ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਚ ਗਣਤੰਤਰ ਦਿਵਸ ਮਨਾਇਆ ਗਿਆ

ਕਪੂਰਥਲਾ,( ਕੌੜਾ )-ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ‘ਚ ਗਣਤੰਤਰ ਦਿਵਸ ਸਬੰਧੀ ਸਮਾਗਮ ਕਰਵਾਇਆ ਗਿਆ । ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਨਾਲ ਸੰਬੰਧਿਤ ਗੀਤ, ਕਵਿਤਾਵਾਂ, ਕੋਰੀਓਗ੍ਰਾਫੀ ਆਦਿ ਆਈਟਮਾਂ ਪੇਸ਼ ਕੀਤੀਆਂ ਗਈਆਂ । ਸਕੂਲ ਦੇ ਡਾਇਰੈਕਟਰ ਇੰਜੀਨੀਅਰ ਹਰਨਿਆਮਤ ਕੌਰ ਅਤੇ ਪ੍ਰਸਾਸ਼ਕ ਇੰਜੀਨੀਅਰ ਨਿਮਰਤਾ ਕੌਰ ਸਮਾਗਮ ਵਿਚ ਉਚੇਚੇ ਤੌਰ ‘ਤੇ ਸ਼ਾਮਲ ਹੋਏ । ਸੀਨੀਅਰ ਵਿੰਗ ਦੇ ਵਿਦਿਆਰਥੀਆਂ ਦੀ ਪੇਸ਼ਕਾਰੀ ਵੀ ਸਮਾਗਮ ਦਾ ਮੁੱਖ ਆਕਰਸ਼ਣ ਰਹੀ, ਜਦਕਿ ਕੇ ਜੀ ਵਿੰਗ ਦੇ ਵਿਦਿਆਰਥੀਆਂ ਨੇ ਰਾਸ਼ਟਰੀ ਫੁੱਲ, ਰਾਸ਼ਟਰੀ ਝੰਡਾ ਅਤੇ ਰਾਸ਼ਟਰੀ ਜਾਨਵਰ ਦੇ ਸਕੇਚ ਤਿਆਰ ਕੀਤੇ । ਪ੍ਰਾਈਮਰੀ ਵਿੰਗ ਦੇ ਬੱਚਿਆਂ ਦਰਮਿਆਨ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ । ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ ਨੇ ਵਿਦਿਆਰਥੀਆਂ ਅਤੇ ਸਮੂਹ ਸਟਾਫ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ

https://play.google.com/store/apps/details?id=in.yourhost.samajweekly

 

Previous articleਲਾਇਨਜ ਕਲੱਬ ਕਪੂਰਥਲਾ ਫਰੈਂਡਸ ਬੰਦਗੀ ਵੱਲੋਂ ਪ੍ਰਵੇਜ਼ ਨਗਰ ਸਕੂਲ ਦੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ ਗਈ 
Next articleਯੂਥ ਭਾਜਪਾ ਵੱਲੋਂ ਨਮੋ ਨਵ ਵੋਟਰ ਸੰਮੇਲਨ ਕਰਵਾਇਆ ਗਿਆ