*ਸਕੂਲ ਆਫ ਐਮੀਨੈਂਸ ਮਹਿੰਦੀਪੁਰ ਵਿਖੇ ਵਿਦਿਆਰਥੀਆਂ ਦੇ ਪੇਟਿੰਗ ਮੁਕਾਬਲੇ ਕਰਵਾ ਕੇ ਕੀਤਾ ਗਿਆ ਜਾਗਰੂਕ*
*ਐਸ.ਡੀ.ਐਮ. ਕ੍ਰਿਤਿਕਾ ਗੋਇਲ ਨੇ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋ ਕੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਕੀਤਾ ਜਾਗਰੂਕ*
ਬਲਾਚੌਰ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਖੇਤਰੀ ਟਰਾਂਸਪੋਰਟ ਦਫ਼ਤਰ ਵੱਲੋਂ ਟ੍ਰੈਫਿਕ ਪੁਲਿਸ ਦੇ ਸਹਿਯੋਗ ਨਾਲ ਸਕੂਲ ਆਫ ਐਮੀਨੈਂਸ ਮਹਿੰਦੀਪੁਰ ਵਿਖੇ ਵਿਦਿਆਰਥੀਆਂ ਦੇ ਪੇਟਿੰਗ ਮੁਕਾਬਲੇ ਕਰਵਾਏ ਗਏ ਅਤੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ ਗਿਆ ਹੈ। ਇਹ ਜਾਣਕਾਰੀ ਖੇਤਰੀ ਟਰਾਂਸਪੋਰਟ ਅਧਿਕਾਰੀ ਇੰਦਰਪਾਲ ਨੇ ਦਿੰਦਿਆ ਦੱਸਿਆ ਕਿ ਐਸ.ਡੀ.ਐਮ. ਬਲਾਚੌਰ ਕ੍ਰਿਤਿਕਾ ਗੋਇਲ ਦੀ ਦੇਖ–ਰੇਖ ਹੇਠ ਜਿੱਥੇ ਆਟੋ ਰਿਕਸ਼ਾ ਯੂਨੀਅਨ ਵਿਖੇ ਡਰਾਈਵਰਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਸਬੰਧੀ ਜਾਗਰੂਕ ਕੀਤਾ ਗਿਆ ਹੈ, ਉੱਥੇ ਹੀ ਸਕੂਲ ਆਫ਼ ਐਮੀਨੈਂਸ ਮਹਿੰਦੀਪੁਰ ਵਿਖੇ ਵਿਦਿਆਰਥੀਆਂ ਦੇ ਪੇਟਿੰਗ ਮੁਕਾਬਲੇ ਕਰਵਾ ਕੇ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕੀਤਾ ਗਿਆ ਹੈ।ਇਸ ਤੋਂ ਇਲਾਵਾ ਟ੍ਰੈਫਿਕ ਪੁਲਿਸ ਅਤੇ ਖੇਤਰੀ ਟਰਾਂਸਪੋਰਟ ਦਫ਼ਤਰ ਵੱਲੋਂ ਭਾਰਤ ਵਿਕਾਸ ਪ੍ਰੀਸ਼ਦ ਬਲਾਚੌਰ ਦੇ ਸਹਿਯੋਗ ਨਾਲ ਲਗਾਏ ਗਏ ਟ੍ਰੈਫਿਕ ਜਾਗਰੂਕਤਾ ਕੈਂਪ ਵਿੱਚ ਉੱਪ ਮੰਡਲ ਮੈਜਿਸਟਰੇਟ ਬਲਾਚੌਰ ਕ੍ਰਿਤਿਕਾ ਗੋਇਲ ਵੱਲੋਂ ਸ਼ਿਰਕਤ ਕੀਤੀ ਗਈ ਅਤੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਲਈ ਜਾਗਰੂਕ ਕੀਤਾ ਗਿਆ। ਐਸ.ਡੀ.ਐਮ. ਕ੍ਰਿਤਿਕਾ ਗੋਇਲ ਨੇ ਕਿਹਾ ਕਿ 1 ਜਨਵਰੀ ਤੋਂ 31 ਜਨਵਰੀ ਤੱਕ ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਦੌਰਾਨ ਸਬ ਡਿਵੀਜ਼ਨ ਅੰਦਰ ਵੱਖ-ਵੱਖ ਗਤੀਵਿਧੀਆ ਕਰਵਾ ਕੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੇ ਹੈ। ਉਨ੍ਹਾਂ ਕਿਹਾ ਕਿ ਦੋਪਹੀਆ ਵਾਹਨ ਜੋ ਵੀ ਸੜਕ ‘ਤੇ ਚੱਲਦੇ ਹਨ, ਉਹ ਹੈਲਮੇਟ ਦੀ ਵਰਤੋਂ ਨੂੰ ਯਕੀਨੀ ਬਣਾਉਣ ਤਾਂ ਜੋ ਦੁਰਘਟਨਾ ਹੋਣ ‘ਤੇ ਵੱਡਮੁੱਲੀ ਜਾਨ ਬੱਚ ਸਕੇ।ਖੇਤਰੀ ਟਰਾਂਸਪੋਰਟ ਅਧਿਕਾਰੀ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਜ਼ਿਲ੍ਹੇ ਅੰਦਰ ਰਾਸ਼ਟਰੀ ਸੜਕ ਸੁਰਖਿਆ ਮਹੀਨੇ ਦੌਰਾਨ ਵੱਖ-ਵੱਖ ਗਤੀਵਿਧੀਆਂ ਕਰਵਾ ਕੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕ ਕੀਤਾ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਤਹਿਤ ਧੁੰਦ ਤੋਂ ਬਚਨ ਲਈ ਵੱਖ ਵੱਖ ਥਾਵਾਂ ’ਤੇ ਟਰੈਕਟਰ ਟਰਾਲੀਆਂ ਅਤੇ ਹੋਰ ਵਾਹਨਾਂ ’ਤੇ ਰਿਫਲੈਕਟਰ ਲਗਾਏ ਗਏ, ਜਾਗਰੂਕਤਾ ਮੁਹਿੰਮ ਅਧੀਨ ਹਸਤਾਖਰ ਮੁਹਿੰਮ ਚਲਾਈ ਗਈ, ਲਾਈਸੰਸ ਬਣਾਉਣ ਲਈ ਆਏ ਬਿਨੈਕਾਰਾਂ ਲਈ ਅੱਖਾਂ ਦਾ ਚੈਕਅਪ ਕੈਂਪ ਲਗਾਇਆ ਗਿਆ। ਇਸ ਤੋਂ ਇਲਾਵਾ ਦੋਪਹੀਆ ਵਾਹਨਾਂ ‘ਤੇ ਸਫਰ ਕਰਨ ਵਾਲਿਆਂ ਨੂੰ ਮੁਫ਼ਤ ਹੈਲਮਟ ਵੰਡ ਕੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਤੇ ਹੈਲਮਟ ਦੀ ਮਹੱਤਤਾ ਬਾਰੇ ਦੱਸਿਆ ਗਿਆ। ਸਕੂਲਾਂ ਤੇ ਕਾਲਜਾਂ ਵਿੱਚ ਸੈਮੀਨਾਰ ਕਰਵਾ ਕੇ ਜਿਥੇ ਵਿਦਿਆਰਥੀਆਂ, ਅਧਿਆਪਕਾਂ ਨੂੰ ਜਾਗਰੂਕ ਕੀਤਾ ਗਿਆ, ਉੱਥੇ ਹੀ ਸਕੂਲਾਂ/ਕਾਲਜਾਂ ਦੇ ਡਰਾਈਵਰਾਂ ਨੂੰ ਵੀ ਜਾਗਰੂਕ ਕੀਤਾ ਗਿਆ। ਉਨ੍ਹਾਂ ਨੇ ਦੱਸਿਆ ਕਿ ਬੀਤੇ ਦਿਨੀ ਇਸੇ ਮੁਹਿੰਮ ਤਹਿਤ ਬੱਸ ਸਟੈਂਡ ਨਵਾਂਸ਼ਹਿਰ ਵਿਖੇ ਟੈਕਸੀ ਡਰਾਈਵਰਾਂ ਤੇ ਪੰਜਾਬ ਰੋਡਵੇਜ਼ ਦੇ ਡਰਾਈਵਰਾਂ ਦੀ ਅੱਖਾਂ ਦਾ ਚੈੱਕਅਪ ਕੈਂਪ ਲਗਾਇਆ ਗਿਆ ਸੀ, ਜਿਥੇ ਮਾਹਿਰ ਡਾਕਟਰ ਵੱਲੋਂ ਡਰਾਈਵਰਾਂ ਦੀ ਅੱਖਾਂ ਦੀ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਅੱਖਾਂ ਦੀ ਨਜ਼ਰ ਦੀ ਮਹੱਤਤਾ ਤੋਂ ਜਾਣੂੰ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਗਤੀਵਿਧੀਆਂ ਕਰਵਾ ਕੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਤੋਂ ਜਾਣੂ ਕਰਵਾਇਆ ਜਾਵੇਗਾ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



