ਸੰਯੁਕਤ ਡਾਇਰੈਕਟਰ ਭੁੱਲਰ ਵਲੋਂ ਪਿੰਡਾਂ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ

ਸੁਲਤਾਨਪੁਰ ਲੋਧੀ ਬਲਾਕ ਦੇ ਇਕ ਪਿੰਡ ਵਿਖੇ ਵਿਕਾਸ ਕੰਮਾਂ ਦਾ ਜਾਇਜ਼ਾ ਲੈਣ ਮੌਕੇ ਪੇਂਡੂ ਵਿਕਾਸ ਵਿਭਾਗ ਦੇ ਸੰਯੁਕਤ ਡਾਇਰੈਕਟਰ ਅਵਤਾਰ ਸਿੰਘ ਭੁੱਲਰ ਤੇ ਹੋਰ ਅਧਿਕਾਰੀਆਂ ਨਾਲ ਦਿਖਾਈ ਦੇ ਰਹੇ ਹਨ

ਕਪੂਰਥਲਾ / ਸੁਲਤਾਨਪੁਰ ਲੋਧੀ (ਸਮਾਜ ਵੀਕਲੀ) ( ਕੌੜਾ ) –ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਵਿਕਾਸ ਲਈ ਸ਼ੁਰੂ ਕੀਤੀ ਗਈ ਸਮਾਰਟ ਵਿਲੇਜ ਯੋਜਨਾ ਤਹਿਤ ਚੱਲ ਰਹੇ ਵਿਕਾਸ ਕਾਰਜਾਂ ਦਾ ਸੰਯੁਕਤ ਡਾਇਰੈਕਟਰ ਅਵਤਾਰ ਸਿੰਘ ਭੁੱਲਰ ਵਲੋਂ ਅੱਜ ਵੱਖ-ਵੱਖ ਪਿੰਡਾਂ ਦਾ ਜਾਇਜ਼ਾ ਲਿਆ ਗਿਆ | ਉਨ੍ਹਾਂ ਬਲਾਕ ਸੁਲਤਾਨਪੁਰ ਲੋਧੀ ਦੇ ਪਿੰਡ ਭੌਰ, ਫੌਜੀ ਕਲੋਨੀ ਤੇ ਮੁਹੱਬਲੀਪੁਰ ਵਿਖੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਇੰਟਰਲਾਕ ਟਾਈਲਾਂ ਵਾਲੀਆਂ ਗਲੀਆਂ, ਪਾਰਕਾਂ ਦੀ ਉਸਾਰੀ, ਓਪਨ ਜਿੰਮ, ਸੋਲਰ ਲਾਈਟਾਂ ਅਤੇ ਸੀਵਰੇਜ ਦੇ ਉਸਾਰੀ ਦੇ ਕੰਮ ਚੱਲ ਰਹੇ ਹਨ |

ਇਨ੍ਹਾਂ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਅਤੇ ਕੰਮ ਦੀ ਗੁਣਵੱਤਾ ਨੂੰ ਬਣਾਈ ਰੱਖਣ ਲਈ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਦੇ ਹੁਕਮਾਂ ਅਨੁਸਾਰ ਨਿਗਰਾਨ ਟੀਮਾਂ ਗਠਿਤ ਕੀਤੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਵਿਕਾਸ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਵਿਭਾਗ ਦੇ ਅਧਿਕਾਰੀ ਨਿੱਜੀ ਤੌਰ ‘ਤੇ ਕੰਮਾਂ ਦੀ ਨਿਗਰਾਨੀ ਕਰਨ ਅਤੇ ਵਰਤੇ ਜਾ ਰਹੇ ਮੈਟੀਰੀਅਲ ਦੀ ਕੁਆਲਿਟੀ ਦਾ ਖਾਸ ਖਿਆਲ ਰੱਖਿਆ ਜਾਵੇ | ਇਸ ਮੌਕੇ ਗੁਰਪ੍ਰਤਾਪ ਸਿੰਘ ਬੀ.ਡੀ.ਪੀ.ਓ., ਚਰਨਜੀਤ ਸਿੰਘ ਏ.ਪੀ.ਓ., ਸਰਵਰ ਸਿੰਘ ਜੇ.ਈ. ਤੇ ਹਰਨੇਕ ਸਿੰਘ ਪੰਚਾਇਤ ਸਕੱਤਰ ਤੋਂ ਇਲਾਵਾ ਪਿੰਡਾਂ ਦੇ ਪੰਚ ਸਰਪੰਚ ਵੀ ਹਾਜ਼ਰ ਸਨ |

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ,ਚ ਨੈਤਿਕ ਸਿੱਖਿਆ ਸਬੰਧੀ ਸੈਮੀਨਾਰ
Next articleਰਾਜਨੀਤੀ ਦਾ ਸੱਚ