HOME ਵਿਕਾਸ ਕਾਰਜਾਂ ਦੀ ਸਮੀਖਿਆ ਕਰਕੇ ਵਿਭਾਗਾਂ ਨੂੰ ਸਮਾਂਬੱਧ ਢੰਗ ਨਾਲ ਕੰਮ ਕਰਨ...

ਵਿਕਾਸ ਕਾਰਜਾਂ ਦੀ ਸਮੀਖਿਆ ਕਰਕੇ ਵਿਭਾਗਾਂ ਨੂੰ ਸਮਾਂਬੱਧ ਢੰਗ ਨਾਲ ਕੰਮ ਕਰਨ ਦੇ ਦਿੱਤੇ ਨਿਰਦੇਸ਼

2
ਵਧੀਕ ਡਿਪਟੀ ਕਮਿਸ਼ਨਰ (ਜ) ਅਮਰਬੀਰ ਕੌਰ ਭੁੱਲਰ

ਸੇਫ ਸਕੂਲ ਵਾਹਨ ਯੋਜਨਾ ਤਹਿਤ ਸਤੰਬਰ ਮਹੀਨੇ ‘ਚ 157 ਬੱਸਾਂ ਦੀ ਚੈਕਿੰਗ, 15 ਦੇ ਹੋਏ ਚਲਾਨ

ਹੁਸ਼ਿਆਰਪੁਰ  (ਸਮਾਜ ਵੀਕਲੀ)   (ਸਤਨਾਮ ਸਿੰਘ ਸਹੂੰਗੜਾ) ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਰਬੀਰ ਕੌਰ ਭੁੱਲਰ ਨੇ ਅੱਜ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਸਾਰੇ ਯੋਗ ਵਿਅਕਤੀਆਂ ਨੂੰ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਅਤੇ ਕੰਮਾਂ ਵਿਚ ਤੇਜ਼ੀ ਲਿਆਉਣ ‘ਤੇ ਜ਼ੋਰ ਦਿੱਤਾ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਵਿਭਾਗ ਮੁਖੀਆਂ ਤੋਂ ਉਨ੍ਹਾਂ ਦੇ ਕੰਮ ਬਾਰੇ ਜਾਣਕਾਰੀ ਵੀ ਪ੍ਰਾਪਤ ਕੀਤੀ। ਵਧੀਕ ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ‘ਐਨਕਾਰਡ’ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹੇ ਵਿਚ ਨਸ਼ੇ ਦੇ ਖ਼ਾਤਮੇ ਲਈ ਸਾਰੇ ਵਿਭਾਗਾਂ ਨੂੰ ਮਿਲ ਕੇ ਕੰਮ ਕਰਨ ਦੇ ਨਿਰਦੇਸ਼ ਦਿੱਤੇ, ਤਾਂ ਜੋ ਸਮਾਜ ਵਿਚ ਫ਼ੈਲੇ ਇਸ ਜ਼ਹਿਰ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ। ਉਨ੍ਹਾਂ ਸਕੂਲ ਸਿੱਖਿਆ ਵਿਭਾਗ, ਸਿਹਤ, ਡਰੱਗ ਕੰਟਰੋਲਰ, ਆਬਕਾਰੀ ਅਤੇ ਕਰ, ਪੁਲਿਸ ਵਿਭਾਗ ਸਮੇਤ ਸਾਰੇ ਵਿਭਾਗਾਂ ਨੂੰ ਆਪਣੇ ਪੱਧਰ ‘ਤੇ ਨਸ਼ਿਆਂ ਦੀ ਦੁਰਵਰਤੋਂ ਨੂੰ ਰੋਕਣ ਲਈ ਹਰ ਜ਼ਰੂਰੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਵਧੀਕ ਡਿਪਟੀ ਕਮਿਸ਼ਨਰ ਨੇ ਸੜਕ ਸੁਰੱਖਿਆ ਮੀਟਿੰਗ ਨੂੰ ਸੰਬੋਧਨ ਕਰਦਿਆਂ ਬਲੈਕ ਸਪਾਟਾਂ ਦੀ ਪਛਾਣ ਕਰਨ ਅਤੇ ਸੁਰੱਖਿਆ ਉਪਾਅ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਕੋਈ ਵੀ ਰਾਹਗੀਰ ਹਾਦਸੇ ਦਾ ਸ਼ਿਕਾਰ ਨਾ ਹੋਵੇ। ਇਸ ਦੌਰਾਨ ਟਰਾਂਸਪੋਰਟ ਵਿਭਾਗ ਨੇ ਦੱਸਿਆ ਕਿ ਸੇਫ਼ ਸਕੂਲ ਵਾਹਨ ਨੀਤੀ ਦੇ ਤਹਿਤ ਸਤੰਬਰ ਮਹੀਨੇ ਵਿਚ 157 ਸਕੂਲ ਵਾਹਨਾਂ ਦੀ ਜਾਂਚ ਕੀਤੀ ਗਈ ਅਤੇ 15 ਚਲਾਨ ਕੀਤੇ ਗਏ। ਇਸੇ ਤਰ੍ਹਾਂ ਪੁਲਿਸ ਵਿਭਾਗ ਨੇ ਇਕ ਇਨਫੋਰਸਮੈਂਟ ਮੁਹਿੰਮ ਦੇ ਹਿੱਸੇ ਵਜੋਂ ਸਤੰਬਰ ਵਿਚ 5,330 ਚਲਾਨ ਜਾਰੀ ਕੀਤੇ, ਜਿਸ ਵਿਚ 444 ਮੌਕੇ ‘ਤੇ ਜ਼ੁਰਮਾਨੇ ਸ਼ਾਮਿਲ ਹਨ ਅਤੇ ਕੁੱਲ 2,26,500 ਰੁਪਏ ਜ਼ੁਰਮਾਨਾ ਵਸੂਲਿਆ ਗਿਆ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleSAMAJ WEEKLY = 25/10/2025
Next articleਨਰਸਿੰਗ ਕਾਲਜ ਢਾਹਾਂ ਕਲੇਰਾਂ ਵਿਖੇ ਦਾਖਲ ਨਵੇਂ ਵਿਦਿਆਰਥੀਆਂ ਲਈ ਜਾਣ ਪਛਾਣ ਸਮਾਗਮ ਦਾ ਆਯੋਜਨ