ਕਾਂਗਰਸ ਦੀਆਂ ਨੀਤੀਆਂ ਕਾਰਨ ਸਤਾਏ ਲੋਕਾਂ ਨੂੰ ਸਹੀ ਸ਼ਰਧਾਂਜਲੀ: ਭਾਜਪਾ

ਨਵੀਂ ਦਿੱਲੀ (ਸਮਾਜ ਵੀਕਲੀ):  ਭਾਜਪਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 14 ਅਗਸਤ ਨੂੰ ਵੰਡ ਦੁਖਾਂਤ ਯਾਦਗਾਰ ਦਿਵਸ ਮਨਾਉਣ ਦੇ ਫ਼ੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਾਂਗਰਸ ਦੀਆਂ ਨੀਤੀਆਂ ਅਤੇ ਤੰਗ ਸੋਚ ਕਾਰਨ ਜਾਨਾਂ ਗੁਆਉਣ ਵਾਲੇ ਲੋਕਾਂ ਨੂੰ ਇਹ ਸੱਚੀ ਸ਼ਰਧਾਂਜਲੀ ਹੋਵੇਗੀ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਲੋਕਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਨ ਦਾ ਇਹ ਫ਼ੈਸਲਾ ਉਸ ਦਿਹਾੜੇ ਦੀ ਗੰਭੀਰਤਾ ਨੂੰ ਦਰਸਾਏਗਾ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਇਹ ਦਿਹਾੜਾ ਸਮਾਜ ਅੰਦਰ ਸ਼ਾਂਤੀ, ਪਿਆਰ ਅਤੇ ਏਕਤਾ ਨੂੰ ਮਜ਼ਬੂਤ ਕਰੇਗਾ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸੁਪਰੀਮ ਕੋਰਟ ਨੇ ਸਮੇਂ ਤੋਂ ਪਹਿਲਾਂ ਰਿਹਾਈ ਲਈ ਇਕਸਾਰ ਨੀਤੀ ਤਿਆਰ ਕਰਨ ਲਈ ਕਿਹਾ
Next articleਮੋਦੀ ਦੀ ਫੁੱਟਪਾਊ ਅਤੇ ਧਿਆਨ ਵੰਡਾਉਣ ਵਾਲੀ ਸਿਆਸਤ: ਕਾਂਗਰਸ