ਬਲਾਚੌਰ, (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਆਮ ਆਦਮੀ ਪਾਰਟੀ ਦੇ ਹਲਕਾ ਬਲਾਚੌਰ ਤੋਂ ਵਿਧਾਇਕਾ ਸੰਤੋਸ਼ ਕਟਾਰੀਆ ਨੇ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਮੁੱਚੇ ਸਰਪੰਚਾਂ ਦੇ ਹੱਕ ਵਿੱਚ ਲਏ ਗਏ ਬੇਮਿਸਾਲ ਫੈਸਲੇ ਦਾ ਭਰਵਾਂ ਸਵਾਗਤ ਕੀਤਾ ਹੈ।ਇੱਥੇ ਇੱਕ ਪ੍ਰੈਸ ਨੋਟ ਜਾਰੀ ਕਰਦਿਆਂ ਵਿਧਾਇਕਾ ਸੰਤੋਸ਼ ਕਟਾਰੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਗਾਮੀ 15 ਅਗਸਤ ਤੋਂ ਪੰਜਾਬ ਦੇ ਹਰ ਸਰਪੰਚ ਨੂੰ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖਾਹ ਦੇਣ ਦਾ ਫੈਸਲਾ ਇੱਕ ਇਤਿਹਾਸਕ ਪੁਲਾਂਘ ਹੈ। ਇਸ ਫੈਸਲੇ ਨਾਲ ਪਿੰਡਾਂ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਸਮਾਜ ਵਿੱਚ ਬਣਦਾ ਮਾਨ-ਸਤਿਕਾਰ ਅਤੇ ਹੱਕ ਮਿਲਿਆ ਹੈ।”ਸਰਪੰਚ ਪਿੰਡਾਂ ਦੀ ਬਿਹਤਰੀ ਅਤੇ ਸਰਵਪੱਖੀ ਵਿਕਾਸ ਲਈ ਦਿਨ-ਰਾਤ ਨਿਰੰਤਰ ਸੇਵਾ ਕਰਦੇ ਹਨ। ਇਸ ਫੈਸਲੇ ਨਾਲ ਜਿੱਥੇ ਸਰਪੰਚ ਆਰਥਿਕ ਤੌਰ ’ਤੇ ਮਜ਼ਬੂਤ ਹੋ ਕੇ ਆਪਣੇ ਪਰਿਵਾਰਾਂ ਦਾ ਵਧੀਆ ਪਾਲਣ-ਪੋਸ਼ਣ ਕਰ ਸਕਣਗੇ, ਉੱਥੇ ਹੀ ਉਹ ਬਿਨਾਂ ਕਿਸੇ ਮਾਨਸਿਕ ਫਿਕਰ ਦੇ ਪਿੰਡ ਦੇ ਵਿਕਾਸ ਕਾਰਜਾਂ ਨੂੰ ਹੋਰ ਵੀ ਤੇਜ਼ੀ ਅਤੇ ਪਾਰਦਰਸ਼ਤਾ ਨਾਲ ਅੱਗੇ ਵਧਾਉਣਗੇ।”ਵਿਧਾਇਕਾ ਕਟਾਰੀਆ ਨੇ ਅੱਗੇ ਬੋਲਦਿਆਂ ਕਿਹਾ ਕਿ ਜਦੋਂ ਪਿੰਡ ਦੇ ਮੁਖੀ ਸਰਪੰਚ ਖ਼ੁਦ ਨੂੰ ਆਰਥਿਕ ਤੌਰ ‘ਤੇ ਸੁਰੱਖਿਅਤ ਅਤੇ ਸਨਮਾਨਿਤ ਮਹਿਸੂਸ ਕਰਨਗੇ, ਤਾਂ ਪਿੰਡਾਂ ਦੀ ਨੁਹਾਰ ਬਦਲਣ ਵਿੱਚ ਕੋਈ ਕਸਰ ਬਾਕੀ ਨਹੀਂ ਰਹੇਗੀ। ਉਨ੍ਹਾਂ ਇਸ ਲੋਕ-ਪੱਖੀ ਅਤੇ ਪੇਂਡੂ ਵਿਕਾਸ ਨੂੰ ਨਵੀਆਂ ਉਚਾਈਆਂ ‘ਤੇ ਲੈ ਜਾਣ ਵਾਲੇ ਫੈਸਲੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਮੁੱਚੀ ਪੰਜਾਬ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly





