HOME ਸੜਕ ਸੁਰੱਖਿਆ ਤੇ ਟ੍ਰੈਫਿਕ ਸੁਧਾਰ ਲਈ ਵਿਧਾਇਕ ਰੰਧਾਵਾ ਦੀ ਮੀਟਿੰਗ

ਸੜਕ ਸੁਰੱਖਿਆ ਤੇ ਟ੍ਰੈਫਿਕ ਸੁਧਾਰ ਲਈ ਵਿਧਾਇਕ ਰੰਧਾਵਾ ਦੀ ਮੀਟਿੰਗ

ਲੋਕਾਂ ਨੂੰ ਟ੍ਰੈਫਿਕ ਜਾਮਾਂ ਤੋਂ ਰਾਹਤ ਦੇਣ ਲਈ ਵਿਧਾਇਕ ਰੰਧਾਵਾ ਸਰਗਰਮ 

ਡੇਰਾਬੱਸੀ(ਸੰਜੀਵ ਸਿੰਘ ਸੈਣੀ)   (ਸਮਾਜ ਵੀਕਲੀ)   ਡੇਰਾਬੱਸੀ ਹਲਕੇ ਦੇ ਵਿਧਾਇਕ ਸ: ਕੁਲਜੀਤ ਸਿੰਘ ਰੰਧਾਵਾ ਨੇ ਪੰਜਾਬ ਪੁਲਿਸ ਹੈੱਡਕੁਆਰਟਰ, ਚੰਡੀਗੜ੍ਹ ਵਿਖੇ ਆਪਣੇ ਹਲਕੇ ਵਿੱਚ ਦਿਨ-ਪ੍ਰਤੀ-ਦਿਨ ਵੱਧ ਰਹੀ ਟ੍ਰੈਫਿਕ ਸਮੱਸਿਆ ਦੇ ਸਥਾਈ ਹੱਲ ਲਈ ਸਪੈਸ਼ਲ ਡੀਜੀਪੀ ਟ੍ਰੈਫਿਕ ਤੇ ਰੋਡ ਸੇਫਟੀ ਪੰਜਾਬ ਸ: ਅਮਰਦੀਪ ਸਿੰਘ ਰਾਏ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਵਿਧਾਇਕ ਰੰਧਾਵਾ ਨੇ ਡੇਰਾਬੱਸੀ ਹਲਕੇ ਵਿੱਚ ਲੱਗ ਰਹੇ ਟ੍ਰੈਫਿਕ ਜਾਮਾਂ ਕਾਰਨ ਲੋਕਾਂ ਨੂੰ ਆ ਰਹੀਆਂ ਦਿੱਕਤਾਂ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਦੇ ਤੁਰੰਤ ਨਿਪਟਾਰੇ ਲਈ ਢੁੱਕਵੇਂ ਕਦਮ ਚੁੱਕਣ ਦੀ ਲੋੜ ਉੱਤੇ ਜ਼ੋਰ ਦਿੱਤਾ। ਉਨ੍ਹਾਂ ਨੇ ਸੜਕ ਸੁਰੱਖਿਆ ਨੂੰ ਮਜ਼ਬੂਤ ਬਣਾਉਣ, ਟ੍ਰੈਫਿਕ ਪ੍ਰਬੰਧਨ ਨੂੰ ਸੁਧਾਰਨ ਅਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਕਈ ਅਹਿਮ ਸੁਝਾਅ ਵੀ ਪੇਸ਼ ਕੀਤੇ। ਵਿਧਾਇਕ ਨੇ ਕਿਹਾ ਕਿ ਲੋਕਾਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਟ੍ਰੈਫਿਕ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਨੇ ਵਿਸ਼ਵਾਸ ਜਤਾਇਆ ਕਿ ਪੁਲਿਸ ਵਿਭਾਗ ਦੇ ਸਹਿਯੋਗ ਨਾਲ ਜਲਦ ਹੀ ਇਸ ਸਮੱਸਿਆ ਦਾ ਢੰਗ ਨਾਲ ਹੱਲ ਕੱਢਿਆ ਜਾਵੇਗਾ। ਮੀਟਿੰਗ ਦੌਰਾਨ ਟ੍ਰੈਫਿਕ ਨਿਯੰਤਰਣ ਲਈ ਨਵੀਂ ਯੋਜਨਾਬੰਦੀ, ਜਰੂਰੀ ਥਾਵਾਂ ‘ਤੇ ਫੋਰਸ ਦੀ ਤਾਇਨਾਤੀ ਅਤੇ ਜਾਗਰੂਕਤਾ ਮੁਹਿੰਮਾਂ ਨੂੰ ਵੀ ਤਰਜੀਹ ਦੇਣ ਬਾਰੇ ਵਿਚਾਰ ਕੀਤਾ ਗਿਆ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਰਾਇਤ ਇੰਟਰਨੈਸਨਲ ਸਕੂਲ, ਰੈਲ ਮਾਜਰਾ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ
Next articleਲਾਪਤਾ ਹੋਏ ਜਸਕਰਨ ਦੀ ਮ੍ਰਿਤਕ ਦੇਹ ਭੇਦ ਭਰੇ ਹਾਲਾਤਾਂ ‘ਚ ਰੋਪੜ੍ਹ ਦੇ ਨਜਦੀਕ ਤੋਂ ਬਰਾਮਦ ਨਵਾਂ ਪਿੰਡ ਟੱਪਰੀਆਂ ਵਿਖੇ ਗਮਗੀਨ ਮਾਹੌਲ ਅੰਦਰ ਦਿੱਤੀ ਗਈ ਅੰਤਿਮ ਵਿਦਾਇਗੀ