ਗਣਤੰਤਰ ਦਿਵਸ ਹਿੰਸਾ: ਰਾਕੇਸ਼ ਟਿਕੈਤ ਵੱਲੋਂ ਨਿਰਪੱਖ ਜਾਂਚ ਦੀ ਮੰਗ

ਨਵੀਂ ਦਿੱਲੀ (ਸਮਾਜ ਵੀਕਲੀ):ਭਾਰਤੀ ਕਿਸਾਨ ਯੂਨੀਅਨ (ਟਿਕੈਤ) ਨੇ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕੌਮੀ ਰਾਜਧਾਨੀ ਵਿੱਚ ਹੋਈ ਹਿੰਸਾ ਦੇ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ। ਤਿੰਨ ਖੇਤੀ ਸੁਧਾਰ ਕਾਨੂੰਨਾਂ ਦਾ ਵਿਰੋਧ ਕਰ ਰਹੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ 22 ਜੁਲਾਈ ਤੋਂ 200 ਕਿਸਾਨ ਸੰਸਦ ਦੇ ਨੇੜੇ ਪ੍ਰਦਰਸ਼ਨ ਕਰਨਗੇ। ਕਿਸਾਨ ਆਗੂ ਨੇ ਇਸ ਸਾਲ 26 ਜਨਵਰੀ ਨੂੰ ਟਰੈਕਟਰ ਮਾਰਚ ਦੌਰਾਨ ਹੋਈ ਹਿੰਸਾ ਬਾਰੇ ਸਵਾਲ ਖੜ੍ਹੇ ਕੀਤੇ ਅਤੇ ਨਿਰਪੱਖ ਜਾਂਚ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਕਿਸਾਨਾਂ ਨੂੰ ਚੱਕਰਵਿਊ ਵਿੱਚ ਫਸਾਇਆ ਗਿਆ ਤੇ ਬੈਰੀਕੇਡਿੰਗ ਕੀਤੀ ਗਈ।

ਉਨ੍ਹਾਂ ਸਵਾਲ ਕੀਤਾ ਕਿ ਕੀ ਖੇਤੀ ਕਾਨੂੰਨਾਂ ਦਾ ਮੁੱਦਾ ਸੰਯੁਕਤ ਰਾਸ਼ਟਰ ਕੋਲ ਉਠਾਉਣਾ ਚਾਹੀਦਾ ਹੈ। ਬਾਅਦ ਵਿਚ ਟਿਕੈਤ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੇ ਕਦੇ ਇਸ ਮੁੱਦੇ ਨੂੰ ਸੰਯੁਕਤ ਰਾਸ਼ਟਰ ’ਚ ਲਿਜਾਣ ਦੀ ਗੱਲ ਨਹੀਂ ਕੀਤੀ। ਉਨ੍ਹਾਂ ਕਿਹਾ, ‘ਅਸੀਂ ਨਵੇਂ ਖੇਤੀ ਕਾਨੂੰਨਾਂ ਦਾ ਮੁੱਦਾ ਸੰਯੁਕਤ ਰਾਸ਼ਟਰ ਕੋਲ ਨਹੀਂ ਉਠਾਵਾਂਗੇ।’ ਉਨ੍ਹਾਂ ਕਿਹਾ, ‘ਅਸੀਂ 26 ਜਨਵਰੀ ਦੀ ਘਟਨਾ ਬਾਰੇ ਇੱਕ ਸਵਾਲ ਦਾ ਜਵਾਬ ਦਿੱਤਾ ਸੀ। ਕੀ ਇੱਥੇ ਕੋਈ ਏਜੰਸੀ ਹੈ ਜੋ ਨਿਰਪੱਖ ਜਾਂਚ ਕਰ ਸਕਦੀ ਹੈ? ਜੇ ਨਹੀਂ ਤਾਂ ਸਾਨੂੰ ਇਹ ਮਾਮਲਾ ਸੰਯੁਕਤ ਰਾਸ਼ਟਰ ਕੋਲ ਉਠਾਉਣਾ ਚਾਹੀਦਾ ਹੈ।’

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਹਰਿਆਣਾ: ਕਿਸਾਨਾਂ ’ਚ ਵਧਣ ਲੱਗਾ ਭਾਜਪਾ ਖ਼ਿਲਾਫ਼ ਰੋਹ
Next articleਐਰਿਕ ਗਾਰਸੇਟੀ ਭਾਰਤ ਵਿੱਚ ਅਮਰੀਕਾ ਦੇ ਨਵੇਂ ਰਾਜਦੂਤ