ਕਪੂਰਥਲਾ,(ਸਮਾਜ ਵੀਕਲੀ) ( ਕੌੜਾ )– ਕੈਨੇਡਾ ਨਿਵਾਸੀ ਰਿਟਾਇਰਡ ਲੈਕਚਰਾਰ ਪਰਮਜੀਤ ਸਿੰਘ ਅਤੇ ਉਹਨਾਂ ਦੇ ਪੁੱਤਰ ਜਸਮੀਤ ਸਿੰਘ ਪੋਤਰੇ ਅਰਵਿਨ ਸਿੰਘ ਅਤੇ ਅਰਜਨ ਸਿੰਘ ਵੱਲੋਂ ਆਪਣੀ ਨੇਕ ਕਮਾਈ ਵਿੱਚੋਂ ਸਰਕਾਰੀ ਹਾਈ ਸਮਾਰਟ ਸਕੂਲ ਬੂੜੇਵਾਲ ਦੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ ਗਈ।ਇਸ ਮੌਕੇ ਸਕੂਲ ਵਿੱਚ ਕਰਵਾਏ ਸਮਾਗਮ ਦੌਰਾਨ ਬੋਲਦਿਆਂ ਸੇਵਾਮੁਕਤ ਪਰਮਜੀਤ ਸਿੰਘ ਨੇ ਕਿਹਾ ਕਿ ਭਵਿੱਖ ਵਿੱਚ ਚੰਗੇਰੇ ਸਮਾਜ ਲਈ ਅਤੇ ਬੱਚਿਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਚੰਗੀਆਂ ਨੈਤਿਕ ਕਦਰਾਂ-ਕੀਮਤਾਂ ਭਰਪੂਰ ਸਿੱਖਿਆ ਦੇਣ ਦੀ ਵੱਡੀ ਲੋੜ ਹੈ। ਅਜਿਹੇ ਕਾਰਜ ਅਧਿਆਪਕਾਂ ਦੇ ਸਹਿਯੋਗ ਨਾਲ ਹੀ ਸੰਪੂਰਨ ਹੋ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਤਜਰਬੇਕਾਰ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਉੱਚ ਪੱਧਰ ਦੀ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ।ਇਸ ਮੌਕੇ ਹੈੱਡਮਾਸਟਰ ਬਲਕਾਰ ਸਿੰਘ ਨੇ ਰਿਟਾਇਰਡ ਲੈਕਚਰਾਰ ਪਰਮਜੀਤ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਕੀਤੇ ਕਾਰਜ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਗਿਆਨ ਪ੍ਰਾਪਤ ਕਰ ਰਹੇ ਬੱਚਿਆਂ ਦੀ ਸਹਾਇਤਾ ਕਰਨਾ ਬਹੁਤ ਵੱਡਾ ਉਪਰਾਲਾ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰੀ ਸਕੂਲ ਬੱਚਿਆਂ ਨੂੰ ਉੱਚ ਪੱਧਰ ਦੀ ਅਤੇੇ ਮੁਫ਼ਤ ਸਿੱਖਿਆ ਮੁਹੱਈਆ ਕਰਵਾਉਣ ਵਿੱਚ ਮੋਹਰੀ ਰੋਲ ਅਦਾ ਕਰ ਰਹੇ ਹਨ। ਇਸ ਮੌਕੇ ਉਨ੍ਹਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਚੰਗੇ ਭਵਿੱਖ ਲਈ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਹੀ ਪੜਾਉਣ।ਇਸ ਮੌਕੇ ਸਕੂਲ ਸਟਾਫ ਵੱਲੋਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।ਇਸ ਮੌਕੇ ਗੁਰਦਿਆਲ ਸਿੰਘ ਪੱਡਾ, ਰਾਜਵਿੰਦਰ ਸਿੰਘ, ਰਾਜਿੰਦਰ ਕੌਰ, ਸਰਬਜੀਤ ਕੌਰ ਅਮਨਦੀਪ ਕੌਰ, ਸੰਜੀਵਾ ਨੰਦ ,ਰੁਪਿੰਦਰ ਬੱਸੀ, ਬਲਜਿੰਦਰ ਕੌਰ, ਮਨਪ੍ਰੀਤ ਕੌਰ ਬਲਜਿੰਦਰ ਕੌਰ, ਸੀਮਾ ਰਾਣੀ, ਰਾਜਵੀਰ ਕੌਰ, ਮਨਿੰਦਰ ਕੌਰ ਆਦਿ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj