ਫਰੀਦਕੋਟ/ਭਲੂਰ (ਬੇਅੰਤ ਗਿੱਲ ਭਲੂਰ )-ਅਧਿਆਪਕ ਦਿਵਸ ਨੂੰ ਸਮਰਪਿਤ ਇੱਕ ਅਹਿਮ ਸਮਾਗਮ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਟਸ ਦਿਉਣ (ਬਠਿੰਡਾ) ਵੱਲੋਂ ਕਰਵਾਇਆ ਗਿਆ। ਇਸ ਮੌਕੇ ਵਿੱਦਿਅਕ ਖੇਤਰ ’ਚ ਅਹਿਮ ਯੋਗਦਾਨ ਪਾਉਣ ਵਾਲੇ ਪ੍ਰਿੰਸੀਪਲ ਸਾਹਿਬਾਨ ਅਤੇ ਅਧਿਆਪਕ ਸਾਹਿਬਾਨ ਨੂੰ ਸਨਮਾਨਿਤ ਕੀਤਾ ਗਿਆ। ਇਸ ਸਨਮਾਨ ਸਮਾਗਮ ’ਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪੰਜਗਰਾਈਕਲਾਂ ਦੇ ਪ੍ਰਿੰਸੀਪਲ ਦੀਪਕ ਸਿੰਘ ਅਤੇ ਲੈਕਚਰਾਰ ਪੰਜਾਬੀ ਚਮਕੌਰ ਸਿੰਘ ਨੂੰ ਉਨ੍ਹਾਂ ਦੀ ਸਮਾਜਿਕ ਪ੍ਰਾਪਤੀਆਂ ਬਦਲੇ ਡਾ.ਬਲਜੀਤ ਕੌਰ ਕੈਬਨਿਟ ਮੰਤਰੀ ਪੰਜਾਬ ਨੇ ਸਨਮਾਨਿਤ ਕੀਤਾ। ਇਸ ਮੌਕੇ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਟਸ ਦੇ ਮੈਨੇਜਿੰਗ ਡਾਇਰੈਕਟਰ ਗੁਰਮੀਤ ਸਿੰਘ ਅਤੇ ਸਟਾਫ਼ ਹਾਜ਼ਰ ਸੀ। ਇੱਥੇ ਜ਼ਿਕਰਯੋਗ ਹੈ ਕਿ ਪ੍ਰਿੰਸੀਪਲ ਦੀਪਕ ਸਿੰਘ ਹਾਲ ’ਹੀ ਪੰਜਾਬ ਸਰਕਾਰ ਵੱਲੋਂ ਚੁਣ ਕੇ ਸਿੰਗਾਘੁਰ ਵਿਖੇ ਵਿਸ਼ੇਸ਼ ਟਰੇਨਿੰਗ ਲੈ ਚੁੱਕੇ ਹਨ। ਬੀਤੇ ਉਨ੍ਹਾਂ ਦੇ ਸਕੂਲ ਨੂੰ ਸੀਨੀਅਰ ਸੈਕੰਡਰੀ ਸਕੂਲਾਂ ਦੀ ਕੈਟਾਗਿਰੀ ’ਚ ਜ਼ਿਲ੍ਹੇ ’ਚ ਬੈਸਟ ਸਕੂਲ ਚੁਣ ਕੇ ਪੰਜਾਬ ਸਰਕਾਰ ਵੱਲੋਂ 10 ਲੱਖ ਰੁਪਏ ਦਾ ਇਨਾਮ ਦਿੱਤਾ ਗਿਆ ਹੈ। ਹੁਣ ਸਕੂਲ ਦੇ ਪ੍ਰਿੰਸੀਪਲ ਅਤੇ ਪੰਜਾਬੀ ਲੈਕਚਰਾਰ ਨੂੰ ਸਨਮਾਨ ਮਿਲਣ ‘ਤੇ ਸਮੂਹ ਸਟਾਫ਼ ਨੇ ਵਧਾਈ ਦਿੱਤੀ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly