ਸੜਕ ਹਾਦਸੇ ਵਿੱਚ ਪ੍ਰਸਿੱਧ ਸੂਫ਼ੀ ਗਾਇਕ ਗੰਭੀਰ ਰੂਪ ਵਿੱਚ ਜ਼ਖ਼ਮੀ

ਫਿਲੌਰ/ਅੱਪਰਾ (ਸਮਾਜ ਵੀਕਲੀ) (ਜੱਸੀ)-ਫਿਲੌਰ ਤੋਂ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਮੁੱਖ ਮਾਰਗ ਤੇ ਪਿੰਡ ਸੇਲਕੀਆਣਾ ਵਿਖੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਪ੍ਰਸਿੱਧ ਸੂਫ਼ੀ ਗਾਇਕ ਵਿਜੇ ਮਨ ਤੇ ਉਸ ਦੇ ਸਾਥੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਪ੍ਰਾਪਤ ਵੇਰਵਿਆਂ ਅਨੁਸਾਰ ਪ੍ਰਸਿੱਧ ਸੂਫ਼ੀ ਗਾਇਕ ਵਿਜੇ ਮਨ ਆਪਣੇ ਸਾਥੀਆਂ ਸਮੇਤ ਇਨੋਵਾ ਗੱਡੀ ਵਿੱਚ ਸਵਾਰ ਹੋ ਕੇ ਪਿੰਡ ਚੱਕਦਾਨੇ ਵਿਖੇ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਸਾਥੀਆਂ ਸਮੇਤ ਜਾ ਰਹੇ ਸਨ ਕਿ ਪਿੰਡ ਸੇਲਕੀਆਣਾ ਵਿਖੇ ਅਚਾਨਕ ਇੱਕ ਟਿੱਪਰ ਨਾਲ ਉਨਾਂ ਦੀ ਗੱਡੀ ਦੀ ਜ਼ਬਰਦਸਤ ਤੇ ਭਿਆਨਕ ਟੱਕਰ ਹੋ ਗਈ, ਜਿਸ ਕਾਰਣ ਵਿਜੇ ਮਨ ਦੇ ਸਿਰ ਵਿੱਚ ਗੰਭੀਰ ਸੱਟ ਵੱਜੀ ਤੇ ਉਸਦੇ ਸਾਥੀ ਪ੍ਰੇਮ ਮਾਨ ਤੇ ਤੇਜਪਾਲ ਵੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਗਾਇਕ ਵਿਜੇ ਮਨ ਨੂੰ ਸਿਵਲ ਹਸਪਤਾਲ ਫਿਲੌਰ ਵਿਖੇ ਮੁਢਲੀ ਸਹਾਇਤਾ ਉਪਰੰਤ ਡੀ ਐਮ ਸੀ ਹਸਪਤਾਲ ਲੁਧਿਆਣਾ ਰੈਫਰ ਕਰ ਦਿੱਤਾ ਗਿਆ ਹੈ। ਲਸਾੜਾ ਪੁਲਸ ਨੇ ਮੌਕੇ ਤੇ ਪਹੁੰਚ ਕੇ ਹਾਦਸਾਗ੍ਰਸਤ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸੁਖਬੀਰ ਸਿੰਘ ਸਿੰਘ ਬਾਦਲ ਨੇ ਚੰਡੀਗੜ੍ਹ ਵਿੱਚ ਅਕਾਲੀ ਆਗੂਆਂ ਨਾਲ ਮੀਟਿੰਗ ਕੀਤੀ
Next articleਅੱਜ ਦੇ ਬੱਚੇ ਆਪਣੇ ਮਾਤਾ-ਪਿਤਾ ਉੱਤੇ ਹਾਵੀ ਕਿਉਂ ਹੋ ਰਹੇ ਹਨ ਇੱਕ ਸੋਚਣ ਵਾਲੀ ਗੱਲ