
ਵੈਨਕੂਵਰ, (ਸਮਾਜ ਵੀਕਲੀ) (ਮਲਕੀਤ ਸਿੰਘ) – ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਵਿੱਚ ਪੈਂਦੇ ਸ਼ਹਿਰ ਬਰਨਬੀ ‘ਚ ਕਰਵਾਏ ਗਏ ਸਕੇਟਿੰਗ ਮੁਕਾਬਲਿਆਂ ਦੌਰਾਨ ਰਿਚਮੰਡ ਸਕੇਟਿੰਗ ਕਲੱਬ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਈ ਤਮਗੇ ਜਿੱਤਣ ‘ਚ ਕਾਮਯਾਬੀ ਹਾਸਲ ਕੀਤੀ ਹੈ। ਇਹਨਾਂ ਮੁਕਾਬਲਿਆਂ ਵਿੱਚ 40 ਤੋਂ ਵੱਧ ਖਿਡਾਰੀਆਂ ਨੇ ਭਾਗ ਲੈ ਕੇ ਆਪਣੀ ਸਰੀਰਕ ਪ੍ਰਤੀਯੋਗਤਾ ਦਾ ਪ੍ਰਦਰਸ਼ਨ ਕੀਤਾ। ਇਸ ਦੌਰਾਨ ਰਿਚ ਮੰਡ ਸਕੇਟਿੰਗ ਕਲੱਬ ਦੇ ਕਈ ਖਿਡਾਰੀਆਂ ਨੇ ਵੱਖ-ਵੱਖ ਵਰਗਾਂ ਵਿੱਚ ਸੋਨੇ, ਚਾਂਦੀ ਅਤੇ ਕਾਂਸੀ ਦੇ ਤਗਮੇ ਜਿੱਤ ਕੇ ਕਲੱਬ ਦਾ ਨਾਮ ਰੌਸ਼ਨ ਕੀਤਾ। ਕਲੱਬ ਦੇ ਕੋਚਾਂ ਅਤੇ ਪ੍ਰਬੰਧਕਾਂ ਨੇ ਖਿਡਾਰੀਆਂ ਦੀ ਸਫਲਤਾ ‘ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਖਿਡਾਰੀਆਂ ਦੀ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਲਗਾਤਾਰ ਅਭਿਆਸ ਦਾ ਇਹ ਨਤੀਜਾ ਹੈ। ਉਨ੍ਹਾਂ ਨੇ ਆਸ ਜਤਾਈ ਕਿ ਇਹ ਖਿਡਾਰੀ ਆਉਣ ਵਾਲੇ ਸੂਬਾਈ ਅਤੇ ਕੌਮੀ ਪੱਧਰ ਦੇ ਮੁਕਾਬਲਿਆਂ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਨਗੇ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly





