ਸਰਕਾਰੀ ਸੈਕੰਡਰੀ ਸਕੂਲ ਦਾਖਾ ਵਿਖੇ ਗਣਤੰਤਰਤਾ ਦਿਵਸ ਮਨਾਇਆ ਗਿਆ

ਨਕੋਦਰ ਮਹਿਤਪੁਰ (ਹਰਜਿੰਦਰ ਪਾਲ ਛਾਬੜਾ) -ਪ੍ਰਿੰਸੀਪਲ ਜਸਪ੍ਰੀਤ ਕੌਰ ਦੀ ਅਗਵਾਈ ਵਿੱਚ ਸ਼ਹੀਦ ਕਰਨਲ ਹਰਚਰਨ ਸਿੰਘ ਸੇਖੋਂ ਯਾਦਗਾਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦਾਖਾ ਵਿਖੇ ਗਣਤੰਤਰਤਾ ਦਿਵਸ ਮਨਾਇਆ ਗਿਆ। ਇਸ ਸਮੇਂ ਸਕੂਲੀ ਵਿਦਿਆਰਥੀਆਂ ਵੱਲੋਂ ਛੋਟਾ ਜਿਹਾ ਦੇਸ਼ ਭਗਤੀ ਪ੍ਰੋਗਰਾਮ ਪੇਸ਼ ਕੀਤਾ ਗਿਆ ਅਤੇ ਪ੍ਰਿੰਸੀਪਲ ਵੱਲੋਂ ਰਾਸ਼ਟਰੀ ਝੰਡਾ ਲਹਿਰਾਇਆ ਗਿਆ। ਇਸ ਸਮੇਂ ਵਿਦਿਆਰਥੀਆਂ ਅਤੇ ਸਮੂਹ ਸਟਾਫ ਨੇ ਮਹਿੰਗੇ ਮੁੱਲ ਮਿਲੀ ਆਜ਼ਾਦੀ ਨੂੰ ਸੰਭਾਲਣ ਦਾ ਅਹਿਦ ਕੀਤਾ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ

https://play.google.com/store/apps/details?id=in.yourhost.samajweekly

Previous articleਸਰਕਾਰੀ ਹਾਈ ਸਕੂਲ ਮਹਿਤਪੁਰ ਦੇ ਵਿਦਿਆਰਥੀ ਕੇਸਵ ਸਾਹਨੀ ਨੇ ਇਲਾਕੇ ਦਾ ਨਾਮ ਰੋਸ਼ਨ ਕੀਤਾ –  
Next articleਪੰਜਾਬੀ ਗਾਇਕ ਸੁਖ-ਇੰਦਰ ਦੇ ਟਰੈਕ ਮਿਰਜ਼ਾਪੁਰ ਦੀ ਗੂੰਜ ਸਿਖਰਾਂ ‘ਤੇ