਪ੍ਰਮੁੱਖ ਅਧਿਕਾਰੀ, ਵਿਧਾਇਕ ਸ਼੍ਰੀ ਪੱਪੀ ਪ੍ਰਸ਼ਾਰ, ਵਿਧਾਇਕ ਸ਼੍ਰੀ ਮਦਨ ਲਾਲ ਬੱਗਾ, ਵਿਧਾਇਕ ਸ਼੍ਰੀ ਕੁਲਵੰਤ ਸਿੰਘ ਸਿੱਧੂ, ਵਿਧਾਇਕ ਸ੍ਰੀ ਦਲਜੀਤ ਸਿੰਘ ਭੋਲਾ, ਮੇਅਰ ਲੁਧਿਆਣਾ ਪ੍ਰਿੰ: ਇੰਦਰਜੀਤ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ । ਗੌਰਤਲਬ ਹੈ ਕਿ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਨੂੰ ਇਹ ਐਵਾਰਡ ਉਨ੍ਹਾਂ ਨੂੰ ਖ਼ੂਨਦਾਨ ਦੇ ਖੇਤਰ ਵਿੱਚ ਪੰਜਾਬ ਰਾਜ ਵਿੱਚ ਕੀਤੀਆਂ ਗਈਆਂ ਬੇਮਿਸਾਲ ਨਿਸ਼ਕਾਮ ਸੇਵਾਵਾਂ ਤੇ ਸਮਾਜ ਸੇਵੀ ਕਾਰਜਾਂ ਲਈ ਦਿੱਤਾ ਗਿਆ, ਕਿਉਂਕਿ ਉਨ੍ਹਾਂ ਦੀ ਸੰਸਥਾ ਲਗਭਗ 22 ਸਾਲਾਂ ਤੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਖ਼ੂਨਦਾਨ ਕੈਂਪ ਲਾ ਕੇ ਲੋੜਵੰਦ ਮਰੀਜ਼ਾਂ ਨੂੰ ਖੂਨ ਨਿਸ਼ਕਾਮ ਰੂਪ ਵਿੱਚ ਲੈ ਕੇ ਦੇਣ ਦੀ ਸੇਵਾ ਕਰ ਰਹੀ ਹੈ । ਅੱਜ ਤੱਕ 864 ਖ਼ੂਨਦਾਨ ਕੈਂਪ ਲਾ ਕੇ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਵਿੱਚ ਸਰਕਾਰੀ ਅਤੇ ਗ਼ੈਰ ਸਰਕਾਰੀ ਬਲੱਡ ਬੈਂਕਾਂ 60,000 ਤੋਂ ਵੱਧ ਖੂਨ ਦਾਨ ਕਰਵਾ ਕੇ ਜਮਾਂ ਕਰਵਾਇਆ। ਸਰਕਾਰੀ ਅਤੇ ਗ਼ੈਰਸਰਕਾਰੀ ਬਲੱਡ ਬੈਂਕਾਂ ਤੋਂ ਅਤੇ ਲਾਈਵ ਡੋਨਰ ਨੂੰ ਬਲੱਡ ਬੈਂਕਾਂ ਵਿੱਚ ਭੇਜ ਕੇ ਲੱਖਾਂ ਲੋੜਵੰਦ ਮਰੀਜਾਂ ਨੂੰ ਖੂਨ ਨਿਸ਼ਕਾਮ ਰੂਪ ਵਿੱਚ ਲੈ ਕੇ ਦੇ ਚੁੱਕੇ ਹਨ। ਕੋਵਿਡ-19 ਕਰਫਿਊ ਸਮੇਂ ਦੌਰਾਨ ਖੂਨ ਦੀ ਭਾਰੀ ਕਿਲਤ ਆਉਣ ਨਾਲ ਮਰੀਜ਼ਾਂ ਦੀ ਜਾਨ ਨੂੰ ਖਤਰਾ ਵਧ ਗਿਆ ਤਾਂ ਇਸ ਸਦੀ ਦੇ ਸਭ ਤੋਂ ਮੁਸ਼ਕਿਲ ਦੋਰ ਕੋਵਿਡ-19 ਸਮੇਂ ਖੂਨਦਾਨ ਕੈਂਪ ਲਾ ਕੇ ਅਤੇ ਹਸਪਤਾਲਾਂ ਵਿੱਚ ਲਾਈਵ ਡੋਨਰ ਭੇਜੇ ।  ਕਿਸੇ ਵੀ ਮਰੀਜ਼ ਨੂੰ ਖੂਨ ਦੀ ਕਮੀ ਨਹੀਂ ਆਉਣ ਦਿੱਤੀ।  ਇੱਥੇ ਦੱਸਣਯੋਗ ਹੈ ਕਿ ਜਥੇਦਾਰ ਤਰਨਜੀਤ ਨਿਮਾਣਾ ਵੱਲੋਂ ਖੂਨਦਾਨ ਦੀ ਮੁਹਿੰਮ ਨੂੰ ਪ੍ਰਚੰਡ ਕਰਨ ਲਈ ਕੀਤੇ ਗਏ ਵੱਡੇ ਉਪਰਾਲੇ ਅਤੇ ਨਿਸ਼ਕਾਮ ਕਾਰਜਾਂ ਲਈ ਪੰਜਾਬ ਸਰਕਾਰ ਵੱਲੋਂ ਪਹਿਲਾਂ ਵੀ 10 ਵਾਰ ਸਟੇਟ ਅਵਾਰਡ ਨਾਲ ਸਨਮਾਨਿਤ ਹੋ ਚੁੱਕੇ ਹਨ । ਸਾਲ 2020 ਵਿੱਚ 26 ਜਨਵਰੀ ਨੂੰ ਗਣਤੰਤਰ ਦਿਹਾੜੇ ਤੇ ਸਨਮਾਨਿਤ ਕੀਤਾ ਜਾ ਚੁੱਕਾ ਹੈ । ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕਈ ਵਾਰ ਸਨਮਾਨਿਤ ਕੀਤਾ ਜਾ ਚੁੱਕਾ ਹੈ।  ਇਸ ਸਮੇਂ ਬਲਦੇਵ ਸਿੰਘ ਸੰਧੂ ਉਹਨਾਂ ਦੇ ਨਾਲ਼ ਸਨ ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਸਰਬੱਤ ਦੇ ਭਲੇ ਦੀ ਅਰਦਾਸ ਕਰਕੇ ਲੋੜਵੰਦ ਇਸਤਰੀਆਂ ਨੂੰ ਵੰਡੀਆਂ ਗਈਆਂ ਰਾਸ਼ਨ ਦੀਆਂ ਕਿੱਟਾਂ
Next articleਨਾਲਾਗੜ੍ਹ ਪੁਲਿਸ ਥਾਣਾ ਬਲਾਸਟ ਕੇਸ: ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਜੁੜੇ ਦੋ ਵਿਅਕਤੀ ਨਵਾਂਸ਼ਹਿਰ ਤੋਂ ਗ੍ਰਿਫ਼ਤਾਰ; ਆਈ.ਈ.ਡੀ. ਬਰਾਮਦ