HOME ਮਾਨ ਸਰਕਾਰ ਪੰਜਾਬੀਆਂ ਦੇ ਹਿੱਤਾਂ ਨੂੰ ਕਰ ਰਹੀ ਦਰਕਿਨਾਰ

ਮਾਨ ਸਰਕਾਰ ਪੰਜਾਬੀਆਂ ਦੇ ਹਿੱਤਾਂ ਨੂੰ ਕਰ ਰਹੀ ਦਰਕਿਨਾਰ

4
ਐਡਵੋਕੇਟ ਪਰਉਪਕਾਰ ਸਿੰਘ ਘੁੰਮਣ
ਲੁਧਿਆਣਾ    (ਸਮਾਜ ਵੀਕਲੀ)   ( ਕਰਨੈਲ ਸਿੰਘ ਐੱਮ.ਏ.) ਲੁਧਿਆਣਾ ਵਿਧਾਨ ਸਭਾ ਹਲਕਾ ਪੱਛਮੀ ਤੋਂ ਉੱਪ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੇ ਬੀ.ਆਰ.ਐਸ. ਨਗਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਕਰਨ ਵਾਲੀ ‘ਆਪ’ ਸਰਕਾਰ ਹੁਣ ਅਪਣੇ ਵਰਕਰਾਂ ਨਾਲ ਕੀਤੇ ਵਾਅਦਿਆਂ ਤੋਂ ਵੀ ਮੁਕਰਦੀ ਨਜ਼ਰ ਆ ਰਹੀ ਹੈ ਜੋ ਇੱਕ ਇੱਕ ਕਰਕੇ ਲੋਕਾਂ ਨਾਲ ਸਾਹਮਣੇ ਆ ਰਹੇ ਹਨ। ਐਡਵੋਕੇਟ ਘੁੰਮਣ ਨੇ ਕਿਹਾ ਕਿ ਸੂਬਾ ਪੰਜਾਬ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਪੰਜਾਬੀਆਂ ਦੇ ਹਿੱਤਾਂ ਨੂੰ ਦਰਕਿਨਾਰ ਕਰਕੇ ਕੇਜਰੀਵਾਲ ਐਂਡ ਪਾਰਟੀ ਦੇ ਦੀਪਕ ਚੌਹਾਨ ਨੂੰ ਪੰਜਾਬ ਰਾਜ ਇੰਡਸਟਰੀਅਲ ਕਾਰਪੋਰੇਸ਼ਨ ਡਿਵੈਲਪਮੈਂਟ ਬੋਰਡ ਦਾ ਚੇਅਰਮੈਨ ਲਗਾਇਆ ਗਿਆ ਜੋ ਸੰਦੀਪ ਪਾਠਕ ਦੇ ਬਹੁਤ-ਨਜ਼ਦੀਕੀ ਮੰਨੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ (ਪਾਰਟੀ ਮੈਂਬਰਾਂ) ਦੀ ਮਿਹਨਤ ਸਦਕਾ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਅੱਜ ਭਗਵੰਤ ਮਾਨ ਸਰਕਾਰ ਉਨ੍ਹਾਂ ਦੇ ਹਿੱਤਾਂ ਤੇ ਡਾਕਾ ਮਾਰ ਕੇ ਦਿੱਲੀ ਤੋਂ ਆਏ ਆਪਣੇ ਆਕਾਵਾਂ ਨੂੰ ਖੁਸ਼ ਕਰਨ ਵਿੱਚ ਲੱਗੀ ਹੋਈ ਹੈ ਜੋ ਬੜੀ ਸ਼ਰਮ ਵਾਲੀ ਗੱਲ ਹੈ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਜਿੰਦਗੀ ਨੂੰ ਸਿਹਤਮੰਦ ਬਣਾਉਣ ਵਾਲਾ ਨੌਜਵਾਨ : ਚੰਦਨ ਵਰਮਾ
Next articleਲੁਧਿਆਣਾ ’ਚ ਐਕਵਾਇਰ ਕੀਤੀ ਜਾਣ ਵਾਲੀ ਜ਼ਮੀਨ ਲਈ ਛੋਟਾਂ ਦੇ ਕੇ ਆਪ ਸਰਕਾਰ ਨੇ ਬਹੁ ਸੈਂਕੜੇ ਕਰੋੜੀ ਰੁਪਏ ਘੁਟਾਲਾ ਕੀਤਾ: ਸੁਖਬੀਰ  ਬਾਦਲ