ਰਤਨ ਸਿੰਘ ਕਾਕੜ ਕਲਾਂ ਨੇ ਲਿਆ ਬੰਨ ਦਾ ਜਾਇਜ਼ਾ
ਮਹਿਤਪੁਰ (ਸੁਖਵਿੰਦਰ ਸਿੰਘ ਖਿੰਡਾ)- ਦੁਆਬੇ ਦੀ ਧਰਤੀ ਤੇ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਵਧਣ ਨਾਲ ਸਥਿਤੀ ਗੰਭੀਰ ਬਣੀ ਹੋਈ ਹੈ। ਇਸ ਦਰਿਆ ਦੇ ਅੰਦਰ ਵਸੇ ਸੈਂਕੜੇ ਘਰਾਂ ਨੂੰ ਜਿਥੇ ਭਾਰੀ ਨੁਕਸਾਨ ਹੋਇਆ ਹੈ। ਉਥੇ ਬੰਨ ਅੰਦਰ ਦੀਆਂ ਫ਼ਸਲਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਈਆ ਹਨ। ਪਾਣੀ ਦੇ ਪ੍ਰਕੋਪ ਦਾ ਸ਼ਿਕਾਰ ਹੋਏ ਪੀੜਤਾਂ ਨਾਲ ਹਮਦਰਦੀ ਤੇ ਬੰਨ ਦਾ ਜਾਇਜ਼ਾ ਲੈਣ ਲਈ ਆਮ ਆਦਮੀ ਪਾਰਟੀ ਦੇ ਹਲਕਾ ਸ਼ਾਹਕੋਟ ਦੇ ਇਨਚਾਰਜ ਰਤਨ ਸਿੰਘ ਕਾਕੜ ਕਲਾਂ ਨੇ ਸਤਲੁਜ ਦਰਿਆ ਦੇ ਬੰਨ ਦਾ ਜਾਇਜ਼ਾ ਲਿਆ। ਰਤਨ ਸਿੰਘ ਕਾਕੜ ਕਲਾਂ ਨੇ ਪੀੜਤ ਲੋਕਾਂ ਨਾਲ ਗਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਤੁਹਾਡੀ ਆਪਣੀ ਸਰਕਾਰ ਹੈ।
ਤੇ ਸਰਕਾਰ ਵੱਲੋਂ ਪੂਰੀ ਤਨਦੇਹੀ ਨਾਲ ਕੁਦਰਤੀ ਆਫ਼ਤ ਨਾਲ ਨਜਿੱਠਿਆ ਜਾ ਰਿਹਾ ਹੈ। ਰਤਨ ਸਿੰਘ ਕਾਕੜ ਕਲਾਂ ਨੇ ਦੱਸਿਆ ਕਿ ਪ੍ਰਸ਼ਾਸਨ ਤੇ ਪੁਲੀਸ, ਤੇ ਫੋਜ, ਅਤੇ ਸੰਸਥਾਵਾਂ ਹਰ ਹੀਲਾ ਵਰਤ ਕੇ ਲੋਕਾਂ ਨੂੰ ਬਚਾਉਣ ਲਈ ਦਿਨ ਰਾਤ ਇਕ ਕਰ ਰਹੇ ਹਨ।
ਰਤਨ ਸਿੰਘ ਕਾਕੜ ਕਲਾਂ ਨੇ ਕਿਹਾ ਕਿ ਹਲਕਾ ਸ਼ਾਹਕੋਟ ਅੰਦਰ ਮਹਿਤਪੁਰ ਇਲਾਕੇ ਦੇ ਲੋਕਾਂ ਨੂੰ ਰਾਹਤ ਮਿਲੀ ਹੈ ਤੇ ਦਰਿਆ ਵਿਚ ਪਾਣੀ ਦਾ ਪੱਧਰ ਘੱਟਿਆ ਹੈ। ਪਰ ਲੋਹੀਆ ਦੇ ਇਲਾਕੇ ਵਿਚ ਦਰਿਆ ਦਾ ਬੰਨ ਟੁੱਟਣ ਨਾਲ ਕਰੀਬਨ 30 ਪਿੰਡ ਪਾਣੀ ਦੀ ਲਪੇਟ ਵਿਚ ਆ ਗਏ ਹਨ।
ਲੋਕਾਂ ਦਾ ਸਮਾਨ ਸਰੱਖਿਅਤ ਜਗਾਂ ਤੇ ਪੁਹੰਚਾਇਆ ਜਾ ਰਿਹਾ ਹੈ। ਸਰਕਾਰ ਵੱਲੋਂ ਰਾਹਤ ਕੈਂਪ ਖੋਲੇ ਗਏ ਹਨ। ਮੁਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੜ ਪੀੜਤਾਂ ਲਈ ਰਾਹਤ ਕਾਰਜ ਜਾਰੀ ਹਨ। ਉਨ੍ਹਾਂ ਕਿਹਾ ਕਿ ਨਰਮ ਜਗ੍ਹਾ ਤੇ ਬੰਨ ਉਪਰ ਮਿੱਟੀ ਤੇ ਬੋਰਿਆਂ ਨੂੰ ਭਰ ਭਰ ਕੇ ਲਗਾਇਆ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਨੇ ਲੋਕਾਂ ਨੂੰ ਹਰ ਮਦਦ ਲਈ ਭਰੋਸਾ ਦਿੱਤਾ। ਇਸ ਮੌਕੇ ਉਨ੍ਹਾਂ ਨਾਲ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਵਿੰਦਰ ਸਿੰਘ ਮਠਾੜੂ, ਅਤੇ ਬਲਾਕ ਪ੍ਰਧਾਨ ਸਤਨਾਮ ਸਿੰਘ ਲੋਹਗੜ੍ਹ ਵੀ ਹਾਜ਼ਰ ਸਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly