
ਪਾਰਟੀ ਨੂੰ ਮਜ਼ਬੂਤ ਕਰਨ ਲਈ ਦਿਨ ਰਾਤ ਇਕ ਕਰਾਂਗਾ :ਰਾਜੂਮਾਜਰਾ
ਬਲਾਚੌਰ, (ਸਮਾਜ ਵੀਕਲੀ) ( ਜਤਿੰਦਰਪਾਲ ਸਿੰਘ ਕਲੇਰ )– ਪਿੰਡ ਰਾਜੂਮਾਜਰਾ ਦੇ ਰਿਟਾ. ਡੀਐਸਪੀ ਸਤਨਾਮ ਸਿੰਘ ਨੇ ਅਕਾਲੀ ਦਲ ਦੇ ਸੀਨੀਅਰ ਆਗੂ ਅਸ਼ੋਕ ਨਾਨੋਵਾਲ ਅਤੇ ਸੀਨੀਅਰ ਅਕਾਲੀ ਆਗੂ ਯਾਦਵਿੰਦਰ ਯਾਦੀ ਦੀ ਅਗਵਾਈ ਵਿੱਚ ਦੇ ਪਾਰਟੀ ਸੁਪਰੀਮੋ ਸ. ਸੁਖਬੀਰ ਸਿੰਘ ਬਾਦਲ ਦੇ ਚੰਡੀਗੜ੍ਹ ਦਫਤਰ ਪਹੁੰਚ ਕੇ ਉਹਨਾਂ ਦੀ ਹਾਜ਼ਰੀ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਦੇ ਹੋਏ ਪਾਰਟੀ ਦੇ ਸ਼ਾਮਿਲ ਹੋਣ ਦਾ ਐਲਾਨ ਕੀਤਾ। ਸ. ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਵਿੱਚ ਸ਼ਾਮਿਲ ਹੋਣ ਲਈ ਉਹਨਾਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਉਹਨਾਂ ਕਿਹਾ ਕਿ ਪਾਰਟੀ ਵੱਲੋਂ ਹਰ ਅਕਾਲੀ ਵਰਕਰ ਦਾ ਮਾਣ ਸਨਮਾਨ ਕੀਤਾ ਜਾਵੇਗਾ। ਇਸ ਮੌਕੇ ‘ਤੇ ਰਿਟਾ. ਡੀਐਸਪੀ ਸਤਨਾਮ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕਪੱਖੀ ਨੀਤੀਆਂ ਨੂੰ ਜਨ ਜਨ ਤੱਕ ਪਹੁੰਚਾਇਆ ਜਾਵੇਗਾ। ਉਹਨਾਂ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਡੀ ਲੀਡ ਨਾਲ ਜਿੱਤ ਹਾਸਿਲ ਕਰਕੇ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਸਰਕਾਰ ਬਣਾਉਣਗੇ। ਇਸ ਮੌਕੇ ਗੁਰਪਾਲ ਠੇਕੇਦਾਰ, ਰਮਨ ਟੱਪਰੀਆਂ, ਪੋਲਾ ਟੱਪਰੀਆਂ, ਅਵਤਾਰ ਸਿੰਘ ਭੋਲਾ ਨੀਲੇਵਾੜੇਂ ਨਰੇਸ਼ ਕੁਮਾਰ ਆੜਤੀ, ਰਕੇਸ਼ ਕੁਮਾਰ ਸਾਬਕਾ ਸਰਪੰਚ ਟੱਪਰੀਆਂ, ਰਾਮਸ਼ਾਹ ਰਾਜੂਮਾਜਰਾ, ਜਸਦੇਵ ਸਿੰਘ ਰਾਜੂਮਾਜਰਾ ਸਮੇਤ ਵੱਡੀ ਗਿਣਤੀ ਅਕਾਲੀ ਆਗੂ ਅਤੇ ਵਰਕਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly


