ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਕੋਮਲ ਮਿੱਤਲ ਆਈ.ਏ.ਐੱਸ. ਡਿਪਟੀ ਕਮਿਸ਼ਨਰ ਕਮ ਚੇਅਰਪਰਸਨ ਜਿਲ੍ਹਾ ਨਸ਼ਾ ਮੁਕਤੀ ਮੁੜ ਵਸੇਬਾ ਸੁਸਾਇਟੀ ਹੁਸ਼ਿਆਰਪੁਰ ਅਤੇ ਡਾਕਟਰ ਹਰਬੰਸ ਕੌਰ ਡੀ. ਐਮ.ਸੀ ਹੁਸ਼ਿਆਰਪੁਰ ਦੇ ਹੁਕਮਾਂ ਅਨੁਸਾਰ ਰਿਆਤ ਬਹਿਰਾ ਆਫ਼ ਮੈਨੇਜਮੈਂਟ ਵਿਖੇ ਨਸ਼ਾਖੋਰੀ ਦੇ ਮਾੜੇ ਪ੍ਰਭਾਵਾਂ ਬਾਰੇ ਅਤੇ ਇਸਦੇ ਇਲਾਜ਼ ਬਾਰੇ ਜਾਣਕਾਰੀ ਬਾਰੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਪ੍ਰਿੰਸੀਪਲ ਡਾਇਰੈਕਟਰ ਡਾਕਟਰ ਹਰਿੰਦਰ ਸਿੰਘ ਗਿੱਲ, ਵਿਭਾਗ ਮੁੱਖੀ ਡਾਕਟਰ ਪਾਰੁਲ ਖੰਨਾ, ਦਮਨਪ੍ਰੀਤ ਕੌਰ ਅਤੇ ਸ਼ੁਭਮ ਦੀ ਹਾਜ਼ਰੀ ਵਿੱਚ ਕੀਤਾ ਗਿਆ। ਜਿਸ ਵਿੱਚ ਮੁੱਖ ਬੁਲਾਰੇ ਵਲੋਂ ਨਿਸ਼ਾ ਰਾਣੀ ਮੈਨੇਜਰ, ਤਾਨੀਆ ਕਾਊਸਲਰ ਦੀ ਹਾਜ਼ਰੀ ਵਿੱਚ ਵਰਕਸ਼ਾਪ ਲਗਾਈ ਗਈ। ਇਸ ਮੌਕੇ ਨਿਸ਼ਾ ਰਾਣੀ ਮੈਨੇਜਰ, ਤਾਨੀਆ ਵਲੋਂ ਨਸ਼ਿਆ ਦੇ ਸ਼ੋਰਟ ਅਤੇ ਲੌਂਗ ਟਰਮ ਇਫ਼ੇਕਟਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਸੰਬੋਧਨ ਕਰਦਿਆਂ ਨੇ ਕਿਹਾ ਕਿ ਯੁਵਾ ਸ਼ਕਤੀ ਕਿਸੇ ਵੀ ਰਾਸ਼ਟਰ ਦੀ ਨੀਵ ਹੁੰਦੇ ਹਨ ਅਤੇ ਯੁਵਾ ਸ਼ਕਤੀ ਸਮਾਜ ਅਤੇ ਦੇਸ਼ ਦੇ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਪਾਉਂਦੀ ਹੈ। ਇਸ ਲਈ ਇਹ ਬਹੁਤ ਜਰੂਰੀ ਹੈ, ਕਿ ਨਸ਼ਾ ਮੁਕਤ ਭਾਰਤ ਅਭਿਆਨ ਵਿੱਚ ਨੌਜ਼ਵਾਨ ਵੱਡੀ ਗਿਣਤੀ ਵਿੱਚ ਜੁੜਨ ਅਤੇ ਇਸ ਚੁਣੌਤੀ ਨੂੰ ਸਵੀਕਾਰ ਕਰਦੇ ਹੋਏ ਨਸ਼ਾ ਮੁਕਤ ਭਾਰਤ ਅਭਿਆਨ ਦੇ ਅਧੀਨ ਇਹ ਪ੍ਰਤਿਗਿਆ ਕਰਨ ਕਿ ਮੈਂ ਨਸ਼ਾ ਮੁਕਤ ਜੀਵਨ ਵਤੀਤ ਕਰਾਂਗਾ, ਆਪਣਾ, ਆਪਣੇ ਪਰਿਵਾਰ, ਬੱਚਿਆਂ, ਦੋਸਤਾਂ ਅਤੇ ਸਮਾਜ ਸਾਰਿਆਂ ਨੂੰ ਨਸ਼ਾ ਮੁਕਤ ਰਹਿਣ ਦੀ ਕੋਸ਼ਿਸ਼ ਜਾਰੀ ਰੱਖਾਂਗਾ। ਸਿਹਤ ਵਿਭਾਗ ਵਲੋਂ ਜਾਰੀ ਇਸ ਮੁਹਿੰਮ ਵਿੱਚ ਆਪਣਾ ਪੂਰਾ ਯੋਗਦਾਨ ਦਵਾਂਗਾ। ਜਿਸ ਤੋਂ ਦੇਸ਼ ਸਮਾਜ ਅਤੇ ਕਾਨੂੰਨੀ ਦੀ ਮਦਦ ਹੋ ਸੱਕੇ। ਜੇਕਰ ਅਸੀਂ ਆਪਣੇ ਤੋਂ ਬਦਲਾਵ ਤੇ ਜਾਗਰੂਕ ਹੋਵਾਂਗੇ ਤਾਂ ਹੀਂ ਸਮਾਜ਼ ਨੂੰ ਬਦਲ ਸਕਦੇ ਹਾਂ। ਕਿਉਂਕਿ ਬਦਲਾਓ ਦੀ ਸ਼ੁਰੂਆਤ ਆਪਣੇ ਆਪ ਤੋਂ ਹੋਣੀ ਚਾਹੀਦੀ ਹੈ। ਇਸ ਲਈ ਸਾਨੂੰ ਸਭ ਨੂੰ ਰਲ ਮਿਲ ਕੇ ਆਪਣੇ ਜ਼ਿਲ੍ਹੇ, ਰਾਜ ਅਤੇ ਦੇਸ਼ ਨੂੰ ਨਸ਼ਾ ਮੁਕਤ ਬਣਾਈਏ। ਇਸ ਮੌਕੇ ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਵਿਸ਼ਵ ਸਿਹਤ ਸੰਗਠਨ ਅਨੁਸਾਰ ਨਸ਼ਾਖੋਰੀ ਇੱਕ ਵਾਰ ਵਾਰ ਹੋਣ ਵਾਲੀ,ਲੰਬਾ ਸਮਾਂ ਚਲਣ ਵਾਲੀ ਮਾਨਸਿਕ ਬਿਮਾਰੀ ਹੈਂ ਜਿਸ ਦਾ ਇਲਾਜ਼ ਸਿਹਤ ਵਿਭਾਗ ਪੰਜਾਬ ਵਲੋਂ ਮੁਫ਼ਤ ਕੀਤਾ ਜਾਂਦਾ ਹੈਂ। ਨਸ਼ਾਖੋਰੀ ਵਾਲਾ ਵਿਅਕਤੀ ਭੱਟਕਿਆ ਹੋਇਆ ਹੈਂ। ਉਸ ਨੂੰ ਨਫਰਤ ਕਰਨ ਜਾਂ ਮਜ਼ਾਕ ਉਡਾਉਣ ਦੀ ਬਜਾਏ ਪਿਆਰ ਨਾਲ ਸਮਝਾ ਕੇ ਉਸਨੂੰ ਸਿੱਧੇ ਰਸਤੇ ਤੇ ਲਿਆਉਣਾ ਚਾਹੀਦਾ ਹੈ। ਕਿਉਂਕਿ ਇਸ ਦਾ ਇਲਾਜ਼ ਹਰ ਜ਼ਿਲ੍ਹੇ ਦੇ ਸਿਹਤ ਅਦਾਰੇ ਵਿੱਚ ਮੁਫਤ ਕੀਤਾ ਜਾਂਦਾ ਹੈਂ। ਜਿਲ੍ਹਾ ਹੁਸ਼ਿਆਰਪੁਰ ਵਿੱਚ ਨਸ਼ਾਖੋਰੀ ਦਾ ਇਲਾਜ਼ ਸਿਵਲ ਹਸਪਤਾਲ ਹੁਸ਼ਿਆਰਪੁਰ ਅਤੇ ਦਸੂਹਾ ਅਤੇ ਸਰਕਾਰੀ ਸਰਕਾਰੀ ਰੀਹੈਬਲੀਟੇਸ਼ਨ ਸੈਂਟਰ ਹੁਸ਼ਿਆਰਪੁਰ ਵਿੱਚ ਕੀਤਾ ਜਾਂਦਾ ਹੈਂ।ਨਸ਼ਾਖੋਰੀ ਨਾਲ ਗ੍ਰਸਤ ਵਿਅਕਤੀ ਹੈਪਾਟਾਈਟ-ਸੀ (ਕਾਲਾ ਪੀਲੀਆ), ਐਚ. ਆਈ. ਵੀ. ਏਡਜ਼ ਵਰਗੀਆਂ ਭਿਆਨਕ ਬਿਮਾਰੀਆਂ ਦਾ ਸ਼ਿਕਾਰ ਹੋ ਸਕਦੇ ਹਨ। ਇਹਨਾਂ ਬਿਮਾਰੀਆਂ ਦਾ ਵੀ ਇਲਾਜ਼ ਸਿਹਤ ਵਿਭਾਗ ਵਲੋਂ ਮੁਫ਼ਤ ਕੀਤਾ ਜਾਂਦਾ ਹੈਂ। ਆਓ ਇੱਕ ਅਭਿਆਨ ਚੱਲੀਏ ਨਸ਼ਾ ਮੁਕਤ ਪੰਜਾਬ ਬਣਾਈਏ। ਇਸ ਮੌਕੇ ਤੇ ਸਹੁੰ ਚੁਕਾਈ ਗਈ। ਇਸ ਮੌਕੇ ਉਨ੍ਹਾਂ ਨੂੰ ਟੋਕਨ ਆਫ ਲਵ ਦੇ ਕੇ ਸਨਮਾਨਿਤ ਕੀਤਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly