ਮਾਲ ਮੰਤਰੀ ਨੇ ਪੰਜਾਬ ਨੰਬਰਦਾਰ ਯੂਨੀਅਨ ਦੀਆਂ ਮੰਗਾਂ ਲਾਗੂ ਕਰਨ ਦਾ ਭਰੋਸਾ ਦਿੱਤਾ।

 ਚੰਡੀਗੜ੍ਹ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ ) ਪੰਜਾਬ ਮੰਤਰੀ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਪਾਲ ਸਮਰਾ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਹੇਠ ਨੰਬਰਦਾਰ ਯੂਨੀਅਨ ਦੇ ਵਫ਼ਦ ਨੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆ ਨਾਲ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਮਿਲ ਕੇ ਨੰਬਰਦਾਰਾਂ ਦੀਆਂ ਮੰਗਾਂ ਜਿਨ੍ਹਾਂ ਵਿੱਚ ਪ੍ਰਤੀ ਮਹੀਨਾ ਮਾਣਭੱਤਾ ਪੰਜ ਹਜ਼ਾਰ ਅਤੇ ਨੰਬਰਦਾਰੀ ਜੱਦੀ ਪੁਸ਼ਤੀ ਸਬੰਧੀ ਮੀਟਿੰਗ ਕੀਤੀ। ਇਸ ਮੌਕੇ ਮੀਟਿੰਗ ਵਿੱਚ ਕਮਿਸ਼ਨਰ ਮਾਲ ਅਨੁਰਾਗ ਵਰਮਾ ਵੀ ਹਾਜ਼ਰ ਸਨ। ਇਸ ਮੌਕੇ ਯੂਨੀਅਨ ਦੇ ਸੂਬਾ ਸਕੱਤਰ ਜਨਰਲ ਰਛਪਾਲ ਸਿੰਘ ਕੁਲਾਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਰਾਜ ਦੌਰਾਨ ਹੋਈਆਂ ਵੱਖ ਵੱਖ ਜ਼ਿਮਨੀ ਚੋਣਾਂ ਚ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੰਬਰਦਾਰਾਂ ਨੂੰ ਫਿਰ ਅੱਖੋ ਪਰੋਖੇ ਕਰ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਦੀ ਮੀਟਿੰਗ ਬਹੁਤ ਵਧੀਆ ਮਹੌਲ ਵਿੱਚ ਹੋਈ ਹੈ। ਉਨ੍ਹਾਂ ਕਿਹਾ ਕਿ ਜੇਕਰ ਹੁਣ ਵੀ ਸਰਕਾਰ ਮੰਗਾਂ ਨਹੀਂ ਮੰਨਦੀ ਤਾਂ ਆਉਣ ਵਾਲੀਆਂ ਹਰੇਕ ਚੋਣਾ ਚ ਵਿਰੋਧ ਲਈ ਤਿਆਰ ਰਹਿਣਾ ਪਵੇਗਾ। ਇਸ ਮੌਕੇ ਸੂਬਾ ਸਕੱਤਰ ਜਨਰਲ ਰਛਪਾਲ ਸਿੰਘ ਕੁਲਾਰ ਤੋਂ ਇਲਾਵਾ ਸੁਰਜੀਤ ਸਿੰਘ ਨਨਹੇੜਾ ਸੂਬਾ ਕਾਰਜਕਾਰਨੀ ਪ੍ਰਧਾਨ, ਹਰਕੰਵਲ ਸਿੰਘ ਮੁੰਧ ਜ਼ਿਲ੍ਹਾ ਪ੍ਰਧਾਨ ਜਲੰਧਰ, ਵਰਿੰਦਰ ਸਿੰਘ ਚੌਧਰੀ ਸੂਬਾ ਮੀਤ ਪ੍ਰਧਾਨ ਅਤੇ ਪਿਆਰਾ ਸਿੰਘ ਦੇਹੜਕਾ ਜ਼ਿਲ੍ਹਾ ਪ੍ਰਧਾਨ ਲੁਧਿਆਣਾ ਵੀ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous articleਕਾਰਪੋਰੇਸ਼ਨ-11 ਨੇ ਡੀ.ਸੀ.-11 ਨੂੰ 25 ਦੌੜਾਂ ਨਾਲ ਹਰਾ ਕੇ 3 ਅੰਕ ਹਾਸਲ ਕੀਤੇ: ਡਾ: ਰਮਨ ਘਈ
Next articleਚੰਗੀਆਂ ਕਿਤਾਬਾਂ ਜੀਵਨ ਜਾਂਚ ਸਿੱਖਾਉਦੀਆ ਹਨ — ਇੰਜ ਜਸਵੀਰ ਮੋਰੋਂ