ਜਨਤਾ ਵਿੱਚ ਸੁਰੱਖਿਅਤ ਸੜਕ ਵਿਹਾਰ ਪੈਦਾ ਕਰਨ ਲਈ ਜਾਗਰੂਕਤਾ ਮੁਹਿੰਮਾਂ ਨੂੰ ਹੋਰ ਤੇਜ਼ ਕਰਨ ਦੀ ਲੋੜ ਉੱਤੇ ਜ਼ੋਰ
ਨਵਾਂਸ਼ਹਿਰ, (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸੜਕ ਹਾਦਸਿਆਂ ਵਿੱਚ ਕਮੀ ਲਿਆਉਣ ਅਤੇ ਆਮ ਲੋਕਾਂ ਵਿੱਚ ਸੜਕ ਸੁਰੱਖਿਆ ਪ੍ਰਤੀ ਜਾਗਰੂਕਤਾ ਵਧਾਉਣ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਦੇ ਨਿਰਦੇਸ਼ਾਂ ਤਹਿਤ ਸੜਕ ਸੁਰੱਖਿਆ ਮਹੀਨੇ ਅਧੀਨ ਆਰ.ਟੀ.ਏ ਵਿਭਾਗ ਵਲੋਂ ਟ੍ਰੈਫਿਕ ਪੁਲਿਸ ਦੇ ਸਹਿਯੋਗ ਨਾਲ ਕੈਮਬ੍ਰਿਜ ਸਕੂਲ ਵਿਖੇ ਸੈਮੀਨਾਰ ਲਗਾਇਆ ਗਿਆ। ਜਿਸ ਵਿੱਚ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਪ੍ਰਤੀ ਜਾਗਰੂਕ ਕੀਤਾ ਗਿਆ। ਆਰ.ਟੀ.ਏ ਇੰਦਰਪਾਲ ਨੇ ਕਿਹਾ ਕਿ ਸੜਕ ਹਾਦਸੇ ਸਿਰਫ਼ ਅੰਕੜਿਆਂ ਤੱਕ ਸੀਮਿਤ ਨਹੀਂ ਹੁੰਦੇ, ਸਗੋਂ ਇਹ ਅਨੇਕਾਂ ਪਰਿਵਾਰਾਂ ਦੀ ਜ਼ਿੰਦਗੀ ਨੂੰ ਪ੍ਰਭਾਵਿਤ ਕਰਦੇ ਹਨ ਅਤੇ ਕੀਮਤੀ ਮਨੁੱਖੀ ਜਾਨਾਂ ਦੇ ਨੁਕਸਾਨ ਨਾਲ ਜੁੜੇ ਹੁੰਦੇ ਹਨ। ਉਨ੍ਹਾਂ ਨੇ ਕਿਹਾ ਕਿ ਸੜਕ ਸੁਰੱਖਿਆ ਸਿਰਫ਼ ਸਰਕਾਰ ਦੀ ਨਹੀਂ, ਸਗੋਂ ਸਮਾਜ ਦੇ ਹਰ ਨਾਗਰਿਕ ਦੀ ਵੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ, ਪ੍ਰਸ਼ਾਸਨ ਅਤੇ ਆਮ ਜਨਤਾ ਮਿਲ ਕੇ ਕੰਮ ਨਹੀਂ ਕਰਦੇ, ਤਦ ਤੱਕ ਸੜਕ ਹਾਦਸਿਆਂ ਵਿੱਚ ਕਮੀ ਸੰਭਵ ਨਹੀਂ ਹੈ। ਉਨ੍ਹਾਂ ਕਿਹਾ ਕਿ 31 ਜਨਵਰੀ ਤੱਕ ਮਹੀਨੇ ਜਾ ਰਹੇ ਸੜਕ ਸੁਰੱਖਿਆ ਮਹੀਨੇ ਤਹਿਤ ਵੱਖ–ਵੱਖ ਥਾਂਵਾਂ, ਸਕੂਲਾਂ–ਕਾਲਜਾਂ, ਸੜਕਾਂ ਆਦਿ ਵਿਖੇ ਸੈਮੀਨਾਰ ਤੇ ਹੋਰ ਜਾਗਰੂਕਤਾ ਮੁਹਿੰਮ ਚਲਾ ਕੇ ਲੋਕਾਂ ਨੂੰ ਸੜਕ ਸੁਰੱਖਿਆ ਦੇ ਨਿਯਮਾਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਵਿਸ਼ੇਸ਼ ਤੌਰ ’ਤੇ ਸਕੂਲਾਂ ਅਤੇ ਕਾਲਜਾਂ ਵਿੱਚ ਵਿਦਿਆਰਥੀਆਂ ਲਈ ਸੜਕ ਸੁਰੱਖਿਆ ਸੰਬੰਧੀ ਸੈਮੀਨਾਰ, ਪੋਸਟਰ ਅਤੇ ਸਲੋਗਨ ਮੁਕਾਬਲੇ, ਕਿਊਜ਼ ਪ੍ਰੋਗਰਾਮ ਅਤੇ ਇੰਟਰਐਕਟਿਵ ਸੈਸ਼ਨ ਕਰਵਾਏ ਜਾਣਗੇ, ਤਾਂ ਜੋ ਨੌਜਵਾਨ ਵਰਗ ਨੂੰ ਛੋਟੀ ਉਮਰ ਤੋਂ ਹੀ ਟ੍ਰੈਫਿਕ ਨਿਯਮਾਂ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਜਾ ਸਕੇ। ਉਨ੍ਹਾਂ ਸੈਮੀਨਾਰ ਦੌਰਾਨ ਦੱਸਿਆ ਕਿ ਸਾਨੂੰ ਡਰਾਈਵਿੰਗ ਦੌਰਾਨ ਹੈਲਮਟ ਅਤੇ ਸੀਟ ਬੈਲਟ ਦੀ ਲਾਜ਼ਮੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਮੋਬਾਈਲ ਫੋਨ ਦੀ ਵਰਤੋਂ ਕਰਕੇ ਡਰਾਈਵਿੰਗ ਨਹੀਂ ਕਰਨੀ ਚਾਹੀਦੀ। ਸੜਕ ਸੁਰੱਖਿਆ ਇੱਕ ਸਾਂਝੀ ਜ਼ਿੰਮੇਵਾਰੀ ਹੈ ਅਤੇ ਇਹ ਸਿਰਫ਼ ਟ੍ਰੈਫ਼ਿਕ ਪੁਲਿਸ ਜਾਂ ਟਰਾਂਸਪੋਰਟ ਵਿਭਾਗ ਤੱਕ ਸੀਮਿਤ ਨਹੀਂ। ਉਨ੍ਹਾਂ ਨੇ ਜਨਤਾ ਵਿੱਚ ਸੁਰੱਖਿਅਤ ਸੜਕ ਵਿਹਾਰ ਪੈਦਾ ਕਰਨ ਲਈ ਜਾਗਰੂਕਤਾ ਮੁਹਿੰਮਾਂ ਨੂੰ ਹੋਰ ਤੇਜ਼ ਕਰਨ ਦੀ ਲੋੜ ਉੱਤੇ ਜ਼ੋਰ ਦਿੱਤਾ। ਸੈਮੀਨਾਰ ਦੌਰਾਨ ਟ੍ਰੈਫਿਕ ਪੁਲਿਸ ਵੱਲੋਂ ਵੀ ਸੜਕ ਸੁਰੱਖਿਆ ਦੇ ਨਿਯਮਾਂ ਦੀ ਪਾਲਣਾ ਸਬੰਧੀ ਜਾਗਰੂਕ ਕੀਤਾ ਗਿਆ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



