ਹੁਸ਼ਿਆਰਪੁਰ (ਸਮਾਜ ਵੀਕਲੀ) (ਤਰਸੇਮ ਦੀਵਾਨਾ) ਰਿਟਾ. ਕਰਨਲ ਗੁਰਮੀਤ ਸਿੰਘ ਤੋਂ ਪ੍ਰੇਰਿਤ ਹੋ ਕੇ ਏਅਰ ਮਾਰਸ਼ਲ ਰਮੇਸ਼ ਰਾਏ ਨੇ ਜੇ.ਐਸ.ਐਸ ਆਸ਼ਾ ਕਿਰਨ ਸਪੈਸ਼ਲ ਸਕੂਲ ਜਹਾਨਖੇਲਾ ਦਾ ਦੌਰਾ ਕੀਤਾ, ਸਕੂਲ ਪਹੁੰਚਣ ‘ਤੇ ਹੋਸਟਲ ਅਤੇ ਸਕੂਲ ਕਮੇਟੀ ਦੇ ਚੇਅਰਮੈਨ ਕਰਨਲ ਗੁਰਮੀਤ ਸਿੰਘ ਦੀ ਅਗਵਾਈ ‘ਚ ਉਨ੍ਹਾਂ ਦਾ ਸਵਾਗਤ ਕੀਤਾ ਗਿਆ ਅਤੇ ਸਕੂਲ ‘ਚ ਚੱਲ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਸਕੂਲ ਕਮੇਟੀ ਦੇ ਸਕੱਤਰ ਹਰਬੰਸ ਸਿੰਘ ਨੇ ਦੱਸਿਆ ਕਿ ਇਸ ਸਮੇਂ ਸਕੂਲ ਵਿੱਚ ਸਿਖਲਾਈ ਸੰਸਥਾ ਜੇ.ਐਸ.ਐਸ ਆਸ਼ਾ ਕਿਰਨ ਪਿੰਗਲਵਾੜਾ, ਸਪੈਸ਼ਲ ਸਕੂਲ ਕੱਕੋ ਚਲਾਈ ਜਾ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਰਮੇਸ਼ ਰਾਏ ਦੀ ਭੈਣ ਵਿਜੇ ਲਕਸ਼ਮੀ ਫਰਹਾਰ ਪਹਿਲਾਂ ਹੀ ਸਕੂਲ ਨਾਲ ਜੁੜੀ ਹੋਈ ਹੈ ਅਤੇ ਉਨ੍ਹਾਂ ਨੇ ਸਕੂਲ ਦੇ ਇੱਕ ਬੱਚੇ ਨੂੰ ਗੋਦ ਵੀ ਲਿਆ ਹੈ। ਇਸ ਮੌਕੇ ਰਮੇਸ਼ ਰਾਏ ਵੱਲੋਂ ਸਕੂਲ ਨੂੰ 25 ਹਜ਼ਾਰ ਰੁਪਏ ਦੀ ਰਾਸ਼ੀ ਭੇਟ ਕੀਤੀ ਗਈ। ਇਸ ਸਮੇਂ ਕਰਨਲ ਗੁਰਮੀਤ ਸਿੰਘ, ਹਰਬੰਸ ਸਿੰਘ, ਰਾਮ ਆਸਰਾ, ਪਿ੍ੰਸੀਪਲ ਸ਼ੈਲੀ ਸ਼ਰਮਾ ਆਦਿ ਹਾਜ਼ਰ ਸਨ |
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj